ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫ਼ਾ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਆਪਣਾ ਅਸਤੀਫਾ ਦੇਸ਼ ਦੇ ਰਾਸ਼ਟਰਪਤੀ ਨੂੰ ਭੇਜ ਦਿੱਤਾ ਗਿਆ ਹੈ। ਅਸਤੀਫੇ ਵਿੱਚ ਉਨ੍ਹਾਂ ਨੇ ਆਪਣਾ ਨਿੱਜੀ ਕਾਰਨ ਦੱਸਿਆ ਹੈ।
ਜਾਣਕਾਰੀ ਅਨੁਸਾਰ ਬੀਤੇ ਦੋ ਦਿਨ ਪਹਿਲਾਂ ਬਨਵਾਰੀ ਲਾਲ ਪੁਰੋਹਿਤ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸਨ। ਇਹ ਪੁਸ਼ਟੀ ਨਹੀਂ ਹੋ ਸਕੀ ਕਿ ਉਹਨਾਂ ਨੂੰ ਗ੍ਰਹਿ ਮੰਤਰੀ ਵੱਲੋਂ ਤਲਬ ਕੀਤਾ ਗਿਆ ਸੀ ਜਾਂ ਫਿਰ ਨੇ ਬਨਵਾਰੀ ਲਾਲ ਪੁਰੋਹਿਤ ਖੁਦ ਅਸਤੀਫੇ ਦੀ ਪੇਸ਼ਕਸ਼ ਲੈ ਕੇ ਗਏ ਸਨ। ਦੱਸਣਯੋਗ ਹੈ ਕਿ ਬਨਵਾਰੀ ਲਾਲ ਪੁਰੋਹਿਤ ਪੰਜਾਬ ਦੇ ਗਵਰਨਰ ਹੀ ਨਹੀਂ ਸਨ ਸਗੋਂ ਉਹਨਾਂ ਕੋਲ ਚੰਡੀਗੜ੍ਹ ਦੇ ਪ੍ਰਸ਼ਾਸਨਿਕ ਦਾ ਵੀ ਚਾਰਜ ਸੀ ।”