Follow us

03/07/2026 2:37 am

Search
Close this search box.
Home » News In Punjabi » ਚੰਡੀਗੜ੍ਹ » ਦਸ਼ਮੇਸ਼ ਵੈਲਫੇਅਰ ਕੌਂਸਲ ਵੱਲੋਂ ਸਕੂਲਾਂ ਵਿੱਚ ਵਾਟਰ ਕੂਲਰ ਲਗਾਉਣ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੰਡਣ ਦਾ ਫੈਸਲਾ

ਦਸ਼ਮੇਸ਼ ਵੈਲਫੇਅਰ ਕੌਂਸਲ ਵੱਲੋਂ ਸਕੂਲਾਂ ਵਿੱਚ ਵਾਟਰ ਕੂਲਰ ਲਗਾਉਣ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੰਡਣ ਦਾ ਫੈਸਲਾ

ਦਸ਼ਮੇਸ਼ ਵੈਲਫੇਅਰ ਕੌਂਸਲ ਵੱਲੋਂ ਸਕੂਲਾਂ ਵਿੱਚ ਵਾਟਰ ਕੂਲਰ ਲਗਾਉਣ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੰਡਣ ਦਾ ਫੈਸਲਾ

ਮੁਹਾਲੀ; ਦਸ਼ਮੇਸ਼ ਵੈਲਫੇਅਰ ਕੌਂਸਲ (ਰਜਿ.), ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਪ੍ਰਬੰਧਕ ਕਮੇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਸਮਾਜ ਭਲਾਈ ਅਤੇ ਲੋਕ ਸੇਵਾ ਨਾਲ ਜੁੜੇ ਕਈ ਅਹਿਮ ਫ਼ੈਸਲੇ ਲਏ ਗਏ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਕੌਂਸਲ ਵੱਲੋਂ ਭਾਰਜ ਫੈਬਰੀਕੇਟਰਜ਼ ਦੇ ਸਹਿਯੋਗ ਨਾਲ ਸ਼ਹਿਰ ਅਤੇ ਆਸ-ਪਾਸ ਦੇ ਪੰਜ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਲਈ ਪੰਜ ਵਾਟਰ ਕੂਲਰ ਲਗਾਏ ਜਾਣਗੇ। ਇਸ ਤੋਂ ਇਲਾਵਾ ਲੋੜਵੰਦ ਪਰਿਵਾਰਾਂ ਨੂੰ ਰੋਜ਼ਗਾਰ ਨਾਲ ਜੋੜਨ ਦੇ ਉਦੇਸ਼ ਨਾਲ ਪੰਜ ਸਿਲਾਈ ਮਸ਼ੀਨਾਂ ਵੀ ਵੰਡੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਸ਼ਹੀਦਾਂ ਦੇ ਸਿਰਤਾਜ, ਪੰਜਵੇਂ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 20 ਜੂਨ ਨੂੰ ਮਦਨਪੁਰ ਚੌਂਕ, ਫੇਜ਼-2/3/4, ਮੁਹਾਲੀ ਵਿਖੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਜਾਵੇਗੀ। ਇਸ ਮੌਕੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਲਈ ਲੋਕਾਂ ਨੂੰ ਬੂਟੇ ਵੀ ਵੰਡੇ ਜਾਣਗੇ।

ਮੀਟਿੰਗ ਦੌਰਾਨ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਪ੍ਰਦੀਪ ਸਿੰਘ ਭਾਰਜ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਦਯੋਗ ਅਤੇ ਵਪਾਰ ਵਿੰਗ ਪੰਜਾਬ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਹੋਣ ‘ਤੇ, ਗੁਰਚਰਨ ਸਿੰਘ ਨੰਨੜਾ ਨੂੰ ਰਾਮਗੜ੍ਹੀਆ ਸਭਾ (ਰਜਿ.) ਮੁਹਾਲੀ ਦਾ ਪ੍ਰਧਾਨ ਚੁਣੇ ਜਾਣ ‘ਤੇ ਅਤੇ ਇੰਦਰਪ੍ਰੀਤ ਕੌਰ ਪ੍ਰਿੰਸ ਨੂੰ ਵਾਰਡ ਨੰਬਰ-7 ਤੋਂ ਨਗਰ ਨਿਗਮ ਚੋਣ ਜਿੱਤ ਕੇ ਕੌਂਸਲਰ ਬਣਨ ‘ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਕੌਂਸਲ ਦੇ ਮੁੱਖ ਸਲਾਹਕਾਰ ਪ੍ਰਦੀਪ ਸਿੰਘ ਭਾਰਜ, ਜਨਰਲ ਸਕੱਤਰ ਗੁਰਚਰਨ ਸਿੰਘ, ਕੈਸ਼ੀਅਰ ਕੰਵਰਦੀਪ ਸਿੰਘ ਮਣਕੂ, ਕਰਮ ਸਿੰਘ ਬਬਰਾ, ਪ੍ਰੀਤਮ ਸਿੰਘ, ਸਾਬਕਾ ਐਮਸੀ ਹਰਮਨਪ੍ਰੀਤ ਸਿੰਘ ਪ੍ਰਿੰਸ, ਤਰਸੇਮ ਸਿੰਘ ਖੋਖਰ, ਸਰਵਣ ਸਿੰਘ ਕਲਸੀ, ਹਰਜੀਤ ਸਿੰਘ, ਅਬਰਿੰਦਰ ਸਿੰਘ, ਭੁਪਿੰਦਰ ਸਿੰਘ ਮਾਨ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

dawn punjab
Author: dawn punjab

Leave a Comment

RELATED LATEST NEWS