Amrit vele da Hukamnama Sri Darbar Sahib, Amritsar, Ang 588
ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥
ਅਰਥ:- ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ)।1। ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ)। ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ। ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, ‘ਨਾਮ’ ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ)। ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ। ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ; ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ)।6।
सलोक मः ३ ॥ त्रिसना दाधी जलि मुई जलि जलि करे पुकार ॥ सतिगुर सीतल जे मिलै फिरि जलै न दूजी वार ॥ नानक विणु नावै निरभउ को नही जिचरु सबदि न करे वीचारु ॥१॥ मः ३ ॥ भेखी अगनि न बुझई चिंता है मन माहि ॥ वरमी मारी सापु ना मरै तिउ निगुरे करम कमाहि ॥ सतिगुरु दाता सेवीऐ सबदु वसै मनि आइ ॥ मनु तनु सीतलु सांति होइ त्रिसना अगनि बुझाइ ॥ सुखा सिरि सदा सुखु होइ जा विचहु आपु गवाइ ॥ गुरमुखि उदासी सो करे जि सचि रहै लिव लाइ ॥ चिंता मूलि न होवई हरि नामि रजा आघाइ ॥ नानक नाम बिना नह छूटीऐ हउमै पचहि पचाइ ॥२॥ पउड़ी ॥ जिनी हरि हरि नामु धिआइआ तिनी पाइअड़े सरब सुखा ॥ सभु जनमु तिना का सफलु है जिन हरि के नाम की मनि लागी भुखा ॥ जिनी गुर कै बचनि आराधिआ तिन विसरि गए सभि दुखा ॥ ते संत भले गुरसिख है जिन नाही चिंत पराई चुखा ॥ धनु धंनु तिना का गुरू है जिसु अंम्रित फल हरि लागे मुखा ॥६॥
अर्थ :-दुनिया तृष्णा मे जली हुई दु:खी हो रही है, जल जल के पुकार रही है; अगर यह ठंडक पहुचाने वाले वाले गुरु से मिल जाए, तो फिर दूसरी बार ना जले; (क्योंकि) गुरू नानक जी स्वयं को कहते हैं, हे नानक ! जब तक गुरु के शब्द के द्वारा मनुख भगवान की विचार ना करे तब तक (नाम नहीं मिलता, और) नाम के बिना किसी का भी भय नहीं खत्म होता (यह भय और सहम ही बार बार तृष्णा के अधीन करता है) ।1 । भेख बनाने से (तृष्णा की) अग्नि नहीं बुझती,मन में चिंता टिकी रहती है; जैसे साँप की रुड बंद करने से साँप नहीं मरता, उसी प्रकार वह मनुख कर्म करते हैं जो गुरु की शरण नहीं आते (गुरु की शरण पड़ के आपा-भाव मिटाए बिना तृष्णा की अग्नि बुझती नहीं है) । अगर (नाम की दाति) देने वाले गुरु की बताई हुई कार करें तो गुरु का शब्द मन में आ बसता है, मन तन ठंढा ठार हो जाता है, तृष्णा की अग्नि बुझ जाती है और मन में शांती पैदा हो जाती है; (गुरु की सेवा में) जब मनुख अहंकार दूर करता है तो सब से श्रेष्ठ सुख मिलता है । गुरु के सनमुख हुआ वह मनुख ही (तृष्णा की तरफ से) त्याग करता है जो सच्चे नाम में सुरति जोड़ी रखता है, उस को चिंता उॅका ही नहीं होती, भगवान के साथ ही वह भली प्रकार तृप्त हुआ रहता है । गुरू नानक जी कहते हैं, हे नानक ! भगवान का नाम सुमिरन के बिना (तृष्णा की अग्नि से) बच नहीं सकते, (नाम के बिना) जीव अहंकार में पड़े जलते हैं । जिन मनुष्यों ने भगवान का नाम सुमिरा है, उनको सारे सुख मिल गए हैं, उन का सारा मनुखा जीवन सफल हुआ है जिन के मन में भगवान के नाम की भूख लगी हुई है (भावार्थ, ‘नाम’ जिनकी जिंदगी का सहारा हो जाता है) । जिस जिस ने गुरु के शब्द के द्वारा भगवान का सुमिरन किया है, उन के सारे दुःख दूर हो गए हैं । वह गुरसिक्ख अच्छे संत हैं जिन्होंने ने (भगवान के बिना) ओर किसी की रता भी आशा नहीं रखी; उन का गुरु भी धन्य है,किस्मत वाला है, जिस के मुख को (भगवान की सिफ़त-सालाह रूप) अमर करने वाले फल लगे हुए हैं (भावार्थ, जिस के मुक्ख से भगवान की प्रशंसा के बचन निकलते हैं) ।6।
Shalok, Third Mehl: Consumed by desires, the world is burning and dying; burning and burning, it cries out. But if it meets with the cooling and soothing True Guru, it does not burn any longer. Guru Nanak ji says to himself, O Nanak, without the Name, and without contemplating the Word of the Shabad, no one becomes fearless. ||1|| Third Mehl: Wearing ceremonial robes, the fire is not quenched, and the mind is filled with anxiety. Destroying the snake’s hole, the snake is not killed; it is just like doing deeds without a Guru. Serving the Giver, the True Guru, the Shabad comes to abide in the mind. The mind and body are cooled and soothed; peace ensues, and the fire of desire is quenched. The supreme comforts and lasting peace are obtained, when one eradicates ego from within. He alone becomes a detached Gurmukh, who lovingly focuses his consciousness on the True Lord. Anxiety does not affect him at all; he is satisfied and satiated with the Name of the Lord. O Nanak, without the Naam, no one is saved; they are utterly ruined by egotism. ||2|| Pauree: Those who meditate on the Lord, Har, Har, obtain all peace and comforts. Fruitful is the entire life of those, who hunger for the Name of the Lord in their minds. Those who worship the Lord in adoration, through the Word of the Guru’s Shabad, forget all their pains and suffering. Those Gursikhs are good Saints, who care for nothing other than the Lord. Blessed, blessed is their Guru, whose mouth tastes the Ambrosial Fruit of the Lord’s Name. ||6||
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!