Follow us

21/04/2026 7:37 pm

Search
Close this search box.
Home » News In Punjabi » ਚੰਡੀਗੜ੍ਹ » ਮੋਹਾਲੀ ਵਿੱਚ ਵਿਕਾਸ ਨੂੰ ਰਫ਼ਤਾਰ: ਵਿੱਤ ਤੇ ਠੇਕਾ ਕਮੇਟੀ ਮੀਟਿੰਗ ‘ਚ ਕਰੋੜਾਂ ਦੇ ਕੰਮਾਂ ਨੂੰ ਮਨਜ਼ੂਰੀ

ਮੋਹਾਲੀ ਵਿੱਚ ਵਿਕਾਸ ਨੂੰ ਰਫ਼ਤਾਰ: ਵਿੱਤ ਤੇ ਠੇਕਾ ਕਮੇਟੀ ਮੀਟਿੰਗ ‘ਚ ਕਰੋੜਾਂ ਦੇ ਕੰਮਾਂ ਨੂੰ ਮਨਜ਼ੂਰੀ

ਮੋਹਾਲੀ ਵਿੱਚ ਵਿਕਾਸ ਨੂੰ ਰਫ਼ਤਾਰ: ਵਿੱਤ ਤੇ ਠੇਕਾ ਕਮੇਟੀ ਮੀਟਿੰਗ ‘ਚ ਕਰੋੜਾਂ ਦੇ ਕੰਮਾਂ ਨੂੰ ਮਨਜ਼ੂਰੀ

ਕਿਸੇ ਵੀ ਵਾਰਡ ਨਾਲ ਵਿਕਾਸ ਕਾਰਜਾਂ ਨੂੰ ਲੈ ਕੇ ਨਹੀਂ ਕੀਤਾ ਜਾ ਰਿਹਾ ਵਿਤਕਰਾ : ਮੇਅਰ ਜੀਤੀ ਸਿੱਧੂ

ਮੋਹਾਲੀ, DPB : ਨਗਰ ਨਿਗਮ ਮੋਹਾਲੀ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਸੋਮਲ, ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਸੰਧੂ, ਚੀਫ ਇੰਜੀਨੀਅਰ ਨਰੇਸ਼ ਬੱਤਾ, ਕੌਂਸਲਰ ਜਸਬੀਰ ਸਿੰਘ ਮਣਕੂ, ਅਨੁਰਾਧਾ ਅਨੰਦ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਰਹੇ।

ਮੀਟਿੰਗ ਦੌਰਾਨ ਲਗਭਗ 18.5 ਕਰੋੜ ਰੁਪਏ ਦੇ ਵਰਕ ਆਰਡਰ ਜਾਰੀ ਕੀਤੇ ਗਏ। ਇਨ੍ਹਾਂ ਵਿੱਚ ਨਵੀਆਂ ਸੜਕਾਂ ਦੀ ਨਿਰਮਾਣ, ਸਰਕਾਰੀ ਵਾਸ਼ਰੂਮ ਅਤੇ ਟਾਇਲਟਾਂ ਦੀ ਰੈਨੋਵੇਸ਼ਨ, ਅਤੇ ਕਮਿਊਨਿਟੀ ਸੈਂਟਰ ਫੇਜ਼–6 ਦੀ ਮੁਰੰਮਤ ਵਰਗੇ ਅਹਿਮ ਕੰਮ ਸ਼ਾਮਲ ਹਨ। ਇਸ ਤੋਂ ਇਲਾਵਾ ਕਰੀਬ ਸਵਾ ਦੋ ਕਰੋੜ ਰੁਪਏ ਦੇ ਨਵੇਂ ਐਸਟੀਮੇਟਾਂ ਨੂੰ ਵੀ ਕਮੇਟੀ ਵੱਲੋਂ ਮਨਜ਼ੂਰੀ ਮਿਲੀ।

ਮੀਟਿੰਗ ਤੋਂ ਬਾਅਦ ਗੱਲਬਾਤ ਕਰਦੇ ਹੋਏ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੋਹਾਲੀ ਵਿੱਚ ਵਿਕਾਸ ਕਾਰਜ ਪੂਰੀ ਪਾਰਦਰਸ਼ਤਾ ਨਾਲ ਕਰਵਾਏ ਜਾ ਰਹੇ ਹਨ ਅਤੇ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਵੱਡੇ ਪੱਧਰ ‘ਤੇ ਯੋਜਨਾਬੱਧ ਢੰਗ ਨਾਲ ਕੰਮ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਿਗਮ ਵੱਲੋਂ ਕਿਸੇ ਵੀ ਵਾਰਡ ਨਾਲ ਵਿਤਕਰਾ ਨਹੀਂ ਕੀਤਾ ਜਾ ਰਿਹਾ ਅਤੇ ਸਾਰੇ ਇਲਾਕਿਆਂ ਵਿੱਚ ਬਰਾਬਰੀ ਦੇ ਅਧਾਰ ‘ਤੇ ਵਿਕਾਸ ਕਾਰਜ ਮਨਜ਼ੂਰ ਕੀਤੇ ਜਾ ਰਹੇ ਹਨ।

ਹਾਲਾਂਕਿ ਮੇਅਰ ਨੇ ਇਹ ਵੀ ਕਿਹਾ ਕਿ ਕੁਝ ਮਾਮਲਿਆਂ ਵਿੱਚ ਵਰਕ ਆਰਡਰ ਜਾਰੀ ਹੋਣ ਦੇ ਬਾਵਜੂਦ ਜਮੀਨੀ ਪੱਧਰ ‘ਤੇ ਕੰਮ ਸ਼ੁਰੂ ਨਹੀਂ ਹੋਣ ਦਿੱਤੇ ਜਾ ਰਹੇ, ਜੋ ਕਿ ਦੁੱਖਦਾਈ ਹੈ। ਉਨ੍ਹਾਂ ਇਸ਼ਾਰਾ ਕੀਤਾ ਕਿ ਕੁਝ ਥਾਵਾਂ ‘ਤੇ ਅਧਿਕਾਰੀ ਅਤੇ ਠੇਕੇਦਾਰ ਦਬਾਅ ਦਾ ਸਾਹਮਣਾ ਕਰ ਰਹੇ ਹਨ, ਜਿਸ ਕਾਰਨ ਕੰਮਾਂ ਵਿੱਚ ਰੁਕਾਵਟ ਆ ਰਹੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਵਿਕਾਸ ਕਾਰਜਾਂ ਨੂੰ ਰਾਜਨੀਤਿਕ ਰੰਗ ਦੇਣਾ ਨਿੰਦਣਯੋਗ ਹੈ ਅਤੇ ਇਸ ਨਾਲ ਸ਼ਹਿਰ ਦੇ ਵਸਨੀਕਾਂ ਦੇ ਹਿੱਤ ਪ੍ਰਭਾਵਿਤ ਹੁੰਦੇ ਹਨ।

ਮੇਅਰ ਜੀਤੀ ਸਿੱਧੂ ਨੇ ਦੁਹਰਾਇਆ ਕਿ ਨਿਗਮ ਦਾ ਮੁੱਖ ਉਦੇਸ਼ ਮੋਹਾਲੀ ਨੂੰ ਸੁਚੱਜੀ ਸੜਕਾਂ, ਸਾਫ਼-ਸੁਥਰੀ ਸਹੂਲਤਾਂ ਅਤੇ ਸੁਧਰੇ ਕਮਿਊਨਿਟੀ ਢਾਂਚੇ ਨਾਲ ਇਕ ਮਾਡਲ ਸ਼ਹਿਰ ਬਣਾਉਣਾ ਹੈ, ਅਤੇ ਇਸ ਲਈ ਵੱਡੇ ਪੱਧਰ ‘ਤੇ ਵਿਕਾਸ ਪ੍ਰਾਜੈਕਟਾਂ ‘ਤੇ ਲਗਾਤਾਰ ਕੰਮ ਜਾਰੀ ਰਹੇਗਾ।

dawn punjab
Author: dawn punjab

Leave a Comment

RELATED LATEST NEWS