CBI Raid On Satyapal Malik: ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ‘ਤੇ ਛਾਪਾ ਮਾਰਿਆ ਹੈ।
ਸੂਤਰਾਂ ਮੁਤਾਬਕ ਵੀਰਵਾਰ ਸਵੇਰ ਤੋਂ ਹੀ ਸੱਤਿਆਪਾਲ ਮਲਿਕ ਦੇ ਦਿੱਲੀ ਸਥਿਤ ਘਰ ਸਮੇਤ 30 ਤੋਂ ਵੱਧ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸੀਬੀਆਈ ਦੀ ਇਹ ਕਾਰਵਾਈ ਜੰਮੂ-ਕਸ਼ਮੀਰ ਦੇ ਕਿਰੂ ਹਾਈਡਰੋ ਪਾਵਰ ਪ੍ਰੋਜੈਕਟ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ। ਮਲਿਕ ਦੇ ਕਰੀਬੀ ਅਤੇ ਸਹਿਯੋਗੀ ਵੀ ਸੀਬੀਆਈ ਦੇ ਰਡਾਰ ‘ਤੇ ਹਨ.
ਦੱਸਿਆ ਜਾ ਰਿਹਾ ਹੈ ਕਿ ਸਤਿਆਪਾਲ ਮਲਿਕ ਇਨ੍ਹੀਂ ਦਿਨੀਂ ਬਿਮਾਰ ਹਨ ਅਤੇ ਦਿੱਲੀ ਦੇ ਮੈਕਸ ਹਸਪਤਾਲ ‘ਚ ਦਾਖਲ ਹਨ। ਮਲਿਕ ਦਾ ਕਹਿਣਾ ਹੈ ਕਿ ਤਾਨਾਸ਼ਾਹੀ ‘ਚ ਉਸ ‘ਤੇ ਅਤੇ ਉਸ ਦੇ ਸਾਥੀਆਂ ‘ਤੇ ਛਾਪੇ ਮਾਰੇ ਜਾ ਰਹੇ ਹਨ ਅਤੇ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਪਰ ਉਹ ਘਬਰਾਏਗਾ ਨਹੀਂ। ਦੱਸਿਆ ਜਾਂਦਾ ਹੈ ਕਿ ਇਸ ਤੋਂ ਪਹਿਲਾਂ ਵੀ ਸੀਬੀਆਈ ਇਸ ਮਾਮਲੇ ਵਿੱਚ ਛਾਪੇਮਾਰੀ ਕਰ ਚੁੱਕੀ ਹੈ।