The arrangements for Gatka competitions dedicated to Baisakhi Purab at Mohali are complete
ਮੋਹਾਲੀ: ਗਤਕਾ ਐਸੋਸੀਏਸ਼ਨ ਮੋਹਾਲੀ ਵੱਲੋਂ ਖਾਲਸਾ ਸਿਰਜਣਾ ਦਿਵਸ ਨੂੰ ਸਮਰਪਿਤ ਵਿਰਸਾ ਸੰਭਾਲ ਗੱਤਕਾ ਮੁਕਾਬਲੇ (Gatka Competition) ਕਰਵਾਏ ਜਾ ਰਹੇ ਹਨ ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਅਤੇ ਸਕੱਤਰ ਦਵਿੰਦਰ ਸਿੰਘ ਜੁਗਨੀ ਨੇ ਕਿਹਾ ਕਿ ਮਿਤੀ 13 ਅਪ੍ਰੈਲ 2024 ਦਿਨ ਸ਼ਨੀਵਾਰ ਸ਼ਾਮ ਨੂੰ 3 ਵਜੇ ਤੋਂ ਲੈ ਕੇ 10 ਵਜੇ ਤੱਕ ਗਤਕੇ ਦਾ ਮਹਾ ਕੁੰਭ ਮੁਕਾਬਲੇ ਕਰਵਾਏ ਜਾ ਰਹੇ ਹਨ .
ਉਹਨਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ 3 ਵਜੇ ਦੇ ਕਰੀਬ ਗੁਰਦੁਆਰਾ ਸਾਚਾ ਧੰਨ ਸਾਹਿਬ ਤਿੰਨ ਫੇਜ਼ ਮੋਹਾਲੀ ਤੋਂ ਖਾਲਸਾਈ ਜਾਹੋ ਜਲਾਲ ਦੇ ਨਾਲ ਮਹੱਲਾ ਸਜਾਇਆ ਜਾਵੇਗਾ ਜਿਸ ਵਿੱਚ ਸ਼ਿਰਕਤ ਕਰਨ ਵਾਲੀਆਂ ਸਾਰੀਆਂ ਟੀਮਾਂ ਸ਼ਮੂਲੀਅਤ ਕਰਨਗੀਆਂ ਅਤੇ ਗੁਰਦੁਆਰਾ ਅੰਬ ਸਾਹਿਬ ਵਿਖੇ ਮਹੱਲੇ ਦੇ ਪਹੁੰਚਣ ਉੱਤੇ ਭਰਵਾਂ ਸਵਾਗਤ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਤਕਰੀਬਨ 10 ਟੀਮਾਂ ਇਹਨਾਂ ਮੁਕਾਬਲਿਆਂ ਵਿੱਚ ਸ਼ਮੂਲੀਅਤ ਕਰਨਗੀਆਂ ਜਿਸ ਵਿੱਚ ਡਿਪਟੀ ਕਮਿਸ਼ਨਰ ਮੋਹਾਲੀ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਨਗੇ .
ਉਹਨਾਂ ਦੱਸਿਆ ਕਿ ਪੰਜਾਬੀ ਹਾਸਰਸ ਕਲਾਕਾਰ ਗੁਰਪ੍ਰੀਤ ਘੁੱਗੀ ਸਮੇਤ ਕਈ ਪੰਜਾਬੀ ਜਗਤ ਦੇ ਸਿਤਾਰੇ ਵੀ ਸ਼ਿਰਕਤ ਕਰਨਗੇ।
ਦਵਿੰਦਰ ਸਿੰਘ ਜੁਗਨੀ ਨੇ ਸੰਗਤਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕਰਕੇ ਦੂਸਰੇ ਜਿਲਿਆਂ ਤੋਂ ਆਈਆਂ ਹੋਈਆਂ ਟੀਮਾਂ ਦੀ ਹੌਸਲਾ ਵਜਾਈ ਕੀਤੀ ਜਾਵੇ ਅਤੇ ਖਾਲਸਾ ਜਾਹੋ ਜਲਾਲ ਦੇ ਨਾਲ ਖਾਲਸਾ ਸਿਰਜਣਾ ਦਿਵਸ ਨੂੰ ਮਨਾਇਆ ਜਾਵੇ।
ਇਸ ਮੌਕੇ ਪੰਜਾਬ ਸਟੇਟ ਕੋਆਰਡੀਨੇਟਰ ਜਗਦੀਸ਼ ਸਿੰਘ ਕੁਰਾਲੀ, ਰਾਜਬੀਰ ਸਿੰਘ ਜੋਇੰਟ ਸਕੱਤਰ ਗੱਤਕਾ ਐਸੋਸੀਏਸ਼ਨ ਆਫ ਚੰਡੀਗੜ੍ਹ, ਅਮਰਜੀਤ ਸਿੰਘ, ਡਾਕਟਰ ਕੁਲਦੀਪ ਸਿੰਘ,ਹਰਮਨਜੋਤ ਸਿੰਘ ਟੈਕਨੀਕਲ ਡਾਇਰੈਕਟਰ ਚੰਡੀਗੜ੍ਹ, ਤਲਵਿੰਦਰ ਸਿੰਘ, ਜਗਤਾਰ ਸਿੰਘ, ਰਘਬੀਰ ਸਿੰਘ ਅਤੇ ਪਰਵਿੰਦਰ ਕੌਰ ਮੌਜੂਦ ਸਨ