ਵੱਡੀ ਗਿਣਤੀ ਸਿੱਖ ਬੱਚਿਆਂ ਨੂੰ ਵਿਰਸੇ ਨਾਲ ਜੁੜਦੇ ਵੇਖ ਕੇ ਮਿਲਦਾ ਹੈ ਭਾਰੀ ਸਕੂਨ : ਪਰਵਿੰਦਰ ਸਿੰਘ ਸੋਹਾਣਾ
ਮੋਹਾਲੀ: ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗੁਰਦੂਆਰਾ ਬੀਬੀ ਭਾਨੀ ਜੀ ਫੇਜ 7 ਮੋਹਾਲੀ ਵੱਲੋ ਬੱਚਿਆਂ ਨੂੰ ਪੱਤਿਤਪੁਣੇ ਤੋਂ ਬਚਾਉਣ ਲਈ ਤੇ ਗੁਰਮਤਿ ਨਾਲ ਜੋੜਨ ਲਈ 8 ਸਾਲ ਤੋਂ ਲੈ ਕੇ 16 ਸਾਲ ਦੇ ਬੱਚਿਆਂ ਦੇ ਗੁਰਬਾਣੀ ਕੰਠ ਤੇ ਦਸਤਾਰ ਮੁਕਾਬਲੇ ਦੇ ਨਾਲ ਪੇਂਟਿੰਗ ਮੁਕਾਬਲੇ ਗਏ ਕਰਵਾਏ ਗਏ।
ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਜੇਤੂ ਬੱਚਿਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਬੋਲਦਿਆਂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਇਸ ਸਮਾਗਮ ਦੀ ਵਿਲੱਖਣਤਾ ਇਹ ਰਹੀ ਹੈ ਕਿ ਸੈਂਕੜੇ ਬੱਚੇ ਇਨ੍ਹਾਂ ਮੁਕਾਬਲਿਆਂ ‘ਚ ਹਿੱਸਾ ਲੈਣ ਲਈ ਪਹੁੰਚੇ ਜਿਸਨੂੰ ਦੇਖ ਕੇ ਮਨ ਨੂੰ ਬਹੁਤ ਸਕੂਨ ਮਿਲਿਆ । ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਇਹ ਮੁਕਾਬਲੇ ਹਲਕੇ ਦੇ ਵੱਖ ਵੱਖ ਹਿੱਸਿਆਂ ‘ਚ ਕਰਵਾਏ ਜਾਣਗੇ।
ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੁਹਾਣਾ ਨੇ ਇਸ ਮੌਕੇ ਇਹ ਵੀ ਕਿਹਾ ਕਿ ਵੱਡੀ ਗਿਣਤੀ ਵਿੱਚ ਸਿੱਖ ਨੌਜਵਾਨ ਪਤਿਤਪੁਣੇ ਦਾ ਸ਼ਿਕਾਰ ਹੋ ਰਹੇ ਹਨ। ਉਹਨਾਂ ਕਿਹਾ ਕਿ ਇਸ ਤੋਂ ਬਚਣ ਲਈ ਸਿੱਖ ਬੱਚਿਆਂ ਨੂੰ ਸਿੱਖ ਧਰਮ ਅਤੇ ਵਿਰਾਸਤ ਨਾਲ ਬਚਪਨ ਤੋਂ ਹੀ ਜੋੜਨ ਦੀ ਲੋੜ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਪਿਛਲੇ ਕਾਫੀ ਸਮੇਂ ਤੋਂ ਸਿੱਖ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਦਾ ਉਪਰਾਲਾ ਕਰ ਰਹੇ ਹਨ ਅਤੇ ਪੂਰੇ ਮਹਾਲੀ ਹਲਕੇ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਅਜਿਹੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਦੇ ਸਾਰਥਕ ਨਤੀਜੇ ਹੁਣ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।
ਉਹਨਾਂ ਇਸ ਮੌਕੇ ਗੁਰਦੁਆਰਾ ਪ੍ਰੰਬਧਕ ਕਮੇਟੀ ਬੀਬੀ ਭਾਨੀ ਜੀ, ਬੀਬੀ ਪਰਮਜੀਤ ਕੌਰ ਲਾਂਡਰਾਂ ਸ਼੍ਰੋਮਣੀ ਕਮੇਟੀ ਮੈਂਬਰ, ਭਾਈ ਜਤਿੰਦਰ ਸਿੰਘ ਪ੍ਰਚਾਰਕ, ਸੁਰਿੰਦਰਜੀਤ ਸਿੰਘ , ਖੁਸ਼ਵਿੰਦਰ ਸਿੰਘ, ਡਾ. ਮਨਜੀਤ ਸਿੰਘ ਤੇ ਮਹਿੰਦਰ ਸਿੰਘ ਸਕੱਤਰ ਗੁਰਦੁਆਰਾ ਬੀਬੀ ਭਾਨੀ ਸਮੇਤ ਸਾਰੀ ਕਮੇਟੀ ਦਾ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਕਾਰਜ ‘ਚ ਵੱਡਮੁੱਲਾ ਯੋਗਦਾਨ ਪਾਇਆ। ਉਹਨਾਂ ਇਸ ਮੌਕੇ ਸਮੁੱਚੇ ਸਿੱਖ ਦਰਦੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕੀਤੀ ਕਿ ਇਸ ਵੱਡਮੁੱਲੇ ਕਾਰਜ ਵਿੱਚ ਵੱਧ ਚੜ ਕੇ ਆਪਣਾ ਯੋਗਦਾਨ ਪਾਉਣ ਤਾਂ ਜੋ ਸਿੱਖ ਬੱਚਿਆਂ ਨੂੰ ਪਤਿਤਪੁਣੇ ਤੋਂ ਬਚਾਇਆ ਜਾ ਸਕੇ ਅਤੇ ਉਹਨਾਂ ਨੂੰ ਆਪਣੇ ਵਿਰਸੇ ਨਾਲ ਜੋੜਿਆ ਜਾ ਸਕੇ।
ਇਸ ਮੌਕੇ ਸਰਬਜੀਤ ਸਿੰਘ ਪਾਰਸ, ਰਮਨਦੀਪ ਸਿੰਘ ਬਾਵਾ, ਸਤਨਾਮ ਸਿੰਘ ਲਾਂਡਰਾ, ਸਵਿੰਦਰ ਸਿੰਘ ਉਬਰਾਏ ਵੀ ਹਾਜ਼ਰ ਸਨ।