ਕਿਹਾ, ਕੇਂਦਰ ‘ਚ ਮੋਦੀ ਦੇ ਕੰਮਕਾਜ ਅਤੇ ਪੰਜਾਬ ‘ਚ ‘ਆਪ’ ਦੀ ਨਾਕਾਮੀ ਕਾਰਨ ਅਜਿਹੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ
ਮੋਹਾਲੀ : ਕੇਂਦਰ ਦੀ ਮੋਦੀ ਸਰਕਾਰ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਦੇਖ ਕੇ ਅੱਜ ਪੰਜਾਬ ਦੇ ਹੀ ਨਹੀਂ ਸਗੋਂ ਹੋਰਨਾਂ ਸੂਬਿਆਂ ਤੋਂ ਵੀ ਜਿੱਥੇ ਭਾਜਪਾ ਪਾਰਟੀ ਦੀ ਸਰਕਾਰ ਨਹੀਂ ਹੈ, ਦੇ ਲੋਕ ਸੂਬੇ ਤੋਂ ਤੰਗ ਆ ਚੁੱਕੇ ਹਨ ਅਤੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ, ਅਤੇ ਰਾਜ ਸਰਕਾਰਾਂ ਦੀ ਨੀਂਦ ਉੱਡ ਰਹੀ ਹੈ।
ਮੁਹਾਲੀ ਵਿੱਚ ਭਾਜਪਾ ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਹੋਰ ਉੱਘੇ ਭਾਜਪਾ ਪਾਰਟੀ ਆਗੂਆਂ ਦੀ ਮੌਜੂਦਗੀ ਵਿੱਚ 70 ਦੇ ਕਰੀਬ ਲੋਕ ਜੋ ਕਿ ਆਮ ਆਦਮੀ ਪਾਰਟੀ ਦੇ ਸਮਰਥਕ ਦੱਸੇ ਜਾਂਦੇ ਹਨ, ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ ਇਹ ਜਾਣਕਾਰੀ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਤਾਹਿਲ ਸ਼ਰਮਾ ਉਰਫ ਲੱਕੀ ਨੇ ਮੋਹਾਲੀ ਵਿਖੇ ਪ੍ਰਗਟ ਕੀਤੇ। ਇਸ ਦੌਰਾਨ ਉਨ੍ਹਾਂ ਨਾਲ ਯੁਵਾ ਮੋਰਚਾ ਮੁਹਾਲੀ ਦੇ ਜਨਰਲ ਸਕੱਤਰ ਅਭਿਸ਼ੇਕ ਠਾਕੁਰ ਅਤੇ ਜਨਰਲ ਸਕੱਤਰ ਰਾਜੇਸ਼ ਰੂਪ ਰਾਣਾ, ਮੀਤ ਪ੍ਰਧਾਨ ਨੀਰਜ ਠਾਕੁਰ ਯੁਵਾ ਮੋਰਚਾ ਮੁਹਾਲੀ ਅਤੇ ਹੋਰ ਪਤਵੰਤੇ ਭਾਜਪਾ ਪਾਰਟੀ ਦੇ ਵਰਕਰ ਵੀ ਮੌਜੂਦ ਸਨ।
ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਤਾਹਿਲ ਸ਼ਰਮਾ ਉਰਫ਼ ਲੱਕੀ ਨੇ ਦੱਸਿਆ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਜ਼ਿਆਦਾਤਰ ਲੋਕ ਵਿਧਾਨ ਸਭਾ ਹਲਕਾ ਖਰੜਾ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਪਾਰਟੀ ਵੱਲੋਂ ਜੋ ਵੀ ਉਮੀਦਵਾਰ ਚੋਣ ਲੜੇਗਾ ਉਸ ਲਈ ਮੈਦਾਨ ਪੂਰੀ ਤਰ੍ਹਾਂ ਤਿਆਰ ਹੈ ਅਤੇ ਭਾਜਪਾ ਉਮੀਦਵਾਰ ਨੂੰ ਬਹੁਤੀ ਮਿਹਨਤ ਨਹੀਂ ਕਰਨੀ ਪਵੇਗੀ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਭਾਜਪਾ ਜ਼ਿਲ੍ਹਾ ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਯੋਗੇਸ਼ ਰਾਣਾ ਅਤੇ ਹੋਰ ਨੌਜਵਾਨਾਂ ਨੂੰ ਸਿਰੋਪਾ ਭੇਟ ਕਰਕੇ ਸ਼ਾਮਲ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਪਾਰਟੀ ਚ ਉਹਨਾਂ ਦਾ ਪੂਰਾ ਮਾਨ ਸਤਿਕਾਰ ਰੱਖਿਆ ਜਾਵੇਗਾ ।
