Follow us

20/09/2024 1:48 am

Search
Close this search box.
Home » News In Punjabi » ਚੰਡੀਗੜ੍ਹ » <a href="https://dawnpunjab.com/dr-baljit-kaur-held-a-meeting-with-anganwadi-union-and-assured-to-resolve-their-legitimate-demands/" title="ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨਾਲ ਕੀਤੀ ਮੀਟਿੰਗ: ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ“>ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨਾਲ ਕੀਤੀ ਮੀਟਿੰਗ: ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨਾਲ ਕੀਤੀ ਮੀਟਿੰਗ: ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਪ੍ਰਮੁੱਖ ਮੰਗਾਂ ਵਿੱਚ ਆਗਣਵਾੜੀ ਵਰਕਰ ਨੂੰ ਗ੍ਰੇਡ 3 ਅਤੇ ਹੈਲਪਰ ਨੂੰ ਗ੍ਰੇਡ 4 ਦਾ ਦਰਜਾ, 0 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਰੱਖੇ ਜਾਣ, ਆਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਆਂਗਣਵਾੜੀ ਵਰਕਰ ਹੈਲਪਰ ਨੂੰ ਸੇਵਾ ਮੁਕਤੀ ‘ਤੇ  ਗਰੈਚੁਟੀ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅਸਾਮੀਆਂ ਦੀ ਭਰਤੀ, ਮੈਡੀਕਲ ਛੁੱਟੀ, ਆਯੁਸ਼ਮਾਨ ਬੀਮਾ ਯੋਜਨਾ ਨਾਲ ਜੋੜਦੇ ਹੋਏ ਮੁਫ਼ਤ ਇਲਾਜ ਲਈ ਕਾਰਡ ਬਣਾਏ ਜਾਣ, ਮੰਗਾਂ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਪੂਰੇ ਧਿਆਨ ਨਾਲ ਸੁਣੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਜਲਦ ਹੀ ਪੂਰੀਆਂ ਕੀਤੀਆਂ ਜਾਣਗੀਆਂ।

ਇਸ ਮੌਕੇ ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਸ਼ੇਨਾ ਅਗਰਵਾਲ,ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਅਤੇ ਅਮਰਜੀਤ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

dawn punjab
Author: dawn punjab

Leave a Comment

RELATED LATEST NEWS

Top Headlines

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ

ਟੀਮ ਵਾਂਗੂ ਕੰਮ ਕਰਨ, ਸ਼ਹਿਰ ਦੇ ਵਿਕਾਸ ਲਈ ਸਾਰਿਆਂ ਤੋ ਸਹਿਯੋਗ ਲੈਣ ਅਤੇ ਦੇਣ ਦੀ ਕੀਤੀ ਗੱਲ ਮੋਹਾਲੀ ਨਗਰ ਨਿਗਮ

Live Cricket

Rashifal