ਅੱਜ ਦਾ ਫੁਰਮਾਣ
ਸਲੋਕੁ ਮ: ੩ ॥ ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥ ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥ ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ ਪਲੈ ਪਾਇ ॥ ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥੧॥
ਵਿਆਖਿਆ :-
(ਇਸ ਸੰਸਾਰ-) ਸਮੁੰਦਰ ਵਿਚ ਬੇਅੰਤ ਪ੍ਰਭੂ ਆਪ ਵੱਸ ਰਿਹਾ ਹੈ, ਪਰ (ਉਸ ‘ਅਨੰਤ’ ਨੂੰ ਛੱਡ ਕੇ) ਨਾਸਵੰਤ ਪਦਾਰਥਾਂ ਵਿਚ ਲੱਗੀ ਹੋਈ ਜਿੰਦ ਜੰਮਦੀ ਮਰਦੀ ਰਹਿੰਦੀ ਹੈ। ਜੋ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ ਉਸ ਨੂੰ ਬਹੁਤ ਦੁੱਖ ਪ੍ਰਾਪਤ ਹੁੰਦਾ ਹੈ (ਕਿਉਂਕਿ ਉਹ “ਅਨੰਤ” ਨੂੰ ਛੱਡ ਕੇ ਨਾਸਵੰਤ ਪਦਾਰਥਾਂ ਪਿੱਛੇ ਦੌੜਦਾ ਹੈ) ; ਸਭ ਕੁਝ ਇਸ ਸਾਗਰ ਵਿਚ ਮੌਜੂਦ ਹੈ, ਪਰ ਪ੍ਰਭੂ ਦੀ ਮਿਹਰ ਨਾਲ ਮਿਲਦਾ ਹੈ। ਹੇ ਨਾਨਕ! ਮਨੁੱਖ ਨੂੰ ਸਾਰੇ ਹੀ ਨੌ ਖ਼ਜ਼ਾਨੇ ਮਿਲ ਜਾਂਦੇ ਹਨ ਜੇ ਮਨੁੱਖ (ਇਸ ਸਾਗਰ ਵਿਚ ਵਿਆਪਕ ਪ੍ਰਭੂ ਦੀ) ਰਜ਼ਾ ਵਿਚ ਤੁਰੇ।1।
अर्थ :-
(इस संसार-) सागर में स्वयं अनंत भगवान निवास करते हैं, लेकिन (उस ‘अनंत’ के अलावा) नाशवान पदार्थ में डूबा हुआ जीव जन्म लेता और मरता रहता है। जो मनुष्य अपनी इच्छा के अनुसार चलता है, वह महान कष्ट पाता है (क्योंकि वह “अनंत” को त्यागकर अविनाशी के पीछे भागता है); इस महासागर में सब कुछ मौजूद है, लेकिन यह भगवान की कृपा से मिलता है। हे नानक! यदि मनुष्य (इस महासागर में व्याप्त प्रभु की) इच्छा पर चलता है तो मनुष्य को सभी नौ खजाने मिलते हैं।
ਵਾਹਿਗੁਰੂ ਜੀ ਕਾ ਖ਼ਾਲਸਾ!
ਵਾਹਿਗੁਰੂ ਜੀ ਕੀ ਫ਼ਤਹਿ!