Follow us

11/12/2024 12:40 pm

Search
Close this search box.
Home » News In Punjabi » <a href="https://dawnpunjab.com/amrit-wale-hukamnama-sahibsri-darbar-sahib-amritsar-ang-604/" title="ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਅੰਗ-604,“>ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਅੰਗ-604,

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਅੰਗ-604,

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਅੰਗ-604,

30 ਅਕਤੂਬਰ 2023 :

ਸੋਰਠਿ ਮਹਲਾ ੪ ਘਰੁ ੧ ॥

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ

ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ।

ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥

ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ।

ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥

ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ ॥੧॥

ਜਪਿ ਮਨ ਹਰਿ ਹਰਿ ਨਾਮੁ ਸਲਾਹ ॥

ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤ-ਸਾਲਾਹ ਕਰਿਆ ਕਰ।

ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥

(ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ ਰਹਾਉ॥

ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥

ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ।

ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ

ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ।

ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥ ੨॥

ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ ॥੨॥

ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥

ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ।

ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥

ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ।

ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥

ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ ॥੩॥

ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥

ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ।

ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥

ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ।

ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥

ਹੇ ਨਾਨਕ! (ਆਖ-) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ ॥੪॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫ਼ਤਹਿ ਜੀ ????

dawn punjab
Author: dawn punjab

Leave a Comment

RELATED LATEST NEWS

Top Headlines

Live Cricket

Rashifal