Follow us

26/07/2026 7:43 am

Search
Close this search box.
Home » News In Punjabi » ਚੰਡੀਗੜ੍ਹ » ਫੇਜ਼-11 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ, MLA ਕੁਲਵੰਤ ਸਿੰਘ ਵੱਲੋਂ ਹਰੀ ਝੰਡੀ — 40 ਸ਼ਰਧਾਲੂ ਤੀਰਥ ਯਾਤਰਾ ‘ਤੇ ਨਿਕਲੇ

ਫੇਜ਼-11 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ, MLA ਕੁਲਵੰਤ ਸਿੰਘ ਵੱਲੋਂ ਹਰੀ ਝੰਡੀ — 40 ਸ਼ਰਧਾਲੂ ਤੀਰਥ ਯਾਤਰਾ ‘ਤੇ ਨਿਕਲੇ

ਫੇਜ਼-11 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ, MLA ਕੁਲਵੰਤ ਸਿੰਘ ਵੱਲੋਂ ਹਰੀ ਝੰਡੀ — 40 ਸ਼ਰਧਾਲੂ ਤੀਰਥ ਯਾਤਰਾ ‘ਤੇ ਨਿਕਲੇ

DPB, Mohali, 11 ਫਰਵਰੀ — ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਅਧੀਨ ਫੇਜ਼-11 ਸਥਿਤ ਗੁਰਦੁਆਰਾ ਸਿੰਘ ਸਭਾ ਤੋਂ 40 ਸ਼ਰਧਾਲੂਆਂ ਦਾ ਜੱਥਾ ਤੀਰਥ ਯਾਤਰਾ ਲਈ ਰਵਾਨਾ ਹੋਇਆ। ਬੱਸ ਨੂੰ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ MLA ਕੁਲਵੰਤ ਸਿੰਘ ਨੇ ਕਿਹਾ, “ਪੰਜਾਬ ਸਰਕਾਰ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਵਿਸ਼ੇਸ਼ ਯੋਜਨਾ ਚਲਾ ਰਹੀ ਹੈ, ਜਿਸ ਤਹਿਤ ਸ੍ਰੀ ਦਰਬਾਰ ਸਾਹਿਬ, ਦੁਰਗਿਆਨਾ ਮੰਦਰ, ਵਾਹਗਾ ਬਾਰਡਰ ਅਤੇ ਬਾਲਮੀਕ ਮੰਦਰ ਆਦਿ ਦੇ ਦਰਸ਼ਨ ਕਰਵਾਏ ਜਾ ਰਹੇ ਹਨ।” ਉਨ੍ਹਾਂ ਦੱਸਿਆ ਕਿ ਜੱਥਾ ਵਾਪਸ ਆਉਣ ‘ਤੇ ਹੋਰ 40 ਯਾਤਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਰਵਾਨਾ ਕੀਤੇ ਜਾਣਗੇ।

ਉਨ੍ਹਾਂ ਕਿਹਾ, “ਯਾਤਰਾ ਦੌਰਾਨ ਸਾਰੇ ਪ੍ਰਬੰਧ ਸਰਕਾਰ ਵੱਲੋਂ ਕੀਤੇ ਗਏ ਹਨ ਅਤੇ ਸ਼ਰਧਾਲੂ ਅਕੀਦੇ ਨਾਲ ਯਾਤਰਾ ਕਰਨ।” 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕ ਰਜਿਸਟਰੇਸ਼ਨ ਕਰਵਾ ਸਕਦੇ ਹਨ ਅਤੇ ਚੋਣ ਡਰਾਅ ਰਾਹੀਂ ਹੋਵੇਗੀ। ਤਿੰਨ ਦਿਨ ਅਤੇ ਦੋ ਰਾਤਾਂ ਦੀ ਯਾਤਰਾ ਲਈ ਮੁਫ਼ਤ ਏ.ਸੀ. ਬੱਸਾਂ, ਰਹਿਣ ਲਈ ਏ.ਸੀ. ਕਮਰੇ, ਤਿੰਨ ਵੇਲੇ ਖਾਣਾ, ਚਾਹ ਅਤੇ ਸਨੈਕਸ ਦੀ ਸਹੂਲਤ ਦਿੱਤੀ ਜਾ ਰਹੀ ਹੈ। ਹਰ ਬੱਸ ਵਿੱਚ ਸਹਾਇਕ ਅਤੇ ਡਾਕਟਰੀ ਟੀਮ ਵੀ ਨਾਲ ਰਹੇਗੀ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal