Be careful: Many travel agents in the city have their licenses canceled: Read which ones?
1. ਸਕਸ਼ਮ ਇੰਟਰਪ੍ਰਾਈਜ਼ਜ਼ ਫਰਮ ਦਾ ਲਾਇਸੰਸ ਰੱਦ
2. ਈ.ਜੀ ਗਲੋਬਲ ਕਾਊਂਸਲ ਫਰਮ ਦਾ ਲਾਇਸੰਸ ਰੱਦ
3. ਕੈਪੀਟਲ ਓਵਰਸੀਜ਼ ਫਰਮ ਦਾ ਲਾਇਸੰਸ ਰੱਦ
SASNagar:
Be careful: Many travel agents in the city have their licenses canceled: Read which ones?
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਉਪਰੋਕਤ ਫਾਰਮਾਂ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਮਿਤੀ 10-08-2018 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।