Follow us

18/10/2024 4:53 pm

Search
Close this search box.
Home » News In Punjabi » ਚੰਡੀਗੜ੍ਹ » ਮੰਤਰੀ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ

ਮੰਤਰੀ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ

ਯੂਨੀਅਨ ਦੇ ਨੁਮਾਇੰਦਿਆਂ ਨੂੰ ਜਾਇਜ਼ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ

ਚੰਡੀਗੜ੍ਹ :

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ ਅੱਜ ਖਤਮ ਕਰ ਦਿੱਤੀ ਹੈ। 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ, ਉੱਥੇ ਹੀ ਮੁਲਾਜ਼ਮਾਂ ਦੀ ਭਲਾਈ ਲਈ ਵੀ ਵਚਨਬੱਧ ਹੈ।

ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਂਦੇ ਹੋਏ ਅੱਜ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਵੱਲੋਂ  ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਆਪਣੇ ਦਫ਼ਤਰ ਵਿੱਚ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ  ਨਾਲ ਮੀਟਿੰਗ ਕਰਦਿਆਂ ਕੋਆਪਰੇਟਿਵ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਜਲਦ ਨਿਪਟਾਰੇ ਦੇ ਨਿਰਦੇਸ਼ ਦਿੱਤੇ।

 ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਯੂਨੀਅਨ ਦੀਆਂ ਵੱਖ ਵੱਖ ਮੰਗਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਯੂਨੀਅਨ ਦੇ ਨੁਮਾਇੰਦਿਆਂ ਵੱਲੋ  ਸਭਾਵਾਂ ਵਿੱਚ ਸਟਾਫ ਦੀ ਭਰਤੀ, ਸਭਾਵਾਂ ਵਿੱਚ ਖਾਦ ਦੇ ਮਾਰਜਨ ਆਦਿ ਮੰਗਾਂ ਨੂੰ ਮੰਤਰੀ ਵੱਲੋਂ ਧਿਆਨ ਨਾਲ ਸੁਣਿਆ ਗਿਆ।

ਡਾ.ਬਲਜੀਤ ਕੌਰ ਨੇ ਯੂਨੀਅਨ ਦੀਆਂ ਮੰਗਾਂ ਨੂੰ ਧਿਆਨ ਪੂਰਵਕ ਸੁਣਨ ਤੋਂ ਬਾਅਦ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ।ਡਾ.ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ।

 ਇਸ ਮੌਕੇ  ਕੋਆਪਰੇਟਿਵ ਸੁਸਾਇਟੀਜ਼ ਦੇ  ਰਜਿਸਟਰਾਰ ਵਿਮਲ ਕੁਮਾਰ ਸੇਤੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

dawn punjab
Author: dawn punjab

Leave a Comment

RELATED LATEST NEWS

Top Headlines

ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਬੁੱਤ ਮੋਹਾਲੀ ਬੱਸ ਅੱਡੇ ਉੱਤੇ ਦੁਬਾਰਾ ਲਗਾਇਆ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਡਿਪਟੀ ਮੇਅਰ ਨੇ ਬਾਬਾ ਬੰਦਾ ਸਿੰਘ ਬਹਾਦਰ ਬੱਸ ਅੱਡਾ ਵੀ ਛੇਤੀ ਹੀ ਆਰੰਭ ਹੋਣ ਦੀ ਆਸ ਪ੍ਰਗਟਾਈ ਬਾਬਾ ਬੰਦਾ ਸਿੰਘ

Live Cricket

Rashifal