Follow us

22/01/2025 1:40 pm

Search
Close this search box.
Home » News In Punjabi » ਚੰਡੀਗੜ੍ਹ » ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ


ਕਿਸਾਨ ਦੇਸ਼ ਦਾ ਅੰਨਦਾਤਾ ਜਿਸ ਤਰੀਕੇ ਦੀ ਵੀ ਮਦਦ ਦੀ ਲੋੜ ਹੋਵੇਗੀ ਮੁਹੱਈਆ ਕਰਾਵਾਂਗੇ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ


ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨੀ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਸੰਘਰਸ਼ਸ਼ੀਲ ਕਿਸਾਨਾਂ ਨੂੰ ਜਿਸ ਕਿਸਮ ਦੀ ਵੀ ਮਦਦ ਦੀ ਲੋੜ ਹੋਵੇਗੀ, ਦਿੱਲੀ ਕਮੇਟੀ ਮੁਹੱਈਆ ਕਰਵਾਏਗੀ।


ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲਾਂ ਪਿਛਲੇ ਕਿਸਾਨੀ ਸੰਘਰਸ਼ ਵੇਲੇ ਵੀ ਡਟਵੀਂ ਹਮਾਇਤ ਕੀਤੀ ਸੀ ਤੇ ਹਰ ਤਰੀਕੇ ਦੀ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਸੀ ਤੇ ਐਤਕੀਂ ਵੀ ਅਸੀਂ ਕਿਸਾਨੀ ਸੰਘਰਸ਼ ਦੀ ਡਟਵੀਂ ਹਮਾਇਤ ਕਰ ਰਹੇ ਹਾਂ ਕਿਉਂਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ।


ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਕਿਸਾਨ ਅੱਜ ਸਰਕਾਰਾਂ ਦੇ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਿਹਾ ਹੈ ਅਤੇ ਹਰਿਆਣਾ-ਪੰਜਾਬ ਬਾਰਡਰ ’ਤੇ ਦਿੱਲੀ ਆਉਣ ਵਾਸਤੇ ਜੱਦੋ ਜ਼ਹਿਦ ਕਰ ਰਿਹਾ ਹੈ।


ਉਹਨਾਂ ਕਿਹਾ ਕਿ ਇਹ ਵੇਖ ਕੇ ਅਫਸੋਸ ਵੀ ਹੁੰਦਾ ਹੈ ਤੇ ਦਿਲ ਨੂੰ ਦੁੱਖ ਵੀ ਲੱਗਦਾ ਹੈ ਕਿ ਆਪਣੇ ਹੀ ਦੇਸ਼ ਵਿਚ ਆਪਣੀ ਰਾਜਧਾਨੀ ਤੱਕ ਆਉਣ ਵਾਸਤੇ ਸੰਘਰਸ਼ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਸਰਕਾਰਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਕਿ ਮਸਲੇ ਨੂੰ  ਜਲਦੀ ਤੋਂ ਜਲਦੀ ਹੱਲ ਕਰਵਾਇਆ ਜਾਵੇ।


ਉਹਨਾਂ ਕਿਹਾ ਕਿ ਜਿਵੇਂ ਪਿਛਲੇ ਕਿਸਾਨ ਅੰਦੋਲਨ ਵਿਚ ਦਿੱਲੀ ਕਮੇਟੀ ਤੁਹਾਡੇ ਨਾਲ ਡਟੀ ਸੀ, ਹੁਣ ਵੀ ਡਟੀ ਹੈ ਤੇ ਤੁਹਾਡੇ ਨਾਲ ਖੜ੍ਹੇ ਹਾਂ। ਉਹਨਾਂ ਕਿਹਾ ਕਿ ਤੁਹਾਨੂੰ ਕਿਸੇ ਵੀ ਚੀਜ਼ ਦੀ ਲੋੜ ਹੈ ਤਾਂ ਅਸੀਂ ਮੁਹੱਈਆ ਕਰਾਵਾਂਗੇ। ਉਹਨਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਕਿਸੇ ਇਕ ਫਿਰਕੇ ਜਾਂ ਜਾਤ ਦੇ ਨਾਲ ਜੋੜ ਕੇ ਨਾ ਵੇਖਿਆ ਜਾਵੇ ਕਿਉਂਕਿ ਕਿਸਾਨ ਅੰਨਦਾਤਾ ਹੈ ਜਿਸਦਾ ਸਭ ਨੂੰ ਸਤਿਕਾਰ ਕਰਨਾ ਚਾਹੀਦਾ ਹੈ।


ਦੋਵਾਂ ਆਗੂਆਂ ਨੇ ਕਿਹਾ ਕਿ ਦਿੱਲੀ ਕਮੇਟੀ ਆਪਣੇ ਭਰਾਵਾਂ ਨਾਲ ਡੱਟ ਕੇ ਖੜ੍ਹੀ ਹੈ। ਉਹਨਾਂ ਕਿਹਾ ਕਿ  ਗੁਰੂ ਨਾਨਕ ਦੇਵ ਜੀ ਸਾਨੂੰ ਖੇਤੀ ਨਾਲ ਜੋੜ ਕੇ ਗਏ ਹਨ।
ਉਹਨਾਂ ਨੇ ਇਹ ਵੀ ਕਿਹਾ ਕਿ ਅਸੀਂ ਸੰਗਤਾਂ ਨੂੰ ਵੀ ਅਪੀਲ ਕਰਾਂਗੇ ਕਿ ਜਿਥੇ ਕਿਤੇ ਕਿਸਾਨ ਰੁਕੇ ਹਨ, ਜੋ ਵੀ ਉਹਨਾਂ ਨੂੰ ਚਾਹੀਦਾ ਹੈ, ਮੁਹੱਈਆ ਕਰਵਾਇਆ ਜਾਵੇ।ਉਹਨਾਂ ਕਿਹਾ ਕਿ ਕਿਸਾਨੀ ਸੰਘਰਸ਼ ਵਾਸਤੇ ਜੋ ਵੀ ਤੁਹਾਨੂੰ ਲੋੜ ਹੈ, ਦਿੱਲੀ ਗੁਰਦੁਆਰਾ ਕਮੇਟੀ ਹਮੇਸ਼ਾ ਤੁਹਾਡੇ ਨਾਲ ਖੜ੍ਹੀ ਹੈ ਤੇ ਖੜ੍ਹੀ ਰਹੇਗੀ।

dawn punjab
Author: dawn punjab

Leave a Comment

RELATED LATEST NEWS

Top Headlines

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਸ਼ਹਿਰ ਵਾਸੀਆਂ ਵੱਲੋਂ ਸੈਕਟਰ 45 ਵਿੱਚ ਰੋਸ ਪ੍ਰਦਰਸ਼ਨ

ਚੰਡੀਗੜ੍ਹ : ਬਿਜਲੀ ਵਿਭਾਗ ਚੰਡੀਗੜ੍ਹ ਦੇ ਨਿੱਜੀਕਰਨ ਖ਼ਿਲਾਫ਼ ਅੱਜ 42ਵੇਂ ਦਿਨ ਸ਼ਹਿਰ ਵਾਸੀਆਂ ਨੇ ਸੈਕਟਰ 45 ਵਿੱਚ ਰੋਸ ਪ੍ਰਦਰਸ਼ਨ ਕਰਕੇ

Live Cricket

Rashifal