Chandigarh: Lok sabha election 2024; ਕਾਂਗਰਸ ਦੇ ਸੀਨੀਅਰ ਆਗੂ ਅਤੇ ਜਲੰਧਰ ਤੋਂ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਅੱਜ ਆਖ਼ਰਕਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।
ਅੱਜ ਸੋਮਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਉਣ ਲਈ ਉਨ੍ਹਾਂ ਦੇ ਘਰ ਪਹੁੰਚੇ।
ਇਸ ਤੋਂ ਪਹਿਲਾਂ ਦੇਰ ਰਾਤ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਉਨ੍ਹਾਂ ਨੂੰ ਮਨਾਉਣ ਲਈ ਕੇਪੀ ਦੇ ਘਰ ਪਹੁੰਚੇ ਸਨ। ਪਰ ਕੁਝ ਨਹੀਂ ਹੋਇਆ।