Follow us

03/07/2026 12:39 am

Search
Close this search box.
Home » News In Punjabi » ਚੰਡੀਗੜ੍ਹ » ਵਾਰਡ 39 ਤੋਂ ਜਿੱਤ ਮਗਰੋਂ ਕੌਂਸਲਰ ਸ਼ਰਨਜੀਤ ਕੌਰ ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ੁਕਰਾਨਾ ਸਮਾਗਮ

ਵਾਰਡ 39 ਤੋਂ ਜਿੱਤ ਮਗਰੋਂ ਕੌਂਸਲਰ ਸ਼ਰਨਜੀਤ ਕੌਰ ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ੁਕਰਾਨਾ ਸਮਾਗਮ

ਵਾਰਡ 39 ਤੋਂ ਜਿੱਤ ਮਗਰੋਂ ਕੌਂਸਲਰ ਸ਼ਰਨਜੀਤ ਕੌਰ ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ੁਕਰਾਨਾ ਸਮਾਗ

Mohali Ward 39 Councillor Sharanjit Kaur Holds Thanksgiving Ceremony at Gurdwara Singh Shaheedan Sohana After Election Victory

ਮੋਹਾਲੀ: ਨਗਰ ਨਿਗਮ ਚੋਣਾਂ ਵਿੱਚ ਵਾਰਡ ਨੰਬਰ 39 ਤੋਂ ਸ਼ਾਨਦਾਰ ਜਿੱਤ ਦਰਜ ਕਰਨ ਉਪਰੰਤ ਨਵ-ਚੁਣੀ ਕੌਂਸਲਰ ਬੀਬੀ ਸ਼ਰਨਜੀਤ ਕੌਰ ਅਤੇ ਰੁਪਿੰਦਰ ਸਿੰਘ ਰੂਪਾ (ਸੋਹਾਣਾ) ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗਤ ਨੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਅਤੇ ਇਲਾਕੇ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।

ਸਮਾਗਮ ਵਿੱਚ ਹਲਕਾ ਵਿਧਾਇਕ ਕੁਲਵੰਤ ਸਿੰਘ ਅਤੇ ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਉਨ੍ਹਾਂ ਨਵ-ਚੁਣੀ ਕੌਂਸਲਰ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਗਏ ਭਰੋਸੇ ‘ਤੇ ਖਰਾ ਉਤਰਨਾ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਾਂਝੇ ਯਤਨਾਂ ਦੀ ਲੋੜ ‘ਤੇ ਜ਼ੋਰ ਦਿੱਤਾ।

ਸ਼ਰਨਜੀਤ ਕੌਰ ਨੇ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਲੋਕਾਂ ਦੇ ਭਰੋਸੇ ਅਤੇ ਸਹਿਯੋਗ ਦੀ ਜਿੱਤ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਵਾਰਡ ਦੇ ਵਿਕਾਸ, ਬੁਨਿਆਦੀ ਸਹੂਲਤਾਂ ਦੇ ਸੁਧਾਰ ਅਤੇ ਲੋਕ ਹਿੱਤ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।

ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ, ਸਮਰਥਕ ਅਤੇ ਪਾਰਟੀ ਵਰਕਰ ਮੌਜੂਦ ਰਹੇ, ਜਿਨ੍ਹਾਂ ਨੇ ਨਵ-ਚੁਣੀ ਕੌਂਸਲਰ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।

Also read: Punjab to Post Women Employees Within 40 km of Home: CM Mann

Also read: 67,563 Govt Jobs in Four Years, 523 More Appointments in Health Dept: CM Mann

Also read: IISER Mohali का 15वाँ दीक्षांत समारोह सम्पन्न; 348 विद्यार्थियों मिलीं को उपाधियाँ

dawn punjab
Author: dawn punjab

Leave a Comment

RELATED LATEST NEWS