ਬਦਨਪੁਰ ਦਾ ਕਿਸਾਨ ਤਜਿੰਦਰ ਸਿੰਘ 10 ਸਾਲ ਤੋਂ ਬਿਨਾਂ ਪਰਾਲੀ ਨੂੰ ਅੱਗ ਲਾਇਆਂ ਕਰ ਰਿਹਾ ਹੈ ਖੇਤੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ :
ਜ਼ਿਲ੍ਹਾ ਪ੍ਰਸ਼ਾਸਨ ਵੱਲੋ ਏ.ਡੀ. ਸੀ. (ਦਿਹਾਤੀ ਵਿਕਾਸ) ਸੋਨਮ ਚੌਧਰੀ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ ਨਗਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਵੱਲੋਂ ਕਿਸਾਨ ਭੁਪਿੰਦਰ ਸਿੰਘ ਪਿੰਡ ਬਦਨਪੁਰ, ਬਲਾਕ ਖਰੜ ਵਿਖੇ ਸਰਫੇਸ ਸੀਡਰ ਮਸ਼ੀਨ ਨਾਲ ਬੀਜੀ ਕਣਕ ਦੀ ਫਸਲ ਦਾ ਸਰਵੇਖਣ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਸਰਫੇਸ ਸੀਡਰ ਮਸ਼ੀਨ ਇਕ ਨਵੀਨਤਮ ਤਕਨੀਕ ਹੈ, ਜਿਸ ਨਾਲ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਦੀਆ ਹੋਰ ਸਾਰੀਆ ਵਿਧੀਆਂ ਨਾਲੋਂ ਘੱਟ ਖਰਚੇ ਵਿੱਚ ਕਣਕ ਦੀ ਬਿਜਾਈ ਹੋ ਜਾਂਦੀ ਹੈ,ਜਮੀਨ ਵਿੱਚ ਮੱਲੜ੍ਹ ਅਤੇ ਜੈਵਿਕ ਮਾਦੇ ਦੀ ਮਾਤਰਾ ਵਿੱਚ ਵਾਧਾ ਹੁੰਦਾ ਹੈ, ਨਦੀਨ ਘੱਟ ਉਗਦੇ ਹਨ ਅਤੇ ਇਸ ਵਿਧੀ ਨਾਲ ਘੱਟ ਹਾਰਸ ਪਾਵਰ ਵਾਲੇ ਟ੍ਰੈਕਟਰ ਨਾਲ ਅਸਾਨੀ ਨਾਲ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਅਧਿਕਾਰੀਆ ਨੇ ਇਸ ਤਕਨੀਕ ਹੇਠ ਵੱਧ ਤੋ ਵੱਧ ਰਕਬਾ ਅਗਾਮੀ ਹਾੜ੍ਹੀ ਦੇ ਸੀਜਨ ਦੌਰਾਨ ਕਣਕ ਦੀ ਬਿਜਾਈ ਹੇਠ ਲਿਆਉਣ ਦੀ ਅਪੀਲ ਕੀਤੀ। ਇਸ ਮੌਕੇ ਕਿਸਾਨ ਭੁਪਿੰਦਰ ਸਿੰਘ ਨੇ ਸਰਫੇਸ ਸੀਡਰ ਮਸ਼ੀਨ ਨਾਲ ਬੀਜੀ ਕਣਕ ਦੀ ਫਸਲ ਦੇ ਲਾਭ ਅਤੇ ਹਾਨੀਆ ਬਾਰੇ ਅਪਣੇ ਤਜਰਬੇ ਸਾਂਝੇ ਕੀਤੇ ਅਤੇ ਦੱਸਿਆ ਕਿ ਕੁਝ ਤਬਦੀਲੀਆ ਕਰਕੇ ਇਸ ਮਸ਼ੀਨ ਨਾਲ ਬੀਜੀ ਕਣਕ ਦੇ ਹੋਰ ਚੰਗੇ ਨਤੀਜੇ ਆ ਸਕਦੇ ਹਨ। ਇਸ ਮੌਕੇ ਖੇਤੀਬਾੜੀ ਅਫਸਰ ਡਾ. ਸ਼ੁਭਕਰਨ ਸਿੰਘ,ਖੇਤੀਬਾੜੀ ਵਿਸਥਾਰ ਅਫਸਰ ਸੁੱਚਾ ਸਿੰਘ,ਬੀ.ਟੀ.ਐਮ ਜਗਦੀਪ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ।