ਸਾਹਿਬਜ਼ਾਦਾ ਅਜੀਤ ਸਿੰਘ ਨਗਰ :
ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਦੇ ਵਿਹੜੇ ਵਿੱਚ ਦਫਤਰੀ ਸਟਾਫ ਵੱਲੋਂ ਮਨਾਏ ਗਏ ਲੋਹੜੀ ਦੇ ਤਿਉਹਾਰ ਮੌਕੇ ਵਧਾਈ ਦਿੱਤੀ ਅਤੇ ਉਨ੍ਹਾਂ ਦੀਆਂ ਖੁਸ਼ੀਆਂ ਵਿੱਚ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. (ਜ) ਵਿਰਾਜ.ਐਸ. ਤਿੜਕੇ, ਏ.ਡੀ.ਸੀ. (ਡੀ) ਸੋਨਮ ਚੌਧਰੀ, ਐਸ.ਡੀ.ਐਮ. ਮੋਹਾਲੀ ਚੰਦਰਜੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਹਰਜੋਤ ਮਾਵੀ, ਸੀ.ਐਮ.ਐਫ.ਓ. ਇੰਦਰਪਾਲ ਅਤੇ ਸਹਾਇਕ ਕਮਿਸ਼ਨਰ(ਸਿਖਲਾਈ ਅਧੀਨ) ਡੇਵੀ ਗੋਇਲ ਵੀ ਸ਼ਾਮਲ ਸਨ। ਇਸ ਤੋਂ ਪਹਿਲਾਂ ਡੀ.ਸੀ. ਦਫਤਰ ਦੇ ਸਟਾਫ ਵੱਲੋਂ ਲੋਹੜੀ ਦੇ ਮੌਕੇ ਸੁਖਮਨੀ ਸਾਹਿਬ ਦੇ ਭੋਗ ਵੀ ਪਾਏ ਗਏ।