Follow us

26/07/2026 7:43 am

Search
Close this search box.
Home » News In Punjabi » ਚੰਡੀਗੜ੍ਹ » ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਬਹੁਮੰਜਿਲੀ ਕਾਰ ਪਾਰਕਿੰਗ ਦੇ ਨਿਰਮਾਣ ਨੂੰ ਮਿਲੀ ਤੇਜ਼ੀ, ਦੂਜੀ ਮੰਜਿਲ ਦੇ ਤੀਜੇ ਪੜਾਅ ਦਾ ਲੈਂਟਰ ਪਾਇਆ

ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਬਹੁਮੰਜਿਲੀ ਕਾਰ ਪਾਰਕਿੰਗ ਦੇ ਨਿਰਮਾਣ ਨੂੰ ਮਿਲੀ ਤੇਜ਼ੀ, ਦੂਜੀ ਮੰਜਿਲ ਦੇ ਤੀਜੇ ਪੜਾਅ ਦਾ ਲੈਂਟਰ ਪਾਇਆ

ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਬਹੁਮੰਜਿਲੀ ਕਾਰ ਪਾਰਕਿੰਗ ਦੇ ਨਿਰਮਾਣ ਨੂੰ ਮਿਲੀ ਤੇਜ਼ੀ, ਦੂਜੀ ਮੰਜਿਲ ਦੇ ਤੀਜੇ ਪੜਾਅ ਦਾ ਲੈਂਟਰ ਪਾਇਆ

ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰੰਭਤਾ, ਬੇਸਮੈਂਟ ਸਮੇਤ 7 ਮੰਜਿਲਾ ਆਧੁਨਿਕ ਪਾਰਕਿੰਗ ਸੰਗਤਾਂ ਲਈ ਤਿਆਰ ਹੋਵੇਗੀ

Mohali , DPB, ਫਰਵਰੀ 7 — ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਣ ਰਹੀ ਬਹੁਮੰਜਿਲੀ ਕਾਰ ਪਾਰਕਿੰਗ ਦੇ ਨਿਰਮਾਣ ਕਾਰਜ ਨੂੰ ਅੱਜ ਹੋਰ ਗਤੀ ਮਿਲੀ, ਜਦੋਂ ਦੂਜੀ ਮੰਜਿਲ ਦੇ ਤੀਜੇ ਪੜਾਅ ਦਾ ਲੈਂਟਰ ਪਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਸੰਗਤਾਂ ਦੀ ਸਹੂਲਤ ਲਈ ਇਹ ਬਹੁਮੰਜਿਲੀ ਕਾਰ ਪਾਰਕਿੰਗ ਤਿਆਰ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਅੱਜ ਸਵੇਰੇ 10 ਵਜੇ ਲੈਂਟਰ ਦੀ ਅਰੰਭਤਾ ਤੋਂ ਪਹਿਲਾਂ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਤੇ ਸੰਗਤਾਂ ਦੇ ਵੱਡੇ ਇਕੱਠ ਵਿਚ ਜੈਕਾਰਿਆਂ ਦੀ ਗੂੰਜ ਨਾਲ ਦੂਜੀ ਮੰਜਿਲ ਦੇ ਤੀਜੇ ਪੜਾਅ ਦੇ ਲੈਂਟਰ ਦੀ ਅਰੰਭਤਾ ਕਰਵਾਈ ਗਈ।

ਬੁਲਾਰੇ ਨੇ ਹੋਰ ਦੱਸਿਆ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਇਹ ਕਾਰ ਪਾਰਕਿੰਗ ਬੇਸਮੈਂਟ ਸਮੇਤ ਕੁੱਲ 7 ਮੰਜਿਲਾਂ ਵਿੱਚ ਤਿਆਰ ਕੀਤੀ ਜਾ ਰਹੀ ਹੈ। ਇਸ ਮੌਕੇ ਕਈ ਸੰਤ ਮਹਾਂਪੁਰਖ, ਸਿਆਸੀ ਆਗੂ ਅਤੇ ਇਲਾਕੇ ਦੇ ਪਤਵੰਤੇ ਸੱਜਣ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਅਤੇ ਕਾਰ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ। ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਮਿੱਠਿਆਈਆਂ ਅਤੇ ਦੁੱਧ-ਚਾਹ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ।

ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਆਧੁਨਿਕ ਸਹੂਲਤਾਂ ਵਾਲੇ ਦੀਵਾਨ ਹਾਲ ਦੀ ਉਸਾਰੀ ਦੀ ਸੇਵਾ ਵੀ ਸਮੂਹ ਸੰਗਤ ਦੇ ਸਹਿਯੋਗ ਨਾਲ ਜਾਰੀ ਹੈ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਬਹੁਮੰਜਿਲੀ ਲੰਗਰ ਹਾਲ ਦੀ ਉਸਾਰੀ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal