Follow us

26/07/2026 4:42 am

Search
Close this search box.
Home » News In Punjabi » ਸਿੱਖਿਆ » ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਸਰਕਾਰ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ‘ਤੇ ਵਿਸ਼ੇਸ਼ ਧਿਆਨ ਦੇਣ ਲਈ ਵਚਨਬੱਧ

ਚੰਡੀਗੜ੍ਹ :

ਆਂਗਣਵਾੜੀ ਸੈਟਰਾਂ ਰਾਹੀਂ ਸਪਲਾਈ ਕੀਤੇ ਪੋਸ਼ਟਿਕ ਭੋਜਨ ਵਾਸਤੇ ਪੰਜਾਬ ਸਰਕਾਰ ਨੇ 33.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਆਂਗਣਵਾੜੀ ਸੈਟਰਾਂ ਵਿੱਚ ਲਾਭਪਾਤਰੀਆਂ ਨੂੰ ਗਿਜਾਈ ਵਸਤੂਆਂ ਦੀ ਸਪਲਾਈ ਮਾਰਕਫੈਡ ਰਾਹੀ ਕੀਤੀ ਜਾ ਰਹੀ ਹੈ। ਸਪਲੀਮੈਟਰੀ ਨਿਊਟਰੀਸ਼ਨ ਪ੍ਰੋਗਰਾਮ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਮਾਰਕਫੈਡ ਵੱਲੋਂ ਕੀਤੀ ਜਾ ਰਹੀ ਸਪਲਾਈ ਦਾ ਹੁਣ ਤੱਕ ਦਾ ਭੁਗਤਾਨ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਉਨ੍ਹਾਂ ਨੇ ਸਬੰਧਤ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਫੰਡਾਂ ਦੀ ਵਰਤੋ ਸਰਕਾਰੀ ਨਿਯਮਾਂ ਅਨੁਸਾਰ ਕਰਨ ਲਈ ਹਦਾਇਤ ਕੀਤੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਨੂੰ 4.17 ਕਰੋੜ, ਬਰਨਾਲਾ ਨੂੰ 65.94 ਲੱਖ, ਬਠਿੰਡਾ ਨੂੰ 2.28 ਕਰੋੜ, ਫਰੀਦਕੋਟ ਨੂੰ 40.22 ਲੱਖ, ਫਾਜ਼ਿਲਕਾ ਨੂੰ 4.35 ਕਰੋੜ ਅਤੇ 5.99 ਲੱਖ (ਕੁਕਿੰਗ ਕੋਸਟ), ਫਿਰੋਜ਼ਪੁਰ ਨੂੰ 4 ਕਰੋੜ ਅਤੇ 4.69 ਲੱਖ (ਕੁਕਿੰਗ ਕੋਸਟ), ਗੁਰਦਾਸਪੁਰ ਨੂੰ 1.56 ਕਰੋੜ, ਹੁਸ਼ਿਆਰਪੁਰ ਨੂੰ 5 ਕਰੋੜ, ਜਲੰਧਰ ਨੂੰ 2.51 ਕਰੋੜ, ਲੁਧਿਆਣਾ ਨੂੰ 97.48 ਲੱਖ, ਮਾਨਸਾ ਨੂੰ 97.33 ਲੱਖ, ਮੋਗਾ ਨੂੰ 50 ਲੱਖ, ਰੋਪੜ ਨੂੰ 92 ਲੱਖ, ਸੰਗਰੂਰ ਨੂੰ  3.07 ਕਰੋੜ, ਕਪੂਰਥਲਾ ਨੂੰ 2.14 ਕਰੋੜ ਰੁਪਏ ਜ਼ਾਰੀ ਕੀਤੇ ਗਏ ਹਨ। 

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਭਲਾਈ ਲਈ ਭਗਵੰਤ ਮਾਨ ਸਰਕਾਰ ਵਚਨਬੱਧ ਹੈ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal