ਐਸ ਏ ਐਸ ਨਗਰ : ਕੈਨੇਡੀਅਨ ਸਰਕਾਰ ਨੇ ਪਿਛਲੇ ਦਿਨੀ ਭਾਰਤ ‘ਚ ਹਾਈ ਕਮਿਸ਼ਨ ਤੋਂ 41 ਡਿਪਲੋਮੈਟਾਂ ਨੂੰ ਹਟਾ ਦਿੱਤਾ ਹੈ, ਜਿਸਨੂੰ ਗੰਭੀਰਤਾ ਨਾਲ ਲੈਂਦੇ ਹੋਏ ਲੋਕ ਭਲਾਈ ਪਾਰਟੀ ਦੇ ਮੁਖੀ ਤੇ ਸਾਬਕਾ ਕੈਬਿਨਟ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤ ਅਤੇ ਕੈਨੇਡਾ ‘ਚ ਵਿਚਾਲੇ ਵੱਧ ਰਹੇ ਤਣਾਅ ਵਿਚਾਲੇ ਕਿਸੇ ਵੀ ਸਿਆਸੀ ਪਾਰਟੀ ਜਾਂ ਧਾਰਮਿਕ ਜਥੇਬੰਦੀਆਂ ਵੱਲੋਂ ਮਸਲੇ ਦੇ ਹੱਲ ਲਈ ਆਵਾਜ਼ ਬੁਲੰਦ ਨਹੀਂ ਕੀਤੀ ਗਈ ਹੈ l
ਰਾਮੂਵਾਲੀਆ ਨੇ ਬਿਆਨ ਜਾਰੀ ਕਰਦਿਆਂ ਪੰਜਾਬ ਦੇ ਬੀ ਜੇ ਪੀ ਪ੍ਰਧਾਨ ਸੁਨੀਲ ਜਾਖੜ ਸਮੇਤ ਹੋਰ ਸੂਬਿਆਂ ਚ ਭਾਜਪਾ ਆਗੂਆਂ ਨੂੰ ਬੇਨਤੀ ਕੀਤੀ ਕਿ ਇਸ ਮੁੱਦੇ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਮਸਲੇ ਦੇ ਹੱਲ ਲਈ ਉੱਚ ਪੱਧਰੀ ਮੀਟਿੰਗ ਕਰਨੀ ਚਾਹੀਦੀ ਹੈ ਕਿਉਂਕਿ ਕੈਨੇਡਾ ‘ਚ ਲੱਖਾਂ ਹੀ ਪੰਜਾਬੀ ਅਤੇ ਗੁਜਰਾਤੀ ਬੈਠੇ ਹਨ ਅਤੇ ਹਰ ਸਾਲ ਵਿਆਹਾਂ ਦੇ ਸੀਜਨ ਦੌਰਾਨ ਆਉਣਾ ਜਾਣਾ ਬਣਿਆ ਰਹਿੰਦਾ ਪਰ ਦੋਵੇਂ ਦੇਸ਼ਾਂ ਚ ਤਣਾਅ ਵਧਣ ਕਾਰਨ ਭਾਰਤ ਚ ਬੈਂਗਲੁਰੂ, ਚੰਡੀਗੜ੍ਹ ਅਤੇ ਮੁੰਬਈ ਸਥਿਤ ਹਾਈ ਕਮਿਸ਼ਨ ਦੇ ਕੇਂਦਰਾਂ ਵਿੱਚ ਵੀਜ਼ਾ ਸੇਵਾ ਮੁਅੱਤਲ ਕਰ ਦਿੱਤੀ ਗਈ ਹੈ ਅਤੇ ਹੁਣ ਭਾਰਤ ਵਿੱਚ ਵੀਜ਼ਾ ਦੇਣ ਦਾ ਕੰਮ ਨਵੀਂ ਦਿੱਲੀ ਸਥਿਤ ਹਾਈ ਕਮਿਸ਼ਨ ਵਿੱਚ ਕੀਤਾ ਜਾਵੇਗਾ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ .
ਇਸ ਸਬੰਧੀ ਬਲਵੰਤ ਸਿੰਘ ਰਾਮੂਵਾਲੀਆ ਨੇ ਮਿੱਠੀ ਜੀ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਭਾਰਤ ਚ 10 ਲੱਖ ਪਰਿਵਾਰ ਦਲੀਲ ਦੀ ਤੀਰ ਕਮਾਨ ਨਾਲ ਲੈਸ ਹੋ ਕੇ ਬੀਜੇਪੀ ਦਾ ਵਿਰੋਧ ਕਰਨ ਲਈ ਤਿਆਰ ਬੈਠੇ ਹਨ,
ਸ. ਬਲਵੰਤ ਸਿੰਘ ਰਾਮੂਵਾਲੀਆ ਨੇ ਬੀਜੇਪੀ ਦੇ ਆਗੂਆਂ ਨੂੰ ਕਿਹਾ ਕਿ ਭਾਰਤ ਦੇ ਗ੍ਰਹਿ ਮੰਤਰੀ ਨੂੰ ਮਿਲ ਕੇ ਭਾਰਤ ਤੇ ਕਨੇਡਾ ਵਿਚਾਲੇ ਤਣਾਅ ਨੂੰ ਖਤਮ ਕਰਨ ਲਈ ਅਹਿਮ ਯੋਗਦਾਨ ਦੀ ਭੂਮਿਕਾ ਨਿਭਾ ਕੇ ਪੰਜਾਬੀਆਂ ਦੇ ਨਾਲ ਨਾਲ ਹੋਰ ਸੂਬਿਆਂ ਦੇ ਲੋਕਾਂ ਦੇ ਦਿਲਾਂ ਚ ਸੋਭਾ ਖੱਟ ਲਓ.