ਫੌਰੀ ਤੌਰ ਤੇ ਰਿਹਾਅ ਕਰਨ ਦੀ ਕੀਤੀ ਮੰਗ
ਐਸ ਏ ਐਸ ਨਗਰ:
ਸੀਨੀਅਰ ਪੱਤਰਕਾਰ ਰਜਿੰਦਰ ਸਿੰਘ ਤੱਗੜ ਦੀ ਮੋਹਾਲੀ ਪੁਲਿਸ ਵੱਲੋਂ ਗ੍ਰਿਫਤਾਰੀ ਦੀ ਜ਼ਿਲ੍ਹਾ ਪ੍ਰੈਸ ਕਲੱਬ ਐਸ.ਏ.ਐਸ ਨਗਰ (ਮੋਹਾਲੀ) ਨੇ ਸਖਤ ਨਿਖੇਧੀ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ (DGP) ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਪੱਤਰਕਾਰ ਰਜਿੰਦਰ ਤੱਕੜ ਨੂੰ ਤੁਰੰਤ ਰਿਹਾ ਕੀਤਾ ਜਾਵੇ। ਸੰਸਥਾ ਨੇ ਚੋਣ ਕਮਿਸ਼ਨ ਤੋਂ ਵੀ ਮੰਗ ਕੀਤੀ ਹੈ ਕਿ ਇਸ ਮਾਮਲੇ ਵੱਲ ਤੁਰੰਤ ਧਿਆਨ ਦੇਵੇ।
ਜ਼ਿਲ੍ਹਾ ਪ੍ਰੈੱਸ ਕਲੱਬ ਐਸਐਸ ਨਗਰ ਵੱਲੋਂ ਕਿਹਾ ਗਿਆ ਹੈ ਕਿ ਪੱਤਰਕਾਰ ਰਜਿੰਦਰ ਸਿੰਘ ਤੱਗੜ ਦੀ ਗ੍ਰਿਫਤਾਰੀ ਪ੍ਰੈਸ ਦੀ ਆਜ਼ਾਦੀ ਉੱਤੇ ਸਿੱਧਾ ਹਮਲਾ ਹੈ ਅਤੇ ਇਹ ਕਾਰਵਾਈ ਖਾਸ ਤੌਰ ਤੇ ਲੋਕ ਸਭਾ ਚੋਣਾਂ ਵੇਲੇ ਕੀਤੀ ਗਈ ਹੈ ਇਸ ਲਈ ਚੋਣ ਕਮਿਸ਼ਨ ਦੀ ਤੁਰੰਤ ਦਖਲ ਅੰਦਾਜੀ ਇਸ ਮਾਮਲੇ ਵਿੱਚ ਹੋਣੀ ਚਾਹੀਦੀ ਹੈ।
ਮੀਟਿੰਗ ਵਿੱਚ ਚੇਅਰਮੈਨ ਦਰਸ਼ਨ ਸਿੰਘ ਸੋਢੀ, ਵਾਈਸ ਚੇਅਰਮੈਨ ਮਹਿੰਦਰ ਪਾਲ ਕੌਸ਼ਿਕ, ਪ੍ਰਧਾਨ ਸਤਵਿੰਦਰ ਸਿੰਘ ਧੜਾਕ, ਜਸਬੀਰ ਸਿੰਘ ਮੱਲ੍ਹੀ, ਜਨਰਲ ਸਕੱਤਰ ਕੁਲਦੀਪ ਸਿੰਘ ਤੇ ਹੋਰ ਮੈਂਬਰ ਹਾਜ਼ਰ ਸਨ