Follow us

03/04/2025 3:15 am

Search
Close this search box.
Home » News In Punjabi » ਕਾਰੋਬਾਰ » ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ 11 ਫਰਵਰੀ ਨੂੰ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ

ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ 11 ਫਰਵਰੀ ਨੂੰ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ

ਚੰਡੀਗੜ੍ਹ:

ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ 11 ਫਰਵਰੀ, 2024 ਨੂੰ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ (ਜੀ.ਏ.ਟੀ.ਪੀ.ਐਲ), ਗੋਇੰਦਵਾਲ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ 12 ਜਨਵਰੀ, 2024 ਨੂੰ ਜੀਏਟੀਪੀਐਲ ਨੂੰ ਸ਼ਾਮਲ ਕੀਤਾ ਸੀ ਅਤੇ 07 ਫਰਵਰੀ, 2024 ਨੂੰ ਅਧਿਗਹ੍ਰਿਣ ਪ੍ਰਕਿਰਿਆ ਪੂਰੀ ਹੋਣ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਜੀ.ਏ.ਟੀ.ਪੀ.ਐਲ ਦੀ ਪੂਰੀ ਮਲਕੀਅਤ ਵਾਲੀ ਸਹਾਇਕ ਕੰਪਨੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਦਾ ਇਹ ਤਾਪ ਬਿਜਲੀ ਘਰ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੀ ਜਾਇਦਾਦ ਹੈ। ਉਨ੍ਹਾਂ ਕਿਹਾ ਕਿ ਤੀਸਰੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਗੋਇੰਦਵਾਲ ਸਾਹਿਬ ਵਿਖੇ ਸਥਾਪਤ ਇਸ ਥਰਮਲ ਪਲਾਂਟ ਦਾ ਨਾਮ ਵੀ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਰੱਖਿਆ ਗਿਆ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਇਸ ਪ੍ਰਾਪਤੀ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਵੱਲੋਂ ਕੀਤੇ ਗਏ 3000 ਕਰੋੜ ਰੁਪਏ ਦੀ ਦੇਣਦਾਰੀ ਵਾਲੇ ਕੇਸ ਖਤਮ ਹੋ ਜਾਣਗੇ, ਇਸ ਤਰ੍ਹਾਂ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਬਿਜਲੀ ਦਰ੍ਹਾਂ ਦੇ ਅਚਾਨਕ ਵਾਧੇ ਵਾਲੇ ਝਟਕਿਆਂ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਨ ਵਿੱਚ ਮਦਦ ਮਿਲੇਗੀ ਉਥੇ ਹੀ ਬਿਜਲੀ ਦੀ ਉਪਲਬਧਤਾ ਵਿੱਚ ਵੀ ਸੁਧਾਰ ਹੋਵੇਗਾ।

ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਸ ਪਲਾਂਟ ਨੂੰ ਕਿਫ਼ਾਇਤੀ ਢੰਗ ਨਾਲ ਚਲਾਉਣ ਲਈ ਪਛਵਾੜਾ ਖਾਣ ਵਿੱਚੋਂ ਕੋਲਾ ਮੁਹੱਈਆ ਕਰਵਾਉਣ ਲਈ ਕੇਂਦਰੀ ਬਿਜਲੀ ਮੰਤਰਾਲੇ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਰਾਜ ਨੂੰ ਲਗਭਗ 300 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਤਾਪ ਬਿਜਲੀ ਘਰ ਕੋਲ ਕਰੀਬ 1100 ਏਕੜ ਜ਼ਮੀਨ ਹੈ, ਜਿਸ ਵਿੱਚੋਂ 700 ਏਕੜ ਜ਼ਮੀਨ ਪ੍ਰਾਜੈਕਟ ਦੀ ਉਸਾਰੀ ਲਈ ਵਰਤੀ ਜਾ ਚੁੱਕੀ ਹੈ ਅਤੇ 400 ਏਕੜ ਦੇ ਕਰੀਬ ਅਜੇ ਵੀ ਅਣਵਰਤੀ ਪਈ ਹੈ।

dawn punjab
Author: dawn punjab

Leave a Comment

RELATED LATEST NEWS

Top Headlines

Live Cricket

Rashifal