ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਅਗਲੇ 15 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ।
ਈ.ਡੀ ਨੇ ਅਦਾਲਤ ਵਿੱਚ ਕੇਜਰੀਵਾਲ ਨੂੰ ਨਿਆਂਇਕ ਹਿਰਾਸਤ ਵਿੱਚ ਭੇਜੇ ਜਾਣ ਦੀ ਅਪੀਲ ਕੀਤੀ ਅਤੇ ਕਿਹਾ ਜਦੋਂ ਤਹਿਕੀਕਾਤ ‘ਚ ਦੁਬਾਰਾ ਲੋੜ ਪਵੇਗੀ ਤਾਂ ਉਨ੍ਹਾਂ ਦੇ ਰਿਮਾਂਡ ਦੀ ਮੰਗ ਕਰਾਂਗੇ।
ਜ਼ਿਕਰਯੋਗ ਹੈ ਕਿ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਈ.ਡੀ ਵੱਲੋਂ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ।