ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹਿਤ ਸਭ ਤੋਂ ਉੱਤੇ : ਮੁੱਖ ਸੇਵਾਦਾਰ
ਮੋਹਾਲੀ :
ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਿਤਾਂ ਉੱਤੇ ਪਹਿਰਾ ਦੇਣ ਵਾਲੀ ਪਾਰਟੀ ਹੈ ਅਤੇ ਭਾਰਤੀ ਜਨਤਾ ਪਾਰਟੀ ਨਾਲ ਚੋਣ ਸਮਝੌਤੇ ਦੇ ਮਾਮਲੇ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੋਰ ਕਮੇਟੀ ਮੀਟਿੰਗ ਵਿੱਚ ਪੰਜਾਬ ਦੇ ਹਿਤਾਂ ਅਤੇ ਹੱਕਾਂ ਦੀ ਗੱਲ ਕਰਕੇ ਸ਼ਲਾਘਾਯੋਗ ਫੈਸਲਾ ਕੀਤਾ ਗਿਆ ਹੈ।
ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਹੇਠ ਲਿੱਖੇ ਜੋ ਮਤੇ ਪਏ ਹਨ
1. ਓਹ ਰਾਜਾਂ ਵਾਸਤੇ ਵੱਧ ਅਧਿਕਾਰ ਤੇ ਵਾਜਿਬ ਖੁਦ ਮੁਖਤਿਆਰੀ, ਬੰਦੀ ਸਿੰਘ ਜਿਨਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ ਦੀ ਰਿਹਾਈ।
2. ਕਿਸਾਨਾਂ ਦੇ ਖੇਤ ਮਜ਼ਦੂਰਾਂ ਦੇ ਹੱਕਾਂ।
3. ਖਾਲਸਾ ਪੰਥ ਦੇ ਧਾਰਮਿਕ ਮਾਮਲਿਆਂ ਅਤੇ ਸਿੱਖ ਸੰਸਥਾਵਾਂ ਦੇ ਕੰਮਕਾਜ ਵਿੱਚ ਬੇਲੋੜੀ ਦਖਲ ਅੰਦਾਜੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਅਤੇ ਕਮਜ਼ੋਰ ਕਰਨ ਦੀਆਂ ਸ਼ਾਜਿਸਾਂ, ਹਰਿਆਣਾ ਵਿੱਚ ਬਣਾਈ ਗਈ ਵੱਖਰੀ ਕਮੇਟੀ।
4. ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਤਖਤ ਸ਼੍ਰੀ ਹਜੂਰ ਸਾਹਿਬ ਨਦੇੜ ਸਾਹਿਬ ਅਤੇ ਤਖਤ ਸ਼੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀਆਂ ਤੇ ਕਬਜ਼ੇ।
5. ਜਮੀਨ ਰਾਹੀਂ ਹੋਰ ਮੁਲਕਾਂ ਨਾਲ ਵਪਾਰ ਦਾ ਰਾਹ ਖੋਲਣ ਵਾਸਤੇ ਅਟਾਰੀ ਤੇ ਫਿਰੋਜ਼ਪੁਰ ਸਰਹੱਦ ਖੋਲਣ।
6. ਐਨਐਸਏ ਵਰਗੇ ਕਾਲੇ ਕਾਨੂੰਨਾਂ ਦੀ ਦੁਰਵਰਤੋਂ, ਸੰਵਿਧਾਨ ਨੂੰ ਵੀ ਕਿਸੇ ਤਰੀਕੇ ਦਾ ਖੋਰਾ ਲਾਉਣਾ।
ਆਦਿ ਵਰਗੇ ਮੁੱਦੇ ਚੁੱਕ ਕੇ ਪੰਜਾਬੀਆਂ ਦੇ ਹਰ ਵਰਗ ਦੇ ਹਿਤਾਂ ਦੀ ਗੱਲ ਕੀਤੀ ਅਤੇ ਸਪਸ਼ਟ ਕਰ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਲਈ ਸਿਧਾਂਤ ਰਾਜਨੀਤੀ ਤੋਂ ਉੱਪਰ ਹਨ।
ਉਹਨਾਂ ਕਿਹਾ ਕਿ ਦੇਸ਼ ਵਿੱਚ ਫਿਰਕੂ ਸਦਭਾਵਨਾ ਘਟਦੀ ਜਾ ਰਹੀ ਹੈ ਜਦੋਂ ਕਿ ਅਕਾਲੀ ਦਲ ਹਮੇਸ਼ਾ ਅਮਨ ਸ਼ਾਂਤੀ ਤੇ ਫਿਰ ਕੁਝ ਸਦਭਾਵਨਾ ਕਾਇਮ ਕਰਨ ਦੀ ਗੱਲ ਕਰਦਾ ਹੈ।
ਉਹਨਾਂ ਕਿਹਾ ਕਿ ਇੱਕ ਗੱਲ ਸਪਸ਼ਟ ਹੈ ਕਿ ਅਕਾਲੀ ਦਲ ਹਮੇਸ਼ਾ ਉਪਰੋਕਤ ਮੰਗਾਂ ਦੇ ਹੱਕ ਵਿੱਚ ਡਟਿਆ ਰਹੇਗਾ ਅਤੇ ਪਹਿਰੇਦਾਰੀ ਕਰਦਾ ਰਹੇਗਾ ਅਤੇ ਕਿਸੇ ਵੀ ਅਜਿਹੀ ਪਾਰਟੀ ਨਾਲ ਸਮਝੌਤਾ ਕਰਨਾ ਸ਼੍ਰੋਮਣੀ ਅਕਾਲੀ ਦਲ ਗਵਾਰਾ ਨਹੀਂ ਕਰ ਸਕਦਾ ਜੋ ਪੰਜਾਬੀਆਂ ਦੇ ਹਿਤਾਂ ਉੱਤੇ ਡਾਕਾ ਮਾਰਨ ਦੀ ਪੈਰੋਕਾਰ ਹੋਵੇ।
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਮੁੱਖ ਹਿੱਤਾਂ ਨੂੰ ਦਰਕਿਨਾਰ ਕਰਕੇ ਰਾਜ ਸੱਤਾ ਹਾਸਿਲ ਕਰਨਾ ਸ਼੍ਰੋਮਣੀ ਅਕਾਲੀ ਦਲ ਤਾਂ ਏਜੰਡਾ ਨਹੀਂ ਹੈ।
ਉਹਨਾਂ ਕਿਹਾ ਕਿ ਦੂਜੇ ਪਾਸੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੇ ਮੁੱਦੇ ਉੱਤੇ ਕੋਈ ਸਟੈਂਡ ਸਪਸ਼ਟ ਨਹੀਂ ਕਰਦੀ ਸਗੋਂ ਸਾਰੀਆਂ ਹੀ ਪਾਰਟੀਆਂ ਪੰਜਾਬ ਨੂੰ ਲੁੱਟਣ ਅਤੇ ਪੁੱਟਣ ਤੇ ਲੱਗੀਆਂ ਹੋਈਆਂ ਹਨ।
ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਵੱਡੀ ਗਿਣਤੀ ਵਿੱਚ ਲੋਕ ਅਕਾਲੀ ਦਲ ਨਾਲ ਜੁੜ ਰਹੇ ਹਨ ਕਿਉਂਕਿ ਉਹਨਾਂ ਨੂੰ ਪਤਾ ਹੈ ਕਿ ਖੇਤਰੀ ਪਾਰਟੀ ਹੀ ਖੇਤਰ ਦੇ ਲੋਕਾਂ ਦੇ ਹੱਕ ਵਿੱਚ ਪਹਿਰੇਦਾਰੀ ਕਰਦੀ ਹੈ ਜਦੋਂ ਕਿ ਦਿੱਲੀ ਤੋਂ ਕਮਾਂਡ ਹੋਣ ਵਾਲੀਆਂ ਪਾਰਟੀਆਂ ਕਦੇ ਵੀ ਸੂਬੇ ਦਾ ਭਲਾ ਨਹੀਂ ਕਰ ਸਕਦੀਆਂ।