Follow us

29/12/2024 11:49 pm

Search
Close this search box.
Home » News In Punjabi » ਕਾਰੋਬਾਰ » ਗੈਰ-ਕਾਨੂੰਨੀ ਮਾਈਨਿੰਗ ‘ਤੇ ਸਖਤੀ ਇੱਕ ਜੇਸੀਬੀ ਅਤੇ ਟਿੱਪਰ ਜ਼ਬਤ

ਗੈਰ-ਕਾਨੂੰਨੀ ਮਾਈਨਿੰਗ ‘ਤੇ ਸਖਤੀ ਇੱਕ ਜੇਸੀਬੀ ਅਤੇ ਟਿੱਪਰ ਜ਼ਬਤ

ਮਨਜ਼ੂਰਸ਼ੁਦਾ ਖਾਣਾਂ ‘ਤੇ ਲੈਵਲ ਸ਼ੀਟਾਂ ਲਗਾਉਣ ਲਈ ਕਿਹਾ

ਡੇਰਾਬੱਸੀ :
ਇਲਾਕੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰਦਿਆਂ ਉਪ ਮੰਡਲ ਮੈਜਿਸਟਰੇਟ ਹਿਮਾਂਸ਼ੂ ਗੁਪਤਾ ਨੇ ਸ਼ੁੱਕਰਵਾਰ ਨੂੰ ਦੋ ਵੱਖ-ਵੱਖ ਥਾਵਾਂ ਤੋਂ ਇੱਕ ਜੇਸੀਬੀ ਅਤੇ ਇੱਕ ਟਿੱਪਰ ਜ਼ਬਤ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਹੁਕਮਾਂ ਅਨੁਸਾਰ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਇਹ ਅਚਨਚੇਤ ਛਾਪੇਮਾਰੀ ਕਰਨ ਦੇ ਨਾਲ-ਨਾਲ ਮਨਜ਼ੂਰਸ਼ੁਦਾ ਥਾਵਾਂ ਤੋਂ ਕੀਤੀ ਜਾ ਰਹੀ ਖੁਦਾਈ ਦਾ ਵੀ ਨਿਰੀਖਣ ਕੀਤਾ ਗਿਆ। ਉਨ੍ਹਾਂ ਦੀ ਅਗਵਾਈ ਵਾਲੀ ਚੈਕਿੰਗ ਟੀਮ ਵਿੱਚ ਕਾਰਜਕਾਰੀ ਇੰਜਨੀਅਰ ਮਾਈਨਿੰਗ, ਐਸਡੀਓ ਮਾਈਨਿੰਗ ਅਤੇ ਐਸਐਚਓ ਲਾਲੜੂ ਸ਼ਾਮਲ ਸਨ।


ਐਸ.ਡੀ.ਐਮ. ਨੇ ਅੱਗੇ ਕਿਹਾ, “ਖੇੜੀ ਜੱਟਾਂ ਵਿਖੇ ਨਿਰੀਖਣ ਦੌਰਾਨ, ਨਾਜਾਇਜ਼ ਮਾਈਨਿੰਗ ਚੱਲ ਰਹੀ ਸੀ। ਇੱਕ ਜੇਸੀਬੀ ਬਰਾਮਦ ਕੀਤੀ ਗਈ ਅਤੇ ਇਸ ਮਾਮਲੇ ਵਿੱਚ ਐਫਆਈਆਰ ਦੀ ਸਿਫਾਰਸ਼ ਕੀਤੀ ਗਈ ਹੈ।”


ਇਸੇ ਤਰ੍ਹਾਂ ਜਦੋਂ ਬੀਜਾਂਪੁਰ ਸਾਈਟ ਦੀ ਚੈਕਿੰਗ ਕੀਤੀ ਗਈ ਤਾਂ ਖੁਦਾਈ ਨਿਰਧਾਰਤ ਡੂੰਘਾਈ ਤੋਂ ਵੱਧ ਪਾਈ ਗਈ। ਮਾਈਨਿੰਗ ਅਧਿਕਾਰੀਆਂ ਨੂੰ ਸਿਰਫ਼ ਮਨਜ਼ੂਰੀ ਵਾਲੀ ਡੂੰਘਾਈ ਨੂੰ ਯਕੀਨੀ ਬਣਾਉਣ ਲਈ ਲੈਵਲ ਸ਼ੀਟਾਂ ਲਾਉਣ ਦੇ ਹੁਕਮ ਦਿੱਤੇ ਗਏ ਹਨ।


ਤੀਜੀ ਥਾਂ ਮੁਕੰਦਪੁਰ ਵਿਖੇ ਨਾਜਾਇਜ਼ ਮਾਈਨਿੰਗ ਚੱਲ ਰਹੀ ਸੀ। ਇੱਟਾਂ ਦੇ ਭੱਠੇ ਲਈ ਖੁਦਾਈ ਕੀਤੀ ਜਾ ਰਹੀ ਸੀ। ਐਸਡੀਐਮ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਟਿੱਪਰ ਨੂੰ ਜ਼ਬਤ ਕਰ ਲਿਆ ਗਿਆ ਹੈ।


ਉਪ ਮੰਡਲ ਮੈਜਿਸਟਰੇਟ ਨੇ ਦੁਹਰਾਇਆ ਕਿ ਡੇਰਾਬੱਸੀ ਉਪ ਮੰਡਲ ਵਿੱਚ ਕਿਸੇ ਨੂੰ ਵੀ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਲੰਘਣਾ ਕਰਨ ਦੀ ਸੂਰਤ ਵਿੱਚ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

dawn punjab
Author: dawn punjab

Leave a Comment

RELATED LATEST NEWS

Top Headlines

ਪੰਜਾਬ ਸਰਕਾਰ ਸੂਚਨਾ ਅਧਿਕਾਰ ਐਕਟ-2005 ਅਧੀਨ ਜਾਣਕਾਰੀ ਮੁਹੱਈਆ ਕਰਵਾਉਣ ਤੋਂ ਇਨਕਾਰੀ: ਪੁਰਖਾਲਵੀ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ 50 ਹਜ਼ਾਰ ਨੌਕਰੀਆਂ ਦੇਣ ਦੇ ਦਾਅਵੇ ਮਹਿਜ ਡਰਾਮਾ-ਪੁਰਖਾਲਵੀ। ਮੁਹਾਲੀ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੌਜਵਾਨਾਂ

Live Cricket

Rashifal