ਜ਼ਿਲ੍ਹਾ election ਕੰਟਰੋਲ ਰੂਮ ਅਤੇ ਜ਼ਿਲ੍ਹਾ ਪੁਲਿਸ ਕੰਟਰੋਲ ਰੂਮ CCTV ਕੈਮਰੇ ਰਾਹੀਂ ਸ਼ਰਾਬ (Liquor) ਦੀ ਵਿਕਰੀ ਅਤੇ ਸਟਾਕ ਦੀ ਨਿਗਰਾਨੀ ਕਰਨਗੇ
S.A.S Nagar: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ Lok sabha election 2024 ਨੂੰ ਯਕੀਨੀ ਬਣਾਉਣ ਲਈ DC-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਾਰੇ ਸ਼ਰਾਬ ਦੇ ਠੇਕਿਆਂ ਅਤੇ ਸਬ-ਠੇਕਿਆਂ ‘ਤੇ ਪੁਆਇੰਟ ਆਫ਼ ਸੇਲ ਅਤੇ ਪੁਆਇੰਟ ਆਫ਼ ਸਟੋਰੇਜ ਨੂੰ ਕਵਰ ਕਰਨ ਲਈ ਤੁਰੰਤ ਪ੍ਰਭਾਵ ਆਈ.ਪੀ. ਕੰਟਰੋਲ ਇਨੇਬਲਡ CCTV ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ।
ਡਿਪਟੀ ਕਮਿਸ਼ਨਰ DC ਨੇ ਆਬਕਾਰੀ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਚ ਕੰਟਰੋਲ ਰੂਮ ਸਥਾਪਤ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ CCTV ਕੈਮਰਿਆਂ ਦੀ ਪਹੁੰਚ ਜ਼ਿਲ੍ਹਾ ਚੋਣ ਕੰਟਰੋਲ ਰੂਮ ਅਤੇ ਜ਼ਿਲ੍ਹਾ ਪੁਲਿਸ ਚੋਣ ਸੈੱਲ ਨਾਲ ਵੀ ਸਾਂਝੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸ਼ਰਾਬ (Liquor) ਦੇ ਠੇਕਿਆਂ ਅਤੇ ਸਬ-ਠੇਕਿਆਂ ਰਾਹੀਂ ਵੇਚੀ ਜਾਂਦੀ ਸ਼ਰਾਬ ਦੀ ਵਿਕਰੀ ਅਤੇ ਸਟਾਕ ‘ਤੇ ਸਖ਼ਤੀ ਨਾਲ ਨਜ਼ਰ ਰੱਖੀ ਜਾਵੇਗੀ ਤਾਂ ਜੋ ਸ਼ਰਾਬ ਦੀ ਵੰਡ ਦੇ ਨਾਮ ‘ਤੇ ਕਿਸੇ ਵੀ ਤਰ੍ਹਾਂ ਦੇ ਵੋਟਰਾਂ (Voters) ਲੁਭਾਉਣ ਦੇ ਯਤਨਾਂ ਨੂੰ ਨਕਾਰਿਆ ਜਾ ਸਕੇ।
ਡਿਪਟੀ ਕਮਿਸ਼ਨਰ DC ਨੇ ਦੱਸਿਆ ਕਿ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਸ਼ਰਾਬ ਦੇ 299 ਠੇਕਿਆਂ ਤੋਂ ਇਲਾਵਾ 38 ਸਬ-ਠੇਕੇ ਅਤੇ ਡਿਪਾਰਟਮੈਂਟਲ ਸਟੋਰਾਂ ਵਿੱਚ ਸਥਾਪਤ ਕੀਤੀਆਂ ਜਾ ਰਹੀਆਂ ਦੋ ਮਾਡਲ ਦੁਕਾਨਾਂ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਚੋਣਾਂ Election ਮਾਹੌਲ ਨੂੰ ਸੁਤੰਤਰ ਅਤੇ ਨਿਰਪੱਖ ਬਣਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕੋਈ ਵੀ ਢਿੱਲ-ਮੱਠ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਵਿੱਚ ਆਬਕਾਰੀ ਕਾਰੋਬਾਰ ਚ ਨਵੇਂ ਪ੍ਰਵੇਸ਼ ਕਰਨ ਵਾਲਿਆਂ ਨੂੰ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪਹਿਲਾਂ ਹੀ ਜਾਰੀ ਕੀਤੀਆਂ ਸਾਰੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਵੀ ਕਿਹਾ।