Follow us

26/07/2026 6:55 am

Search
Close this search box.
Home » News In Punjabi » ਚੰਡੀਗੜ੍ਹ » ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ:

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਦੇ ਕਾਰਜ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ ਕੀਤੇ ਹਨ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਜਲਦ ਕਰਨ ਸਬੰਧੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹੁਕਮ ਕੀਤੇ ਕਿ ਵਿਭਾਗ ਵਿੱਚ ਕਲਰਕ ਅਤੇ ਡਾਟਾ ਐਟਰੀ ਉਪਰੇਟਰ ਤੋਂ ਸੀਨੀਅਰ ਸਹਾਇਕ, ਆਂਗਣਵਾੜੀ ਵਰਕਰਾਂ ਤੋਂ ਸੁਪਰਵਾਈਜ਼ਰ ਅਤੇ ਸੁਪਰਵਾਈਜਰ ਤੋਂ ਸੀ.ਡੀ.ਪੀ.ਓ ਦੀ ਤਰੱਕੀ ਦੇ ਪੈਡਿੰਗ ਪਏ ਕੇਸਾਂ ਨੂੰ ਪਾਰਦਰਸ਼ਤਾ ਨਾਲ ਜਲਦ ਨਿਪਟਾਇਆ ਜਾਵੇ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੇਂ ਸਿਰ ਤਰੱਕੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਮੁਲਾਜ਼ਮ ਹੋਰ ਉਤਸ਼ਾਹ ਨਾਲ ਆਪਣੀਆਂ ਸੇਵਾਵਾਂ ਨਿਭਾ ਸਕਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ।

ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ.ਸ੍ਰੀਵਾਸਤਵਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਸ. ਸੁਖਦੀਪ ਸਿੰਘ ਝੱਜ ਅਤੇ ਸ. ਅਮਰਜੀਤ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal