Follow us

19/02/2026 4:39 am

Search
Close this search box.
Home » News In Punjabi » ਚੰਡੀਗੜ੍ਹ » ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਚੌਥੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਚੌਥੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਚੌਥੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ

DPB , Mohali: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਹਲਕੇ ਤੋਂ ਅੱਜ ਚੌਥੀ ਬੱਸ ਰਵਾਨਾ ਕੀਤੀ ਗਈ। ਇਹ ਬੱਸ ਫ਼ੇਜ਼- 11 ਦੇ ਵਾਰਡ ਨੰ- 16 ਦੇ ਸਪੋਰਟਸ ਕੰਪਲੈਕਸ ਤੋਂ ਕੁਲਵੰਤ ਸਿੰਘ -ਹਲਕਾ ਵਿਧਾਇਕ ਦੁਆਰਾ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ ਗਈ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਬਸ ਤੀਰਥ ਯਾਤਰਾ ਮੁਹਿੰਮ ਦੇ ਤਹਿਤ ਗੁਰਦੁਆਰਾ ਸਿੰਘ ਸਭਾ ਫੇਜ਼ – 11 ਤੋਂ ਸ਼ਰਧਾਲੂਆਂ ਦਾ ਇੱਕ ਜੱਥਾ ਯਾਤਰਾ ਕਰ ਚੁੱਕਾ ਹੈ,ਵਿਧਾਇਕ ਮੋਹਾਲੀ ਕੁਲਵੰਤ ਸਿੰਘ ਹੋਰਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ , ਦੁਰਗਿਆਨਾ ਮੰਦਰ, ਜਲ੍ਹਿਆਂਵਾਲਾ ਬਾਗ , ਵਾਲਮੀਕੀ ਮੰਦਰ, ਰਾਮ ਤੀਰਥ ਅਤੇ ਬਾਹਘਾ ਬਾਰਡਰ ਆਦਿ ਜਾ ਕੇ ਵਾਪਸ ਮੋਹਾਲੀ ਪਰਤਣਗੇ ਅਤੇ ਫਿਰ ਤੋਂ ਇਹ ਦੁਬਾਰਾ ਇਹ ਬਸ ਹੋਰ 40 ਯਾਤਰੀ ਲੈ ਕੇ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਇੱਕ ਅਜਿਹੀ ਸਰਕਾਰ ਹੈ ਜਿਸ ਨੇ ਹੋਰਨਾਂ ਸੂਬਿਆਂ ਦੀ ਤੁਲਨਾ ਸਭ ਤੋਂ ਪਹਿਲਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ , ਉਹਨਾਂ ਕਿਹਾ ਕਿ ਬੇਸ਼ੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਜੋ ਗਰੰਟੀਆਂ ਅਤੇ ਜੋ ਵਾਅਦੇ ਲੱਗੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਲੋਕਾਂ ਨੂੰ ਕੀਤੇ ਗਏ ਸਨ ਉਹਨਾਂ ਨੂੰ ਲਗਭਗ ਪੂਰੇ ਕਰ ਲਿਆ ਗਿਆ ਹੈ ਅਤੇ 1100 ਪ੍ਰਤੀ ਮਹੀਨਾ ਮਹਿਲਾਵਾਂ ਨੂੰ ਆਗਾਮੀ ਬਜਟ ਸੈਸ਼ਨ ਦੇ ਦੌਰਾਨ ਸ਼ੁਰੂ ਕਰ ਦਿੱਤਾ ਜਾਵੇਗਾ। ਵਿਧਾਇਕ ਮੋਹਾਲੀ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਅਤੇ ਆਪਣੀਆਂ ਕੋਸ਼ਿਸ਼ਾਂ ਵਿੱਚ ਅਸੀਂ ਕਾਮਯਾਬ ਹੋਏ ਹਾਂ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤੋਂ ਇਲਾਵਾ ਮੁਹੱਲਾ ਕਲੀਨਿਕ ਜੋ ਕਿ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਮਰੀਜ਼ਾਂ ਨੂੰ ਰਾਹਤ ਦੇ ਰਹੇ ਹਨ ਇਸ ਤੋਂ ਇਲਾਵਾ 600 ਯੂਨਿਟ ਪ੍ਰਤੀ ਘਰ ਨੂੰ ਬਿਜਲੀ ਦੇ ਬਿੱਲ ਮੁਆਫ ਕੀਤੇ ਗਏ ਇਸ ਤੋਂ ਇਲਾਵਾ ਸਿੱਖਿਆ ਦਾ ਪੱਧਰ ਉਤਾਂਹ ਚੁੱਕਣ ਦੇ ਲਈ ਸਕੂਲਾਂ ਦੇ ਵਿੱਚ ਲੁੜੀਂਦੇ ਸਟਾਫ ਦੀ ਪੂਰਤੀ ਕੀਤੀ ਗਈ ਅਤੇ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਦੇ ਲਈ ਪੜ੍ਹਾਈ ਦੀ ਹਾਈ ਟੈਕਨੀਕ ਨੂੰ ਸਿੱਖਣ ਦੇ ਲਈ ਵਿਦੇਸ਼ੀ ਦੌਰੇ ਤੇ ਭੇਜਿਆ ਜਾ ਰਿਹਾ ਹੈ, ਇਸ ਤੋਂ ਇਲਾਵਾ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਦੇ ਲਈ ਪੰਜਾਬ ਵਿੱਚ ਵੱਡੇ ਪੱਧਰ ਤੇ ਖੇਡ ਮੇਲੇ ਕਰਵਾਏ ਜਾ ਰਹੇ ਹਨ, ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ

ਤਿੰਨ ਦਿਨ ਅਤੇ ਦੋ ਰਾਤਾਂ ਦੇ ਇਸ ਧਾਰਮਿਕ ਯਾਤਰਾ ਮੌਕੇ ਆਉਣ ਜਾਣ ਲਈ ਮੁਫਤ ਏ.ਸੀ. ਬੱਸਾਂ ਦੀ ਸਹੂਲਤ ਸੰਗਤ ਦੇ ਰਹਿਣ ਲਈ ਏ.ਸੀ .ਕਮਰਿਆਂ ਦਾ ਪ੍ਰਬੰਧ ਅਤੇ ਸੰਗਤਾਂ ਨੂੰ ਤਿੰਨ- ਤਿੰਨ ਸਮੇਂ ਦਾ ਖਾਣਾ- ਪਾਣੀ ਦੋ ਵਾਰ ਦੀ ਚਾਹ ਅਤੇ ਸਨੈਕਸ ਵੀ ਦਿੱਤੇ ਜਾਣਗੇ। ਸੰਗਤ ਦੀ ਹਰ ਜ਼ਰੂਰਤ ਦਾ ਪੂਰਾ ਧਿਆਨ ਰੱਖਿਆ ਜਾਵੇਗਾ।ਵਿਧਾਇਕ ਕੁਲਵੰਤ ਸਿੰਘ ਹੋਰਾਂ ਦੱਸਿਆ ਕਿ ਸਹਾਇਤਾ ਲਈ ਹਰ ਬੱਸ ਵਿੱਚ ਇੱਕ ਸਹਾਇਕ ਵੀ ਮੌਜੂਦ ਰਹੇਗਾ, ਤਾਂ ਜੋ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਯਾਤਰਾ ਦੌਰਾਨ ਇੱਕ ਡਾਕਟਰੀ ਟੀਮ ਵੀ ਸੰਗਤ ਦੇ ਨਾਲ ਹੋਵੇਗੀ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੁਲਵੰਤ ਸਿੰਘ ਹਲਕਾ ਵਿਧਾਇਕ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸੀਨੀਅਰ ਸਿਟੀਜਨ ਦੇ ਲਈ ਕੀਤਾ ਗਿਆ ਇੱਕ ਵਧੀਆ ਅਤੇ ਸ਼ਲਾਘਾਯੋਗ ਉਪਰਾਲਾ ਹੈ, ਇਸ ਨਾਲ ਸੂਬੇ ਭਰ ਦੇ ਬਜ਼ੁਰਗਾਂ ਦੇ ਵਿੱਚ ਵਿੱਚ ਡਾਹਢੀ ਖੁਸ਼ੀ ਵੇਖਣ ਨੂੰ ਮਿਲ ਰਹੀ, ਉਹਨਾਂ ਕਿਹਾ ਕਿ ਜੋ -ਜੋ ਵੀ ਵਾਅਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਕੌਮੀ ਕਨਵੀਨਰ- ਅਰਵਿੰਦ ਕੇਜਰੀਵਾਲ ਹੋਰਾਂ ਕਿਹਾ ਕਿ ਸੂਬੇ ਦੇ ਵਿਕਾਸ ਦੀ ਰਫ਼ਤਾਰ ਵੀ ਹੌਲੀ -ਹੌਲੀ ਤੇਜ਼ੀ ਫੜਦੀ ਜਾ ਰਹੀ ਹੈ,

ਇਸ ਮੌਕੇ ਤੇ ਡਾਕਟਰ ਸਨੀ ਆਹਲੂਵਾਲੀਆ -ਚੇਅਰਮੈਨ ਪੰਜਾਬ ਸੀਵਰੇਜ ਬੋਰਡ, ਸਟੇਟ ਅਵਾਰਡੀ- ਫੂਲਰਾਜ ਸਿੰਘ -ਹਲਕਾ ਕੋਆਰਡੀਨੇਟਰ ,ਰਣਜੀਤ ਸਿੰਘ ਢਿੱਲੋ, ਅਸ਼ੋਕ ਕੁਮਾਰ, ਉਪਕਾਰ ਸਿੰਘ, ਜਗਦੀਸ਼ ਸਿੰਘ ਸਰਾਓ, ਹਰਜੀਤ ਸਿੰਘ, ਹਰਪਾਲ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ ਸੰਧੂ ਰਘਵੀਰ ਸਿੰਘ ਮਾਨ, ਕੁਲਵਿੰਦਰ ਸਿੰਘ,ਕਰਨੈਲ ਸਿੰਘ, ਸੁਖਵਿੰਦਰ ਸਿੰਘ, ਗੁਰਜੀਤ ਸਿੰਘ, ਕੇਸਰ ਸਿੰਘ, ਰਣਜੀਤ ਗਰਚਾ, ਜਸਵੀਰ ਕੌਰ, ਹਰਵਿੰਦਰ ਕੌਰ ,ਬਲਵਿੰਦਰ ਕੌਰ ਵੀ ਹਾਜ਼ਰ ਸਨ।

ਫੋਟੋ ਕੈਪਸ਼ਨ :  ਵਿਧਾਇਕ ਕੁਲਵੰਤ ਸਿੰਘ ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਦੇ ਤਹਿਤ ਸਪੋਰਟਸ ਕੰਪਲੈਕਸ ਤੋਂ ਚੌਥੀ ਬੱਸ ਰਵਾਨਾ ਕੀਤੇ ਜਾਣ ਦੇ ਦੌਰਾਨ ਨਾਲ ਹਨ ਹਲਕਾ ਕੁਆਰਡੀਨੇਟਰ ਫੂਲਰਾਜ ਸਿੰਘ

dawn punjab
Author: dawn punjab

Leave a Comment

RELATED LATEST NEWS