Follow us

26/07/2026 5:49 am

Search
Close this search box.
Home » News In Punjabi » ਚੰਡੀਗੜ੍ਹ » Kharar ਵਿੱਚ ਰੈਸਟੋਰੈਂਟ ‘ਤੇ ਐਕਸਾਈਜ਼ ਵਿਭਾਗ ਦੀ ਰੇਡ, 88 ਪੇਟੀਆਂ ਚੰਡੀਗੜ੍ਹ ਸੇਲ ਦੀ ਸ਼ਰਾਬ ਬਰਾਮਦ

Kharar ਵਿੱਚ ਰੈਸਟੋਰੈਂਟ ‘ਤੇ ਐਕਸਾਈਜ਼ ਵਿਭਾਗ ਦੀ ਰੇਡ, 88 ਪੇਟੀਆਂ ਚੰਡੀਗੜ੍ਹ ਸੇਲ ਦੀ ਸ਼ਰਾਬ ਬਰਾਮਦ

Kharar ਵਿੱਚ ਰੈਸਟੋਰੈਂਟ ‘ਤੇ ਐਕਸਾਈਜ਼ ਵਿਭਾਗ ਦੀ ਰੇਡ, 88 ਪੇਟੀਆਂ ਚੰਡੀਗੜ੍ਹ ਸੇਲ ਦੀ ਸ਼ਰਾਬ ਬਰਾਮਦ

DPB Kharar : ਪੰਜਾਬ ਐਕਸਾਈਜ਼ ਵਿਭਾਗ ਵੱਲੋਂ ਗੈਰਕਾਨੂੰਨੀ ਸ਼ਰਾਬ ਦੇ ਖ਼ਿਲਾਫ਼ ਚਲਾਏ ਜਾ ਰਹੇ ਅਭਿਆਨ ਤਹਿਤ ਵੱਡੀ ਕਾਰਵਾਈ ਕੀਤੀ ਗਈ ਹੈ। ਇਹ ਕਾਰਵਾਈ ਐਕਸਾਈਜ਼ ਕਮਿਸ਼ਨਰ ਪੰਜਾਬ ਜਿਤਿੰਦਰ ਜੋਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀਸੀਐਕਸ ਪਟਿਆਲਾ ਜ਼ੋਨ ਖੁਸ਼ਦਿਲ ਸਿੰਘ ਦੀ ਰਹਿਨੁਮਾਈ ਹੇਠ ਕੀਤੀ ਗਈ।

ਆਬਕਾਰੀ ਵਿਭਾਗ ਦੇ ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਟੀਮ ਨੇ ਰੋਪੜ ਰੇਂਜ ਦੇ ਅਸਿਸਟੈਂਟ ਕਮਿਸ਼ਨਰ ਅਸ਼ੋਕ ਚਲਹੋਤਰਾ ਦੀ ਦੇਖ-ਰੇਖ ਵਿੱਚ ਗੁਪਤ ਸੂਚਨਾ ਦੇ ਆਧਾਰ ‘ਤੇ ਫੂਡ ਵੇ 43 ਰੈਸਟੋਰੈਂਟ, ਲਾਂਡਰਾ ਰੋਡ ਖਰੜ ਵਿੱਚ ਛਾਪੇਮਾਰੀ ਕੀਤੀ।

ਇੰਸਪੈਕਟਰ ਅਸ਼ੋਕ ਕੁਮਾਰ ਨੇ ਕਿਹਾ ਜਾਂਚ ਦੌਰਾਨ ਟੀਮ ਨੂੰ ਰੈਸਟੋਰੈਂਟ ਤੋਂ ਚੰਡੀਗੜ੍ਹ ਵਿੱਚ ਵਿਕਰੀ ਲਈ ਨਿਰਧਾਰਤ ਵੱਡੀ ਮਾਤਰਾ ਵਿੱਚ ਸ਼ਰਾਬ ਬਰਾਮਦ ਹੋਈ। ਬਰਾਮਦ ਸ਼ਰਾਬ ਵਿੱਚ ਵੱਖ-ਵੱਖ ਬ੍ਰਾਂਡਾਂ ਦੀਆਂ 41 ਪੇਟੀਆਂ ਇੰਗਲਿਸ਼ ਵਿਸਕੀ ਅਤੇ 47 ਪੇਟੀਆਂ ਬੀਅਰ ਸ਼ਾਮਲ ਹਨ।

ਇੰਸਪੈਕਟਰ ਅਸ਼ੋਕ ਕੁਮਾਰ ਅਨੂਸਾਰ ਛਾਪੇਮਾਰੀ ਦੌਰਾਨ ਰੈਸਟੋਰੈਂਟ ਦੇ ਮਾਲਕ ਦਵਿੰਦਰ ਕੁਮਾਰ  ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। ਪੁੱਛਗਿੱਛ ਦੌਰਾਨ ਪਤਾ ਲੱਗਿਆ ਕਿ ਰੈਸਟੋਰੈਂਟ ਪਿਛਲੇ ਕਰੀਬ ਇੱਕ ਮਹੀਨੇ ਤੋਂ ਬਿਨਾਂ ਕਿਸੇ ਵੈਧ ਲਾਇਸੈਂਸ ਦੇ ਗਾਹਕਾਂ ਨੂੰ ਗੈਰਕਾਨੂੰਨੀ ਤਰੀਕੇ ਨਾਲ ਸ਼ਰਾਬ ਵੇਚਣ ਅਤੇ ਪਰੋਸਣ ਦਾ ਕੰਮ ਕਰ ਰਿਹਾ ਸੀ।

ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਜਦੋਂ ਅਧਿਕਾਰੀਆਂ ਨੇ ਸ਼ਰਾਬ ਰੱਖਣ ਸਬੰਧੀ ਪਾਸ ਜਾਂ ਪਰਮਿਟ ਦੀ ਮੰਗ ਕੀਤੀ ਤਾਂ ਦੋਸ਼ੀ ਕੋਈ ਵੀ ਵੈਧ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ। ਇਸ ਤੋਂ ਬਾਅਦ ਦੋਸ਼ੀ ਦੇ ਖ਼ਿਲਾਫ਼ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 61 ਅਤੇ 68 ਤਹਿਤ ਥਾਣਾ ਖਰੜ ਸਿਟੀ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ।

ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਗੈਰਕਾਨੂੰਨੀ ਸ਼ਰਾਬ ਦੇ ਕਾਰੋਬਾਰ ਦੇ ਖ਼ਿਲਾਫ਼ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Click and Read 👉 MLA Kulwant Singh Highlights Welfare and Development Initiatives

 

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal