Follow us

26/07/2026 5:56 am

Search
Close this search box.
Home » News In Punjabi » ਚੰਡੀਗੜ੍ਹ » ਸੈਸ਼ਨ ਦੋਰਾਨ ਸਕੱਤਰੇਤ ਦੇ ਮੁਲਾਜ਼ਮਾ ਨੇ ਵਿੱਤ ਵਿਭਾਗ ਵਿਚ ਕੀਤੀ ਜ਼ੋਰਦਾਰ ਰੈਲੀ

ਸੈਸ਼ਨ ਦੋਰਾਨ ਸਕੱਤਰੇਤ ਦੇ ਮੁਲਾਜ਼ਮਾ ਨੇ ਵਿੱਤ ਵਿਭਾਗ ਵਿਚ ਕੀਤੀ ਜ਼ੋਰਦਾਰ ਰੈਲੀ

ਚੰਡੀਗੜ੍ਹ :  ਅੱਜ ਦੁਪਿਹਰ 1 ਵੱਜੇ ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਨੇ ਪੰਜਾਬ ਸਿਵਲ ਸਕੱਤਰੇਤ ਦੀ ਸਤਵੀਂ ਮੰਜ਼ਿਲ, ਵਿੱਤ ਵਿਭਾਗ ਦੇ ਹਾਲ ਵਿਖੇ ਜੋਰਦਾਰ ਰੈਲੀ ਕੀਤੀ ਇਸ ਰੈਲੀ ਵਿਚ ਬੁਲਾਰਿਆਂ ਨੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ਤੇ ਲਿਆ ਅਤੇ ਤਕਰੀਰਾਂ ਕਰਦੇ ਹੋਏ ਕਿਹਾ ਕੀ ਇਹ ਪਾਰਟੀ ਝੂਠ ਮਾਰਨ ਅਤੇ ਮੁਲਾਜ਼ਮਾ ਦਾ ਸ਼ੋਸ਼ਣ ਕਰਨ ਵਿੱਚ ਪੰਜਾਬ ਦੀਆਂ ਰਿਵਾਇਤੀ ਪਾਰਟੀਆਂ ਨੂੰ ਵੀ ਪਿੱਛੇ ਛੱਡ ਗਈ ਹੈ।

ਆਗੂਆਂ ਵੱਲੋਂ ਦੋਸ਼ ਲਗਾਇਆ ਗਿਆ ਕਿ ਆਪ ਪਾਰਟੀ ਨੇ ਪੰਜਾਬ ਦੀ ਸੱਤਾ ਤੇ ਕਾਬਜ ਹੋਣ ਲਈ ਮੁਲਾਜਮਾ ਨਾਲ ਕਈ ਵਾਅਦੇ ਕੀਤੇ ਅਤੇ ਮੁਲਾਜ਼ਮਾ ਦੀਆਂ ਰੈਲੀਆਂ ਵਿਚ ਸ਼ਾਮਿਲ ਹੋ ਕੇ ਬਾਕੀ ਰਾਜਨੀਤਕ ਪਾਰਟੀਆਂ ਤੇ ਦੋਸ਼ ਲਗਾਇਆ ਸੀ ਕੀ ਉਹ ਪੰਜਾਬ ਤੇ ਮੁਲਾਜ਼ਮਾ ਨਾਲ ਧੋਖਾ ਕਰ ਰਹੀਆਂ ਹਨ ਅਤੇ ਮੁਲਾਜ਼ਮਾ ਦੀਆਂ ਹੱਕੀ ਮੰਗਾਂ ਦੇਣ ਤੋਂ ਮੁਨਕਰ ਹਨ। ਜਦੋਂ ਕਿ ਹੁਣ ਆਮ ਆਦਮੀ ਪਾਰਟੀ ਪੰਜਾਬ ਦੀ ਸੱਤਾ ਤੇ ਕਾਬਜ ਹੋ ਕੇ ਉਹ ਸਭ ਕਰ ਰਹੀ ਹੈ ਜੋ ਕਿ ਰਿਵਾਇਤੀ ਪਾਰਟੀਆਂ ਕਰਦੀਆਂ ਸਨ।

ਇਸ ਮੌਕੇ ਤੇ ਜੱਥੇਬੰਦੀ ਦੇ ਜਨਰਲ ਸਕੱਤਰ ਨੇ ਆਖਿਆ ਕੀ ਮੁਲਾਜਮਾ ਦੀਆਂ ਮੰਗਾਂ ਜਿਵੇਂ ਕਿ ਪੁਰਾਣੀ ਪੈਨਸ਼ਨ ਬਹਾਲੀ, 15.01.2015 ਦਾ ਪੱਤਰ ਵਾਪਸ ਲੈਣਾ, ਜਿਹਨਾ ਮੁਲਾਜ਼ਮਾ ਨੂੰ ਪਦ-ਉੱਨਤੀ ਤੇ 15% ਪੇਅ ਕਮਿਸ਼ਨ ਦਾ ਲਾਭ ਪ੍ਰਾਪਤ ਨਹੀਂ ਹੋਇਆ ਉਹਨਾ ਨੂੰ ਇਸ ਦਾ ਲਾਭ ਦੇਣਾ, ਡੀ.ਏ ਦੀਆਂ ਬਕਾਇਆ ਕਿਸਤਾ ਅਤੇ ਪੇਅ ਕਮਿਸ਼ਨ ਦਾ ਸਾਡੇ ਚਾਰ ਸਾਲ ਦਾ ਬਕਾਇਆ ਰਲੀਜ਼ ਕਰਨਾ ਆਦਿ ਮੰਗਾਂ ਜਿਊ ਦੀਆਂ ਤਿਊ ਹਨ।

ਜੱਥੇਬੰਦੀ ਦੇ ਪ੍ਰਧਾਨ ਵਲੋਂ ਮੁੱਖ ਤੌਰ ਤੇ ਪ੍ਰੈਸ ਨੂੰ ਦੱਸਿਆ ਕਿ ਜੇਕਰ ਪ੍ਰਸਾਸ਼ਨ ਜਾਂ ਸਰਕਾਰ ਨੇ ਉਹਨਾ ਦੀਆਂ ਹੱਕੀ ਮੰਗਾਂ ਵੱਲ ਜਲਦੀ ਧਿਆਨ ਨਾ ਦਿਤਾ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਭਰ ਵਿਚ ਸਰਕਾਰ ਵਿਰੁੱਧ ਮੁਲਾਜ਼ਮ ਲਹਿਰ ਖੜੀ ਕਰ ਦਿੱਤੀ ਜਾਵੇਗੀ ਅਤੇ ਭਵਿੱਖ ਵਿੱਚ ਐਕਸ਼ਨ ਹੋਰ ਤੀਖੇ ਕੀਤੇ ਜਾਣਗੇ।

ਇਸ ਰੈਲੀ ਵਿੱਚ ਜੱਥੇਬੰਦੀ ਦੇ ਪ੍ਰਧਾਨ ਸ਼ੁਸ਼ੀਲ ਫੌਜੀ, ਜਨਰਲ ਸਕੱਤਰ ਸਾਹਿਲ ਸ਼ਰਮਾ, ਚੇਅਰਮੈਨ ਸੁਖਚੈਨ ਖਹਿਰਾ, ਵਿੱਤ ਸਕੱਤਰ ਮਿਥੁਨ ਚਾਵਲਾ, ਇੰਦਰਪਾਲ ਸਿੰਘ ਭੰਗੂ, ਜਗਦੀਪ ਸੰਗਰ, ਅਮਨਦੀਪ ਕੌਰ, ਨਵਪ੍ਰੀਤ ਸਿੰਘ, ਸੰਦੀਪ ਕੌਸ਼ਲ, ਸੰਦੀਪ ਕੁਮਾਰ, ਮਨਜੀਤ ਰੰਧਾਵਾ, ਕੁਲਵੰਤ ਸਿੰਘ, ਅਲਕਾ ਚੋਪੜਾ, ਜਸਬੀਰ ਕੌਰ, ਮਹੇਸ਼ ਚੰਦਰ ਆਦਿ ਮੁਲਾਜਮ ਆਗੂਆਂ ਨੇ ਸੰਬੋਧਤ ਕੀਤਾ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal