Follow us

26/07/2026 3:30 am

Search
Close this search box.
Home » News In Punjabi » ਚੰਡੀਗੜ੍ਹ » ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ :

ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ।

          ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੈਮੋਰੰਡਮ ਵਗੈਰਾ ਦੇਣ ਲਈ ਪੰਜ ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀਆਂ ਦੇ ਇਸ ਚਾਰਦੀਵਾਰੀ ਦੇ ਮੁੱਖ ਗੇਟ ਵਿੱਚੋਂ ਲੰਘ ਕੇ ਇਸ ਦਫਤਰ ਵਿੱਚ ਆਉਣ ਉਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇਹ ਹੁਕਮ 11 ਅਪ੍ਰੈਲ 2024 ਤੋਂ 10 ਜੂਨ 2024 ਤੱਕ ਲਾਗੂ ਰਹਿਣਗੇ।

ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਆਮ ਤੌਰ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਬਿਲਡਿੰਗ ਦੇ ਆਲੇ ਦੁਆਲੇ ਆਮ ਜਨਤਾ, ਰਾਜਸੀ ਪਾਰਟੀਆਂ ਅਤੇ ਕਰਮਚਾਰੀ ਸੰਗਠਨਾ ਆਦਿ ਵੱਲੋਂ ਰੈਲੀਆਂ ਧਰਨੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਦਫ਼ਤਰ ਵਿੱਚ ਕੰਮ ਕਰਦੇ ਕਰਮਚਾਰੀਆਂ ਅਤੇ ਆਮ ਜਨਤਾ ਨੂੰ ਦਫ਼ਤਰ ਵਿੱਚ ਆਉਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ। ਇਸ ਤੋਂ ਇਲਾਵਾ ਅਜਿਹਾ ਕਰਨ ਨਾਲ ਬਿਲਡਿੰਗ ਨੂੰ ਨੁਕਸਾਨ ਵੀ ਪਹੁੰਚ ਸਕਦਾ ਹੈ, ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋ ਸਕਦੀ ਹੈ। ਇਸ ਸਥਿਤੀ ਦੇ ਮੱਦੇ ਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal