Follow us

26/07/2026 4:44 am

Search
Close this search box.
Home » News In Punjabi » ਚੰਡੀਗੜ੍ਹ » ਜੇਲ੍ਹ ਵਿੱਚ ਹੋਈ ਨਿੱਜਤਾ ਦੀ ਉਲੰਘਣਾ,“ਪਾਣੀ ਪੰਜਾਬ ਦਾ ਹੈ, ਇਸ ‘ਤੇ ਸਿਰਫ ਪੰਜਾਬ ਦਾ ਹੱਕ”: ਬਿਕਰਮ ਮਜੀਠੀਆ

ਜੇਲ੍ਹ ਵਿੱਚ ਹੋਈ ਨਿੱਜਤਾ ਦੀ ਉਲੰਘਣਾ,“ਪਾਣੀ ਪੰਜਾਬ ਦਾ ਹੈ, ਇਸ ‘ਤੇ ਸਿਰਫ ਪੰਜਾਬ ਦਾ ਹੱਕ”: ਬਿਕਰਮ ਮਜੀਠੀਆ

ਮੁਹਾਲੀ ਅਦਾਲਤ ਵਿੱਚ ਪੇਸ਼ ਹੋਏ ਬਿਕਰਮ ਮਜੀਠੀਆ, ਮਾਮਲੇ ਦੀ ਅਗਲੀ ਸੁਣਵਾਈ 7 ਮਾਰਚ ਨੂੰ

ਜੇਲ੍ਹ ਵਿੱਚ ਨਿੱਜਤਾ ਦੀ ਉਲੰਘਣਾ ਦੇ ਦੋਸ਼, “ਪਾਣੀ ਪੰਜਾਬ ਦਾ ਹੈ, ਇਸ ‘ਤੇ ਸਿਰਫ ਪੰਜਾਬ ਦਾ ਹੱਕ”

Mohali,  ਫਰਵਰੀ 8 DPB — ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਹੋਏ, ਜਿੱਥੇ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 7 ਮਾਰਚ ਲਈ ਮੁਕਰਰ ਕਰ ਦਿੱਤੀ।

ਅਦਾਲਤ ਵਿੱਚ ਪੇਸ਼ੀ ਦੌਰਾਨ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਆਪਣੀ ਨਿੱਜਤਾ ਦੀ ਸੁਰੱਖਿਆ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਜੱਜ ਸਾਹਿਬ ਨੂੰ ਦੱਸਿਆ ਕਿ ਜੇਲ੍ਹ ਵਿੱਚ ਰਹਿਣ ਦੌਰਾਨ ਉਨ੍ਹਾਂ ਦੀ ਨਿੱਜਤਾ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ“ਮੇਰੇ ਆਸ-ਪਾਸ ਹਰ ਥਾਂ ਕੈਮਰੇ ਲਗਾਏ ਗਏ ਸਨ, ਇੱਥੋਂ ਤੱਕ ਕਿ ਬਾਥਰੂਮ ਵਿੱਚ ਵੀ ਕੈਮਰੇ ਲਗਾਉਣ ਦੀ ਕੋਸ਼ਿਸ਼ ਹੋਈ, ਜਿਸ ਨੂੰ ਹਾਈ ਕੋਰਟ ਦੇ ਦਖਲ ਤੋਂ ਬਾਅਦ ਰੋਕਿਆ ਗਿਆ।”

ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਕਾਨੂੰਨੀ ਦਸਤਾਵੇਜ਼ਾਂ ਦੀਆਂ ਕਾਪੀਆਂ ਵੀ ਨਹੀਂ ਦਿੱਤੀਆਂ ਗਈਆਂ, ਜੋ ਉਨ੍ਹਾਂ ਨੂੰ ਅੱਜ ਹੀ ਪ੍ਰਾਪਤ ਹੋਈਆਂ ਹਨ।

ਪੇਸ਼ੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਸਰਕਾਰ ਨੂੰ ਡਰ ਹੈ ਕਿ ਮਜੀਠੀਆ ਕਿਤੇ ਭਗਵੰਤ ਮਾਨ ਵਿਰੁੱਧ ਕੁਝ ਨਾ ਬੋਲ ਦੇਵੇ, ਇਸ ਲਈ ਅਜਿਹੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਮੋਰਚੇ ‘ਤੇ ਅਸਫਲ ਸਾਬਤ ਹੋਏ ਹਨ ਅਤੇ ਉਨ੍ਹਾਂ ਨੂੰ ਤੁਰੰਤ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ।

ਬੀ.ਬੀ.ਐਮ.ਬੀ. ਅਤੇ ਕੇਂਦਰੀ ਵਾਟਰ ਕਮਿਸ਼ਨ ਦੀਆਂ ਟੀਮਾਂ ਦੇ ਪੰਜਾਬ ਦੌਰੇ ਬਾਰੇ ਗੱਲ ਕਰਦਿਆਂ ਮਜੀਠੀਆ ਨੇ ਕਿਹਾ, ਪਾਣੀ ਪੰਜਾਬ ਦਾ ਹੈ ਅਤੇ ਇਸ ‘ਤੇ ਸਿਰਫ ਪੰਜਾਬ ਦਾ ਹੱਕ ਹੈ। ਕੇਂਦਰੀ ਕਮਿਸ਼ਨ ਦੇ ਦੌਰੇ ਦਾ ਕੋਈ ਵਾਜਬ ਮਤਲਬ ਨਹੀਂ ਬਣਦਾ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal