Chandigarh: ਮਨਿਸਟਰ ਫ਼ਲਾਇੰਗ ਸਕੁਐਡ ਨੇ ਪਿਛਲੇ ਦਿਨੀਂ ਰਾਤ 10:45 ਵਜੇ ਅੰਮ੍ਰਿਤਸਰ ਬੱਸ ਸਟੈਂਡ ਵਿਖੇ ਚੈਕਿੰਗ ਦੌਰਾਨ ਡਰਾਈਵਰ ਚਾਨਣ ਸਿੰਘ ਨੂੰ ਬੱਸ ਵਿੱਚੋਂ ਡੀਜ਼ਲ ਚੋਰੀ ਕਰਦੇ ਨੂੰ ਰੰਗੇ-ਹੱਥੀਂ ਕਾਬੂ ਕੀਤਾ ਹੈ। ਡਰਾਈਵਰ ਕੋਲੋਂ ਰੂਪਨਗਰ ਡਿਪੂ ਦੀ ਬੱਸ ਨੰਬਰ ਪੀ.ਬੀ-65ਏ.ਟੀ-4062 ਵਿੱਚੋਂ ਚੋਰੀ ਕੀਤਾ ਗਿਆ 21 ਲੀਟਰ ਡੀਜ਼ਲ ਮੌਕੇ ‘ਤੇ ਬਰਾਮਦ ਕੀਤਾ ਗਿਆ।
ਇਸੇ ਤਰ੍ਹਾਂ ਦੋ ਵੱਖ-ਵੱਖ ਮਾਮਲਿਆਂ ਵਿੱਚ ਫ਼ਲਾਇੰਗ ਸਕੁਐਡ ਨੇ ਕੰਡਕਟਰਾਂ ਨੂੰ ਸਵਾਰੀਆਂ ਦੇ ਟਿਕਟ ਦੇ ਪੈਸੇ ਗ਼ਬਨ ਕਰਨ ਲਈ ਰਿਪੋਰਟ ਕੀਤਾ ਹੈ। ਪੰਡੋਰਾ (ਹਿਮਾਚਲ ਪ੍ਰਦੇਸ਼) ਵਿਖੇ ਪਨਬੱਸ ਡਿਪੂ ਨੰਗਲ ਦੀ ਬੱਸ ਨੰਬਰ ਪੀ.ਬੀ-12ਵਾਈ 1442 ਦੇ ਕੰਡਕਟਰ ਜੁਗਰਾਜ ਸਿੰਘ ਨੂੰ ਟਿਕਟਾਂ ਦੇ 850 ਰੁਪਏ ਗ਼ਬਨ ਕਰਨ ਅਤੇ ਫਗਵਾੜਾ ਵਿਖੇ ਚੈਕਿੰਗ ਦੌਰਾਨ ਨਵਾਂ ਸ਼ਹਿਰ ਡਿਪੂ ਦੀ ਬੱਸ ਨੰਬਰ- ਪੀ.ਬੀ-07ਬੀ.ਕਿਊ-5442 ਦੇ ਕੰਡਕਟਰ ਜਗਦੀਸ਼ ਸਿੰਘ ਨੂੰ 360 ਰੁਪਏ ਟਿਕਟ ਰਾਸ਼ੀ ਦੇ ਗ਼ਬਨ ਲਈ ਰਿਪੋਰਟ ਕੀਤਾ ਗਿਆ ਹੈ। ਇਸੇ ਤਰ੍ਹਾਂ ਬੱਸਾਂ ਨੂੰ ਅਣ-ਅਧਿਕਾਰਤ ਰੂਟ ‘ਤੇ ਲਿਜਾਣ ਦੇ 5 ਮਾਮਲੇ ਰਿਪੋਰਟ ਕੀਤੇ ਗਏ ਹਨ।