Follow us

09/01/2025 9:03 pm

Search
Close this search box.
Home » News In Punjabi » ਸੰਸਾਰ » ਪਿੰਡ ਕੁਰੜ ਦੀ ਦਿਲਪ੍ਰੀਤ ਕੌਰ ਦੀ ਕੈਨੇਡਾ ’ਚ ਅਚਾਨਕ ਮੌਤ

ਪਿੰਡ ਕੁਰੜ ਦੀ ਦਿਲਪ੍ਰੀਤ ਕੌਰ ਦੀ ਕੈਨੇਡਾ ’ਚ ਅਚਾਨਕ ਮੌਤ

ਕੈਨੇਡਾ ਤੋਂ ਫਿਰ ਆਈ ਦਿਲ ਝੰਜੋੜਨ ਵਾਲੀ ਖ਼ਬਰ, ਪਿੰਡ ਕੁਰੜ ਦੀ ਦਿਲਪ੍ਰੀਤ ਕੌਰ ਦੀ ਅਚਾਨਕ ਮੌਤ

ਮਹਿਲ ਕਲਾਂ :  ਪਿੰਡ ਕੁਰੜ, ਹਲਕਾ ਮਹਿਲ ਕਲਾਂ ਦੀ ਲੜਕੀ ਦੀ ਕੈਨੇਡਾ ’ਚ ਮੌਤ ਹੋ ਜਾਣ ਦੀ ਦੁਖਦਾਇਕ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੀ ਦੀ ਮਾਤਾ ਅਮਰਜੀਤ ਕੌਰ ਨੇ ਦੱਸਿਆ ਦਿਲਪ੍ਰੀਤ ਕੌਰ (23) ਪੁੱਤਰੀ ਮਰਹੂਮ ਜੋਗਿੰਦਰ ਸਿੰਘ ਵਾਸੀ ਕੁਰੜ ਜਿਸ ਨੇ +2 ਕਰਨ ਤੋਂ ਬਾਅਦ 17 ਸਤੰਬਰ 2021 ’ਚ ਕੈਨੇਡਾ ਦੇ ਬਰੈਂਪਟਨ ਵਿਖੇ ਸਟੱਡੀ ਵੀਜ਼ੇ ਰਾਹੀ ਉੱਚ ਸਿੱਖਿਆ ਹਾਸਲ ਕਰਨ ਗਈ ਸੀ। ਕੁਝ ਸਮਾਂ ਪਹਿਲਾ ਉਹ ਪੰਜਾਬ ਵੀ ਆਈ ਸੀ।

ਇਹ ਵੀ ਪੜ੍ਹੋ : ਕੈਨੇਡੀਅਨ PM ਜਸਟਿਨ ਟਰੂਡੋ ਨੇ ਨਵਰਾਤਰੀ ਦੀ ਦਿੱਤੀ ਵਧਾਈ

ਮਾਤਾ ਅਮਰਜੀਤ ਕੌਰ ਨੇ ਦੱਸਿਆ ਸ਼ਨਿੱਚਰਵਾਰ ਨੂੰ ਉਸ ਦੀ ਲੜਕੀ ਦਾ ਫੋਨ ਆਇਆ ਸੀ, ਉਸ ਸਮੇਂ ਸਭ ਠੀਕ ਸੀ ਪਰ ਉਸ ਤੋਂ ਬਾਅਦ ਅਚਾਨਕ ਉਸ ਦੀ ਤਬੀਅਤ ਵਿਗੜ ਜਾਣ ਕਾਰਨ ਉਨ੍ਹਾਂ ਦੇ ਜਵਾਈ ਵੱਲੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।

ਉਨ੍ਹਾਂ ਕਿਹਾ ਕਿ ਲੜਕੀ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਉੱਥੇ ਗੱਲਬਾਤ ਚੱਲ ਰਹੀ ਹੈ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਮੁੱਖ ਸਲਾਹਕਾਰ ਸੁਖਵਿੰਦਰ ਦਾਸ ਕੁਰੜ, ਸਰਪੰਚ ਮਨਜੀਤ ਕੌਰ ਨੇ ਪੀੜਤ ਪਰਿਵਾਰ ਨਾਲ ਪੁੱਜ ਕੇ ਦੁੱਖ ਸਾਂਝਾਂ ਕੀਤਾ। ਇਥੇ ਇਹ ਗੱਲ ਜ਼ਿਕਰਯੋਗ ਹੈ ਕਿ ਮ੍ਰਿਤਕ ਲੜਕੀ ਦਾ ਭਰਾ ਗਗਨਦੀਪ ਸਿੰਘ ਵੀ ਨਿਊਜ਼ੀਲੈਂਡ ਵਿਖੇ ਗਿਆ ਹੋਇਆ ਹੈ।

ਇਹ ਵੀ ਪੜ੍ਹੋ : ਕੈਨੇਡਾ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ, ਧੜਾਧੜ ਲੱਗਣਗੇ ਵੀਜ਼ੇ, ਪਰਿਵਾਰ ਸਣੇ ਮਿਲੇਗੀ PR

dawn punjab
Author: dawn punjab

Leave a Comment

RELATED LATEST NEWS