Follow us

14/11/2024 1:52 pm

Search
Close this search box.
Home » News In Punjabi » Amrit Vele Da Hukamnama Sri Darbar Sahib, Amritsar, Date 03-03-2024 Ang 616

Amrit Vele Da Hukamnama Sri Darbar Sahib, Amritsar, Date 03-03-2024 Ang 616

ਸੋਰਠਿ ਮਹਲਾ ੫ : ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥

ਵਿਆਖਿਆ :

ਮਨੁੱਖ ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, (ਉਸ ਨੂੰ ਭੁਲਾ ਕੇ) ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ॥੧॥ ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ॥ ਰਹਾਉ ॥

ਵਾਹਿਗੁਰੂ ਜੀ ਕਾ ਖਾਲਸਾ!!

ਵਾਹਿਗੁਰੂ ਜੀ ਕੀ ਫਤਹਿ!!

dawn punjab
Author: dawn punjab

Leave a Comment

RELATED LATEST NEWS

Top Headlines

ਡਿਪਟੀ ਮੇਅਰ ਨੇ ਹਰਿਆਣਾ ਵਿਧਾਨ ਸਭਾ ਲਈ ਚੰਡੀਗੜ੍ਹ ਵਿੱਚ 10 ਏਕੜ ਜਗ੍ਹਾ ਦੇਣ ਲਈ ਭਾਜਪਾ ਦੀ ਕੀਤੀ ਨਿਖੇਧੀ

ਭਾਜਪਾ ਨੇ ਮਾਰਿਆ ਪੰਜਾਬੀਆਂ ਦੀ ਪਿੱਠ ਵਿੱਚ ਇੱਕ ਹੋਰ ਛੁਰਾ : ਕੁਲਜੀਤ ਸਿੰਘ ਬੇਦੀ ਜਾਖੜ ਤੇ ਬਿੱਟੂ ਆਪਣਾ ਸਟੈਂਡ ਸਪਸ਼ਟ

Live Cricket

Rashifal