Follow us

26/07/2026 5:52 am

Search
Close this search box.
Home » News In Punjabi » ਚੰਡੀਗੜ੍ਹ » ਵਿਦਿਆਰਥੀਆਂ ਨੂੰ ਖਵਾਈਆਂ ਗਈਆਂ ਅਲਬੈਂਡਾਜ਼ੋਲ ਦੀਆਂ ਗੋਲੀਆਂ

ਵਿਦਿਆਰਥੀਆਂ ਨੂੰ ਖਵਾਈਆਂ ਗਈਆਂ ਅਲਬੈਂਡਾਜ਼ੋਲ ਦੀਆਂ ਗੋਲੀਆਂ

ਪੇਟ ਕੀੜੇ ਖ਼ਾਤਮਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਸ਼ੁਰੂਆਤ

ਸਿਹਤ ਵਿਭਾਗ ਵਲੋਂ ਜ਼ਿਲ੍ਹਾ ਭਰ ’ਚ ਮਨਾਏ ਗਏ ‘ਕੌਮੀ ਡੀਵਾਰਮਿੰਗ ਦਿਵਸ’ ਮੌਕੇ ਅੱਜ ਵੱਖ-ਵੱਖ ਸਕੂਲਾਂ ਵਿਚ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਖਵਾਈਆਂ ਗਈਆਂ।

ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਇਹ ਮੁਹਿੰਮ ਪੂਰੀ ਤਰ੍ਹਾਂ ਸਫ਼ਲ ਰਹੀ ਅਤੇ ਜਿਹੜੇ ਬੱਚੇ ਅੱਜ ਗੋਲੀ ਖਾਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਵਾਸਤੇ 12 ਫ਼ਰਵਰੀ ਨੂੰ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਨੇੜਲੀ ਸਿਹਤ ਸੰਸਥਾ ਵਿਚ ਕਿਸੇ ਵੀ ਦਿਨ ਜਾ ਕੇ ਬੱਚਿਆਂ ਨੂੰ ਗੋਲੀ ਖਵਾਈ ਜਾ ਸਕਦੀ ਹੈ।

ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਜ਼ਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਆਪੋ-ਅਪਣੇ ਖੇਤਰਾਂ ਵਿਚ ਪੈਂਦੇ ਸਕੂਲਾਂ ਵਿਚ ਜਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਬੱਚਿਆਂ ਤੇ ਅਧਿਆਪਕਾਂ ਨੂੰ ਪੇਟ ਦੇ ਕੀੜਿਆਂ ਦੇ ਖ਼ਾਤਮੇ ਦੀ ਅਹਿਮੀਅਤ ਬਾਰੇ ਦਸਿਆ। ਸਿਹਤ ਕਾਮਿਆਂ ਨੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਆਂਗਨਵਾੜੀ ਕੇਂਦਰਾਂ ਆਦਿ ਵਿਚ ਜਾ ਕੇ ਬੱਚਿਆਂ ਨੂੰ ਇਹ ਗੋਲੀਆਂ ਖਾਣ ਲਈ ਦਿਤੀਆਂ।

ਉਨ੍ਹਾਂ ਕਿਹਾ ਕਿ ਪੇਟ ਦੇ ਕੀੜੇ ਬੱਚੇ ਦੀ ਸਿਹਤ ਲਈ ਬੇਹੱਦ ਨੁਕਸਾਨਦੇਹ ਹੁੰਦੇ ਹਨ। ਪੇਟ ਦੇ ਕੀੜੇ ਪੈਦਾ ਹੋਣ ਨਾਲ ਬੱਚਿਆਂ ਅੰਦਰ ਖ਼ੂਨ ਦੀ ਕਮੀ ਹੋ ਜਾਂਦੀ ਹੈ ਜਿਸ ਕਾਰਨ ਬੱਚੇ ਦਾ ਸੰਪੂਰਨ ਸਰੀਰਕ ਅਤੇ ਮਾਨਸਿਕ ਵਿਕਾਸ ਨਹੀਂ ਹੁੰਦਾ। ਇਸ ਲਈ ਪੇਟ ਦੇ ਕੀੜਿਆਂ ਤੋਂ ਨਿਜਾਤ ਬਹੁਤ ਜ਼ਰੂਰੀ ਹੈ।

ਜ਼ਿਕਰਯੋਗ ਹੈ ਕਿ 1 ਤੋਂ 19 ਸਾਲ ਤਕ ਦੇ ਬੱਚਿਆਂ ਨੂੰ ਇਹ ਗੋਲੀ ਜ਼ਰੂਰ ਖਾਣੀ ਚਾਹੀਦੀ ਹੈ। ਹਰ ਬੱਚੇ ਲਈ ਗੋਲੀ ਚਬਾ ਕੇ ਖਾਣਾ ਜ਼ਰੂਰੀ ਹੈ ਚਾਹੇ ਬੱਚੇ ਅੰਦਰ ਪੇਟ ਦੇ ਕੀੜੇ ਹਨ ਜਾਂ ਨਹੀਂ। ਡਾ. ਡੋਗਰਾ ਨੇ ਕਿਹਾ ਕਿ ਪੇਟ ਦੇ ਕੀੜੇ ਮਾਰਨ ਦੇ ਨਾਲ ਨਾਲ ਇਨ੍ਹਾਂ ਕੀੜਿਆਂ ਦੀ ਰੋਕਥਾਮ ਲਈ ਵੀ ਸਾਨੂੰ ਚੌਕਸ ਰਹਿਣ ਦੀ ਲੋੜ ਹੈ।

ਉਨ੍ਹ੍ਹਾਂ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਬੱਚਿਆਂ ਨੂੰ ਨਹੁੰ ਸਾਫ਼ ਅਤੇ ਛੋਟੇ ਰੱਖਣ, ਹਮੇਸ਼ਾ ਸਾਫ਼ ਪਾਣੀ ਪੀਣ, ਜੁੱਤੀਆਂ ਜਾਂ ਚੱਪਲਾਂ ਪਾ ਕੇ ਰੱਖਣ, ਅਪਣੇ ਹੱਥ ਸਾਬਣ ਨਾਲ ਧੋਣ ਲਈ ਪ੍ਰੇਰਿਆ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal