ਅੰਮ੍ਰਿਤਸਰ :
ਨਿਸ਼ਾਨ ਸਾਹਿਬ ਦੀ ਪੁਸ਼ਾਕ ਨੂੰ ਲੈ ਕੇ ਸਿੰਘ ਸਾਹਿਬਾਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਸਿੰਘ ਸਾਹਿਬਾਨ ਦੇ ਫ਼ੈਸਲੇ ਦਾ ਆਧਾਰ ਇਹ ਹੈ ਕਿ ਕੇਸਰੀ ਰੰਗ ਭਗਵੇ ਰੰਗ ਦਾ ਭੁਲੇਖਾ ਪੈਂਦਾ ਹੈ। ਸਿੰਘ ਸਾਹਿਬਾਨ ਅਨੁਸਾਰ ਹੁਣ ਨਿਸ਼ਾਨ ਸਾਹਿਬ ਦਾ ਰੰਗ ਬਸੰਤੀ ਜਾਂ ਸੁਰਮਈ ਹੋਵੇਗਾ। ਇਸ ਸੰਬੰਧੀ ਐਸ ਜੀ ਪੀਸੀ ਦੀ ਧਰਮ ਪ੍ਰਚਾਰ ਕਮੇਟੀ ਨੇ ਇਸ ਸੰਬੰਧੀ ਇੱਕ ਸਰਕੂਲਰ ਵੀ ਜਾਰੀ ਕੀਤਾ ਗਿਆ ਹੈ।
ਸਰੂਕਲਰ ’ਚ ਕਿਹਾ ਗਿਆ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਨੂੰ ਲੈ ਕੇ ਪੈਦਾ ਹੋਈ ਦੁਬਿਧਾ ਨੂੰ ਦੂਰ ਕਰਨ ਲਈ ਸਰਬ ਸੰਮਤੀ ਨਾਲ ਫੈਸਲਾ ਹੋਇਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਪ੍ਰਫਾਲਿਤ ਸਿੱਖ ਰਹਿਤ ਮਰਿਆਦਾ ਦੀ ਰੌਸ਼ਨੀ ’ਚ ਸੰਗਤਾਂ ਤੇ ਪ੍ਰਬੰਧਕਾਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾਵੇ।