ਜਰਮਨੀ ਤੋਂ ਬਾਅਦ ਅਮਰੀਕਾ ਨੇ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸ਼ਰਾਬ ਘੁਟਾਲੇ ‘ਚ ਗ੍ਰਿਫਤਾਰੀ ‘ਤੇ ਸਖਤ ਇਤਰਾਜ਼ ਜਤਾਇਆ ਹੈ। ਅਮਰੀਕਾ ਦਾ ਕਹਿਣਾ ਹੈ ਕਿ ਉਹ “ਭਾਰਤ ਦੇ ਪ੍ਰਮੁੱਖ ਵਿਰੋਧੀ ਨੇਤਾ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਾਰੇ ਘਟਨਾਕ੍ਰਮ ਤੇ ਧਿਆਨ ਰੱਖ ਰਹੇ ਹਨ”
ਅਮਰੀਕਾ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ “ਅਸੀਂ ਭਾਰਤ ਦੇ ਪ੍ਰਮੁੱਖ ਵਿਰੋਧੀ ਨੇਤਾ ਕੇਜਰੀਵਾਲ ਦੀ ਗ੍ਰਿਫਤਾਰੀ ਦੀਆਂ ਰਿਪੋਰਟਾਂ ‘ਤੇ ਨਜ਼ਰ ਰੱਖ ਰਹੇ ਹਾਂ ਅਤੇ ਦੇਸ਼ ਵਿੱਚ ਇੱਕ ਨਿਰਪੱਖ ਕਾਨੂੰਨੀ ਪ੍ਰਕਿਰਿਆ ਦੀ ਉਮੀਦ ਕਰਦੇ ਹਾਂ। ਅਸੀਂ ਇੱਕ ਨਿਰਪੱਖ, ਪਾਰਦਰਸ਼ੀ ਅਤੇ ਸਮੇਂ ਸਿਰ ਕਾਨੂੰਨੀ ਪ੍ਰਕਿਰਿਆ ਦੀ ਉਮੀਦ ਕਰਦੇ ਹਾਂ”।
ਦਰਅਸਲ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਜਰਮਨੀ ਦੇ ਬਿਆਨ ਤੋਂ ਬਾਅਦ ਭਾਰਤ ਨੇ ਜਰਮਨ ਰਾਜਦੂਤ ਨੂੰ ਤਲਬ ਕਰਕੇ ਸਖਤ ਨਾਰਾਜ਼ਗੀ ਜਤਾਈ ਸੀ। ਇਸ ਘਟਨਾਕ੍ਰਮ ਤੋਂ ਬਾਅਦ ਹੀ ਇਸ ਮਾਮਲੇ ‘ਤੇ ਅਮਰੀਕਾ ਦੀ ਪ੍ਰਤੀਕਿਰਿਆ ਆਈ ਹੈ।