Follow us

16/01/2025 7:55 pm

Search
Close this search box.
Home » News In Punjabi » ਚੰਡੀਗੜ੍ਹ » ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਖ਼ਲ ਉਪਰੰਤ 108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਹੜਤਾਲ ਕੀਤੀ ਖ਼ਤਮ 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਖ਼ਲ ਉਪਰੰਤ 108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਹੜਤਾਲ ਕੀਤੀ ਖ਼ਤਮ 

ਚੰਡੀਗੜ੍ਹ :

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਖ਼ਲ ਉਪਰੰਤ 108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ। ਜ਼ਿਕਰਯੋਗ ਹੈ ਕਿ ਜ਼ੈਡ.ਐਚ.ਐਲ. (ਐਮਰਜੈਂਸੀ ਮੈਡੀਕਲ ਅਤੇ ਐਂਬੂਲੈਂਸ ਸੇਵਾਵਾਂ ਪ੍ਰਦਾਨ ਕਰਨ ਲਈ ਆਊਟਸੋਰਸਡ ਕੰਪਨੀ) ਦੇ ਕਰਮਚਾਰੀ, ਨੌਕਰੀ ਤੋਂ ਕੱਢੇ ਗਏ ਕਰਮਚਾਰੀਆਂ ਨੂੰ ਬਹਾਲ ਕਰਨ ਅਤੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਸਾਲਾਨਾ ਵਾਧੇ ਦੀ ਮੰਗ ਕਰ ਰਹੇ ਸਨ। ਹਾਲਾਂਕਿ ਹੜਤਾਲ ਦੌਰਾਨ ਐਂਬੂਲੈਂਸ ਸੇਵਾਵਾਂ ਨਿਰਵਿਘਨ ਜਾਰੀ ਰਹੀਆਂ।

ਡਾ. ਬਲਬੀਰ ਸਿੰਘ ਨੇ ਯੂਨੀਅਨ ਦੇ ਸਾਰੇ ਮਸਲਿਆਂ ਨੂੰ ਸੁਲਝਾਉਣ ਅਤੇ ਪੀੜਤ ਕਰਮਚਾਰੀਆਂ ਦੀਆਂ ਜਾਇਜ਼ ਚਿਰਕੋਣੀਆਂ ਮੰਗਾਂ ਨੂੰ ਪੂਰਾ ਕਰਨ ਲਈ ਜ਼ੈਡ.ਐਚ.ਐਲ. ਕੰਪਨੀ ਦੇ ਨੁਮਾਇੰਦਿਆਂ ਅਤੇ ਯੂਨੀਅਨ ਮੈਂਬਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਡਾਇਰੈਕਟਰ ਡਾ. ਅਨਿਲ ਗੋਇਲ ਵੀ ਹਾਜ਼ਰ ਸਨ।

ਸਿਹਤ ਮੰਤਰੀ ਨੇ ਕਿਹਾ ਕਿ ਮੈਂ ਕੰਪਨੀ ਵੱਲੋਂ ਕੱਢੇ ਗਏ 20 ਕਰਮਚਾਰੀਆਂ ਨੂੰ ਤੁਰੰਤ ਬਹਾਲ ਕਰਨ ਦਾ ਆਦੇਸ਼ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਕਰਨ ਲਈ ਸ਼ਿਕਾਇਤ ਨਿਵਾਰਣ ਕਮੇਟੀ ਦਾ ਗਠਨ ਕੀਤਾ ਜਾਵੇਗਾ।

ਬਲਬੀਰ ਸਿੰਘ ਨੇ ਕੰਪਨੀ ਨੂੰ ਸਾਰੇ ਕਰਮਚਾਰੀਆਂ ਲਈ ਸਾਲਾਨਾ ਵਾਧਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

dawn punjab
Author: dawn punjab

Leave a Comment

RELATED LATEST NEWS

Top Headlines

Live Cricket

Rashifal