Follow us

15/09/2024 3:53 am

Search
Close this search box.
Home » News In Punjabi » ਕਾਰੋਬਾਰ » ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪਰਾਲੀ ਦੇ ਪ੍ਰਬੰਧ ਵਿੱਚ ਬੁਰੀ ਤਰ੍ਹਾਂ ਨਕਾਮ : ਕੁਲਜੀਤ ਸਿੰਘ ਬੇਦੀ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪਰਾਲੀ ਦੇ ਪ੍ਰਬੰਧ ਵਿੱਚ ਬੁਰੀ ਤਰ੍ਹਾਂ ਨਕਾਮ : ਕੁਲਜੀਤ ਸਿੰਘ ਬੇਦੀ

ਕਿਸਾਨਾਂ ਦੇ ਸੰਘਰਸ਼ ਤੋਂ ਬਾਅਦ ਕਾਲੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਈ ਭਾਜਪਾ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਕੱਢ ਰਹੀ ਵੈਰ : ਡਿਪਟੀ ਮੇਅਰ

ਮੋਹਾਲੀ: ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਵਿੱਚ ਪਰਾਲੀ ਦੇ ਪ੍ਰਬੰਧ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੂਰੀ ਤਰ੍ਹਾਂ ਫੇਲ ਦੱਸਿਆ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਗੱਲਾਂ ਤਾਂ ਵੱਡੀਆਂ ਵੱਡੀਆਂ ਕਰਦੀ ਹੈ ਪਰ ਜਦੋਂ ਪੰਜਾਬ ਦੀ ਕਿਸਾਨੀ ਦੀ ਗੱਲ ਆਉਂਦੀ ਹੈ ਤਾਂ ਮੁੱਖ ਤੌਰ ਤੇ ਪਰਾਲੀ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਇਹ ਸਰਕਾਰ ਬੁਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ।

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਸਰਕਾਰ, ਸੂਬਾ ਸਰਕਾਰਾਂ ਨੂੰ ਪਰਾਲੀ ਪ੍ਰਬੰਧ ਦੀਆਂ ਹਦਾਇਤਾਂ ਤੇ ਸੁਝਾਅ ਤਾਂ ਬਹੁਤ ਦਿੰਦੀ ਹੈ ਪਰ ਪਰਾਲੀ ਦੇ ਪ੍ਰਬੰਧ ਉੱਤੇ ਹੋਣ ਵਾਲੇ ਖਰਚੇ ਨੂੰ ਬਰਦਾਸ਼ਤ ਕਰਨ ਲਈ ਕੇਂਦਰ ਸਰਕਾਰ ਬਿਲਕੁਲ ਵੀ ਰਾਜ਼ੀ ਨਹੀਂ। ਉਹਨਾਂ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਗਰਦਾਨਦਿਆਂ ਕਿਹਾ ਕਿ ਪਹਿਲਾਂ ਕਾਲੇ ਕਿਸਾਨੀ ਬਿੱਲ ਲਿਆ ਕੇ ਕਿਸਾਨਾਂ ਦੇ ਜ਼ਬਰਦਸਤ ਸੰਘਰਸ਼ ਕਰਨ ਭਾਜਪਾ ਨੂੰ ਮੂੰਹ ਦੀ ਖਾਣੀ ਪਈ ਅਤੇ ਇਹ ਕਾਲੇ ਕਾਨੂੰਨ ਵਾਪਸ ਲੈਣੇ ਪਏ। ਉਹਨਾਂ ਕਿਹਾ ਕਿ ਉਸੇ ਦਿਨ ਤੋਂ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਪੰਜਾਬ ਅਤੇ ਖਾਸ ਤੌਰ ਤੇ ਪੰਜਾਬ ਦੇ ਕਿਸਾਨਾਂ ਨਾਲ ਵੈਰ ਪਾਈ ਬੈਠੀ ਹੈ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ।

ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨ ਨੇ ਭਾਰਤ ਦੇਸ਼ ਨੂੰ ਅੰਨ ਦੀ ਮੁਸ਼ਕਿਲ ਤੋਂ ਆਜ਼ਾਦੀ ਦਵਾਈ ਅਤੇ ਦੇਸ਼ ਦਾ ਪੇਟ ਭਰਿਆ। ਉਹਨਾਂ ਕਿਹਾ ਕਿ ਅੱਜ ਜਦੋਂ ਪੰਜਾਬ ਦੇ ਕਿਸਾਨ ਨੂੰ ਰਾਹਤ ਦੀ ਲੋੜ ਹੈ ਤਾਂ ਕੋਈ ਵੀ ਸਰਕਾਰ ਕਿਸਾਨਾਂ ਨੂੰ ਆਪਣਾ ਪੱਲਾ ਨਹੀਂ ਫੜਾ ਰਹੀ। ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨ ਕਈ ਵਾਰ ਆਖ ਚੁੱਕੇ ਹਨ ਕਿ ਜੇਕਰ ਉਹਨਾਂ ਨੂੰ ਮਾਇਕ ਮਦਦ ਪ੍ਰਦਾਨ ਕੀਤੀ ਜਾਵੇ ਤਾਂ ਉਹਨਾਂ ਨੂੰ ਪਰਾਲੀ ਸਾੜਨ ਦੀ ਕੋਈ ਲੋੜ ਨਹੀਂ ਪਰ ਅਜਿਹਾ ਨਹੀਂ ਕੀਤਾ ਜਾ ਰਿਹਾ ਅਤੇ ਉਲਟਾ ਕਿਸਾਨਾਂ ਦੇ ਖਿਲਾਫ ਮਾਮਲੇ ਦਰਜ ਕੀਤੇ ਜਾ ਰਹੇ ਹਨ।

ਉਹਨਾਂ ਕਿਹਾ ਕਿ ਦੂਜੇ ਪਾਸੇ ਵੱਡੀਆਂ ਸਨਅਤਾਂ ਵੱਲੋਂ ਫੈਲਾਏ ਜਾਂਦੇ ਪ੍ਰਦੂਸ਼ਣ ਉੱਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਸਗੋਂ ਕਿਸਾਨਾਂ ਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਦੁੱਖ ਦਰਦ ਨੂੰ ਸਮਝੇ ਅਤੇ ਉਹਨਾਂ ਨੂੰ ਪਰਾਲੀ ਦੇ ਮਾਮਲੇ ਵਿੱਚ ਰਾਹਤ ਪ੍ਰਦਾਨ ਕਰੇ।

dawn punjab
Author: dawn punjab

Leave a Comment

RELATED LATEST NEWS

Top Headlines

Live Cricket

Rashifal