Earth quake: ਦਿੱਲੀ-NCR ਵਿੱਚ ਭੂਚਾਲ ਦੇ ਤੇਜ਼ ਝਟਕੇ, ਲੋਕ ਘਰਾਂ ਤੋਂ ਬਾਹਰ ਦੌੜੇ
ਰਾਤ 9:42 ਵਜੇ ਧਰਤੀ ਹਿੱਲੀ… ਉੱਤਰੀ ਭਾਰਤ ਵਿੱਚ ਦਹਿਸ਼ਤ ਦਾ ਮਾਹੌਲ
Mohali:
ਸ਼ੁੱਕਰਵਾਰ ਰਾਤ ਕਰੀਬ 9:42 ਵਜੇ ਦਿੱਲੀ-NCR ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਨਾਲ ਲੋਕਾਂ ਵਿੱਚ ਅਚਾਨਕ ਘਬਰਾਹਟ ਫੈਲ ਗਈ। ਝਟਕੇ ਲੱਗਣ ਨਾਲ ਹੀ ਲੋਕ ਆਪਣੇ ਘਰਾਂ ਅਤੇ ਉੱਚੀਆਂ ਇਮਾਰਤਾਂ ਤੋਂ ਬਾਹਰ ਨਿਕਲ ਕੇ ਸੁਰੱਖਿਅਤ ਥਾਵਾਂ ਵੱਲ ਦੌੜ ਪਏ।
ਚੰਡੀਗੜ੍ਹ, ਪੰਜਾਬ ਅਤੇ ਜੰਮੂ-ਕਸ਼ਮੀਰ ਸਮੇਤ ਕਈ ਇਲਾਕਿਆਂ ਵਿੱਚ ਵੀ ਕੰਪਨ ਮਹਿਸੂਸ ਕੀਤੀ ਗਈ। ਕਈ ਥਾਵਾਂ ‘ਤੇ ਲੋਕ ਪਾਰਕਾਂ ਅਤੇ ਖੁੱਲ੍ਹੇ ਮੈਦਾਨਾਂ ਵਿੱਚ ਇਕੱਠੇ ਹੋ ਗਏ। ਉੱਚੀਆਂ ਇਮਾਰਤਾਂ ਵਿੱਚ ਰਹਿਣ ਵਾਲੇ ਲੋਕਾਂ ਨੇ ਝਟਕਿਆਂ ਨੂੰ ਵੱਧ ਤੀਬਰਤਾ ਨਾਲ ਮਹਿਸੂਸ ਕੀਤਾ।
ਜਾਣਕਾਰੀ ਮੁਤਾਬਕ, ਭੂਚਾਲ ਦਾ ਕੇਂਦਰ ਅਫਗਾਨਿਸਤਾਨ-ਤਾਜਿਕਿਸਤਾਨ ਸਰਹੱਦੀ ਇਲਾਕੇ ਵਿੱਚ ਸੀ, ਜਿਸ ਦੀ ਤੀਬਰਤਾ ਰਿਕਟਰ ਸਕੇਲ ‘ਤੇ 5.9 ਦਰਜ ਕੀਤੀ ਗਈ।
“ਜੰਮੂ-ਕਸ਼ਮੀਰ ਦੇ ਇੱਕ ਅਧਿਕਾਰੀ ਨੇ ਨਿਊਜ਼ ਏਜੰਸੀ ਪੀਟੀਆਈ ਨੂੰ ਦੱਸਿਆ ਕਿ ਭੂਚਾਲ ਦੀ ਤੀਬਰਤਾ 5.9 ਸੀ ਅਤੇ ਇਸਦਾ ਕੇਂਦਰ ਅਫਗਾਨਿਸਤਾਨ ਵਿੱਚ 36.398 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 70.878 ਡਿਗਰੀ ਪੂਰਬੀ ਦੇਸ਼ਾਂਤਰ ‘ਤੇ ਸਥਿਤ ਸੀ।”
ਭੂਚਾਲ ਦੇ ਝਟਕਿਆਂ ਨਾਲ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ, ਹਾਲਾਂਕਿ ਕਿਸੇ ਵੱਡੇ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਸਾਹਮਣੇ ਨਹੀਂ ਆਈ।
#Earthquake #DelhiNCR #PunjabNews #BreakingNews #EarthquakeAlert #NorthIndia #Chandigarh #JammuKashmir #AfghanistanEarthquake





