ਦੇਸ਼ ਵਿਆਪੀ ਸਮਾਜਿਕ ਆਰਥਿਕ ਅਤੇ ਜਾਤੀ ਜਨ ਗਨਣਾ ਸਮੇਂ ਦੀ ਲੋੜ : ਕੁਲਜੀਤ ਸਿੰਘ ਬੇਦੀ
S.A.S Nagar:
Lok sabha election 2024: ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਆਉਂਦੀਆਂ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤੇ ਚੋਣ ਮੈਨੀਫੈਸਟੋ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਦੇਸ਼ ਵਿਆਪੀ ਸਮਾਜਿਕ ਆਰਥਿਕ ਅਤੇ ਜਾਤੀ ਜਨਗਣਨਾ ਸਮੇਂ ਦੀ ਲੋੜ ਹੈ। ਜਿਸ ਨੂੰ ਕਾਂਗਰਸ ਨੇ ਚੋਣ ਮੈਨੀਫੈਸਟੋ ਵਿੱਚ ਸ਼ਾਮਿਲ ਕੀਤਾ ਹੈ।
ਉਹਨਾਂ (kuljeet singh Bedi) ਕਿਹਾ ਕਿ ਕਾਂਗਰਸ Congress ਪਾਰਟੀ ਵੱਲੋਂ ਜਾਰੀ ਕੀਤੇ ਗਏ ਚੋਣ election ਮੈਨੀਫੈਸਟੋ ਵਿੱਚ ਨੌਜਵਾਨ ਇਨਸਾਫ਼, ਔਰਤ ਇਨਸਾਫ਼, ਕਿਸਾਨ ਇਨਸਾਫ਼, ਮਜ਼ਦੂਰ ਇਨਸਾਫ਼ ਅਤੇ ਬਰਾਬਰੀ ਦਾ ਇਨਸਾਫ ਵਰਗੇ ਜੱਜ ਲਿਆ ਕੇ ਕਾਂਗਰਸ ਨੇ ਅਨਿਆ ਦੇ ਦੌਰ ਵਿੱਚ ਹਨੇਰੇ ਨੂੰ ਦੂਰ ਕਰਨ ਅਤੇ ਭਾਰਤ ਦੇ ਲੋਕਾਂ ਨੂੰ ਖੁਸ਼ਹਾਲ ਨਿਆ ਭਰਪੂਰ ਅਤੇ ਸਦਭਾਵਨਾ ਭਰਿਆ ਭਵਿੱਖ ਦੇਣ ਦੀ ਗੱਲ ਕੀਤੀ ਹੈ।
ਉਹਨਾਂ (kuljeet Singh Bedi) ਕਿਹਾ ਕਿ ਇਸ ਚੋਣ ਮਨੋਰਥ ਪੱਤਰ ਰਾਹੀਂ ਦੇਸ਼ ਦੀ ਸੱਤਾ ਵਿੱਚ ਆਉਣ ਉਪਰੰਤ ਕਾਂਗਰਸ ਪਾਰਟੀ ਹਰ ਨਾਗਰਿਕ ਦੀ ਤਰ੍ਹਾਂ ਘੱਟ ਗਿਣਤੀਆਂ ਨੂੰ ਵੀ ਕੱਪੜੇ, ਭੋਜਨ, ਭਾਸ਼ਾ ਅਤੇ ਨਿੱਜੀ ਕਾਨੂੰਨਾਂ ਦੀ ਚੋਣ ਦੀ ਆਜ਼ਾਦੀ ਦੇਣਾ ਯਕੀਨੀ ਬਣਾਵੇਗੀ, ਨਿੱਜੀ ਕਾਨੂੰਨਾਂ ਵਿੱਚ ਸੁਧਾਰਾਂ ਨੂੰ ਉਤਸ਼ਾਹਿਤ ਕਰੇਗੀ ਅਤੇ ਸਮੂਹ ਭਾਈਚਾਰਿਆਂ ਦੀ ਸ਼ਮੂਲੀਅਤ ਅਤੇ ਸਹਿਮਤੀ ਨਾਲ ਫੈਸਲੇ ਕਰੇਗੀ। ਐਸ ਸੀ ਵਰਗ, ਐਸਟੀ ਵਰਗ ਅਤੇ ਓਬੀਸੀ ਵਰਗ ਲਈ ਰਾਖਵੇਂਕਰਨ ਦੀ ਸੀਮਾ 50 ਫੀਸਦੀ ਵਧਾਉਣ ਦੀ ਗੱਲ ਕਰਕੇ ਕਾਂਗਰਸ ਪਾਰਟੀ ਨੇ ਦਬੇ ਕੁਚਲੇ ਵਰਗ ਨੂੰ ਉੱਚਿਆ ਚੁੱਕਣ ਦਾ ਸ਼ਲਾਘਾ ਯੋਗ ਫੈਸਲਾ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤਾ ਹੈ। ਇਹਨਾਂ ਵਰਨਾਂ ਲਈ ਰਾਖੀਆਂ ਅਸਾਮੀਆਂ ਦੀਆਂ ਸਾਰੀਆਂ ਬੈਕਲੋਕ ਅਸਾਮੀਆਂ ਤੇ ਭਰਤੀ ਇੱਕ ਸਾਲ ਦੇ ਅੰਦਰ ਕਰਨ ਦੀ ਘੋਸ਼ਣਾ ਕੀਤੀ ਗਈ ਹੈ।
Deputy Mayor ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਸੇ ਤਰ੍ਹਾਂ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਕਿਸਾਨਾਂ ਦੀ ਫਸਲ ਐਮਐਸਪੀ ਤੇ ਚੁੱਕਣ ਦੀ ਗਰੰਟੀ ਦਿੱਤੀ ਗਈ ਹੈ। ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਨੌਕਰੀਆਂ ਅਤੇ ਵਿਦਿਅਕ ਸੰਸਥਾਵਾਂ ਵਿੱਚ 10 ਪ੍ਰਤੀਸ਼ਤ ਰਾਖਵਾਂਕਰਨ ਸਾਰੀਆਂ ਜਾਤਾਂ ਅਤੇ ਭਾਈਚਾਰਿਆਂ ਲਈ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕਰਨ ਦੀ ਗੱਲ ਕੀਤੀ ਗਈ ਹੈ।
ਉਹਨਾਂ kuljeet Bedi ਕਿਹਾ ਕਿ ਚੋਣ ਮਨੋਰਥ ਪੱਤਰ ਵੀ ਸਭ ਤੋਂ ਵੱਡੀ ਗੱਲ ਇਹ ਹੈ ਕਿ ਕਾਂਗਰਸ ਸਰਕਾਰੀ ਅਤੇ ਜਨਤਕ ਖੇਤਰ ਦੇ ਉਦਯੋਗਾਂ ਵਿੱਚ ਨਿਯਮਤ ਨੌਕਰੀਆਂ ਦੀ ਠੇਕਾ ਪ੍ਰਣਾਲੀ ਨੂੰ ਖਤਮ ਕਰੇਗੀ। ਘਰ ਬਣਾਉਣ, ਕਾਰੋਬਾਰ ਸ਼ੁਰੂ ਕਰਨ ਅਤੇ ਜਾਇਦਾਦ ਖਰੀਦਣ ਲਈ ਐਸ ਸੀ ਅਤੇ ਐਸਟੀ ਵਰਗ ਨੂੰ ਸੰਸਥਾਗਤ ਕਰਜ਼ਾ ਦਿੱਤਾ ਜਾਵੇਗਾ। ਲੈਂਡ ਸੀਲਿੰਗ ਐਕਟ ਤਹਿਤ ਗਰੀਬਾਂ ਨੂੰ ਸਰਕਾਰੀ ਜ਼ਮੀਨ ਅਤੇ ਵਾਧੂ ਜ਼ਮੀਨ ਦੀ ਵੰਡ ਦੀ ਨਿਗਰਾਨੀ ਕਰਨ ਲਈ ਇੱਕ ਅਥਾਰਟੀ ਬਣਾਈ ਜਾਵੇਗੀ ਅਤੇ ਗਰੀਬ, ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਰਿਹਾਇਸ਼ੀ ਸਕੂਲਾਂ ਦਾ ਇੱਕ ਨੈਟਵਰਕ ਬਣਾਇਆ ਜਾਵੇਗਾ ਅਤੇ ਹਰ ਬਲਾਕ ਤੱਕ ਵਿਸਤਾਰ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਦੂਜੇ ਪਾਸੇ ਮੌਜੂਦਾ ਕੇਂਦਰ ਸਰਕਾਰ ਵਿੱਚ ਬੇਰੁਜ਼ਗਾਰੀ ਬੇਤਹਾਸ਼ਾ ਵਧੀ ਹੈ ਅਤੇ ਹੈਪੀਨੈਸ ਇੰਡੈਕਸ ਵਿੱਚ ਭਾਰਤ, ਪਾਕਿਸਤਾਨ ਨਾਲ ਵੀ ਕਿਤੇ ਹੇਠਾਂ ਚਲਾ ਗਿਆ ਹੈ। ਉਹਨਾਂ ਕਿਹਾ ਕਿ ਚੀਨ ਅਰੁਣਾਚਲ ਪ੍ਰਦੇਸ਼ ਦੇ 30 ਇਲਾਕਿਆਂ ਦੇ ਨਾਂ ਬਦਲ ਦਿੰਦਾ ਹੈ ਪਰ ਕੇਂਦਰ ਸਰਕਾਰ ਚੁੱਪ ਧਾਰੀ ਰੱਖਦੀ ਹੈ।
ਉਹਨਾਂ ਕਿਹਾ ਕਿ ਲੋਕ ਸਭ ਦੇਖ ਰਹੇ ਹਨ ਅਤੇ ਸਮਝ ਰਹੇ ਹਨ ਅਤੇ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਉਹ ਕਾਂਗਰਸ ਪਾਰਟੀ ਨੂੰ ਜਿਤਾ ਕੇ ਕੇਂਦਰ ਦੀ ਸੱਤਾ ਉੱਤੇ ਕਾਬਜ ਕਰਵਾਉਣਗੇ ਅਤੇ ਕਾਂਗਰਸ ਪਾਰਟੀ ਆਪਣੇ ਚੋਣ ਮੈਨੀਫੈਸਟੋ ਨੂੰ ਇਨ ਬਿਨ ਲਾਗੂ ਕਰੇਗੀ।