ਡੀਈਓ ਐਲੀਮੈਂਟਰੀ ਵੱਲੋਂ ਪ੍ਰਬੰਧਾਂ ਦਾ ਲਿਆ ਜਾਇਜ਼ਾ
ਐਸ.ਏ.ਐਸ.ਨਗਰ :
ਸਕੂਲ ਸਿੱਖਿਆ ਵਿਭਾਗ ਪੰਜਾਬ ਦੁਆਰਾ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੁਆਤ ਭਲਕੇ ਇੱਥੇ ਸੈਕਟਰ 78 ਦੇ ਬਹੁਮੰਤਵੀ ਖੇਡ ਕੰਪਲੈਕਸ ਵਿਖੇ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਡੀਈਓ ਐਲੀਮੈਂਟਰੀ ਅਸ਼ਵਨੀ ਕੁਮਾਰ ਦੱਤਾ ਵੱਲੋਂ ਦੱਸਿਆ ਗਿਆ ਕਿ ਉਹਨਾਂ ਵੱਲੋਂ ਅੱਜ ਇੱਥੇ ਪਹੁੰਚ ਕੇ ਸਾਰੇ ਖੇਡ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸੰਤੁਸ਼ਟੀ ਪ੍ਰਗਟਾਈ।
ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਦੀ ਤਿਆਰੀ ਲਈ ਅੱਜ ਗਰਾਉਂਡ ਤਿਆਰ ਕਰ ਲਏ ਗਏ ਹਨ, ਗਰਾਉਂਡ ਕਮੇਟੀ ਦੇ ਮੈਂਬਰ ਅਤੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਅਧਿਆਪਕਾਂ ਵੱਲੋਂ ਸਾਰੇ ਕੰਮ ਨਿਬੇੜ ਲਏ ਗਏ ਹਨ।
ਜ਼ਿਕਰਯੋਗ ਹੈ ਕਿ ਇਹ ਖੇਡਾਂ ਤਿੰਨ ਦਿਨਾਂ ਲਈ ਮਿਤੀ 7, 8 ਅਤੇ 9 ਨਵੰਬਰ ਤੱਕ ਕਰਵਾਈਆਂ ਜਾਣਗੀਆਂ। ਇਸ ਮੌਕੇ ਡਿਪਟੀ ਡੀਈਓ ਐਲੀਮੈਂਟਰੀ ਪਰਮਿੰਦਰ ਕੌਰ, ਜ਼ਿਲ੍ਹਾ ਖੇਡ ਕੋਆਰਡੀਨੇਟਰ ਹਰਪ੍ਰੀਤ ਸਿੰਘ ਸੋਢੀ,ਸਹਾਇਕ ਜ਼ਿਲ੍ਹਾ ਖੇਡ ਕੋਆਰਡੀਨੇਟਰ ਬਲਜੀਤ ਸਿੰਘ ਸਨੇਟਾ,ਜਸਵਿੰਦਰ ਸਿੰਘ ਬੈਨੀਪਾਲ, ਬਲਾਕ ਖੇਡ ਅਫ਼ਸਰ,ਪ੍ਰਬੰਧਕੀ ਕਮੇਟੀ ਅਤੇ ਗਰਾਊਂਡ ਕਮੇਟੀ ਦੇ ਮੈਂਬਰ ਅਧਿਆਪਕ ਹਾਜ਼ਰ ਸਨ।
