ਸਮੂਹ ਧਰਮਾਂ ਦੇ ਲੋਕਾਂ ਨੇ ਸਮਾਗਮਾਂ ਵਿੱਚ ਸ਼ਾਮਿਲ ਹੋ ਕੇ ਕੀਤੀ ਸਮਾਜਿਕ ਭਾਈਚਾਰੇ ਦੀ ਮਿਸਾਲ ਪੇਸ਼
ਮੋਹਾਲੀ: ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਅੱਜ ਅਯੋਧਿਆ ਦੇ ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਸਮਾਗਮ ਦੇ ਸਬੰਧ ਵਿੱਚ ਮੋਹਾਲੀ ਦੇ ਵੱਖ-ਵੱਖ ਮੰਦਰਾਂ ਵਿੱਚ ਕਰਵਾਏ ਸਮਾਗਮਾਂ ਵਿੱਚ ਹਾਜ਼ਰੀ ਭਰੀ ਅਤੇ ਸਮੂਹ ਵਸਨੀਕਾਂ ਨੂੰ ਅੱਜ ਦੇ ਦਿਨ ਦੀ ਵਧਾਈ ਦਿੱਤੀ।
ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਸਾਰੀ ਦੁਨੀਆ ਸ਼ਾਮਿਲ ਹੋਈ ਹੈ। ਉਹਨਾਂ ਕਿਹਾ ਕਿ ਮੋਹਾਲੀ ਵਿੱਚ ਸਾਰੇ ਹੀ ਧਰਮਾਂ ਦੇ ਵਸਨੀਕਾਂ ਨੇ ਇਸ ਵਿੱਚ ਸ਼ਾਮਿਲ ਹੋ ਕੇ ਸਮਾਜਿਕ ਭਾਈਚਾਰੇ ਦੀ ਮਿਸਾਲ ਕਾਇਮ ਕੀਤੀ ਹੈ।
ਉਹਨਾਂ ਕਿਹਾ ਕਿ ਅਯੋਧਿਆ ਦੇ ਸ਼੍ਰੀ ਰਾਮ ਮੰਦਰ ਨਾਲ ਸਾਰੇ ਮੁਲਕ ਦੇ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਹਨਾਂ ਅੱਜ ਦੇ ਦਿਨ ਦੀ ਸਮੂਹ ਲੋਕਾਂ ਨੂੰ ਵਧਾਈ ਦਿੰਦਿਆਂ ਸਾਰਿਆਂ ਦੀ ਤਰੱਕੀ ਅਤੇ ਖੁਸ਼ਹਾਲੀ ਦੀ ਕਾਮਨਾ ਵੀ ਕੀਤੀ।