Follow us

29/11/2023 11:05 am

Download Our App

Home » News In Punjabi » ਫੂਡ ਸੇਫਟੀ ਟੀਮਾਂ ਨੇ ਮਿਠਾਈਆਂ ਦੇ ਸੈਂਪਲ ਲਏ 

ਫੂਡ ਸੇਫਟੀ ਟੀਮਾਂ ਨੇ ਮਿਠਾਈਆਂ ਦੇ ਸੈਂਪਲ ਲਏ 

 ਦੁਕਾਨਦਾਰਾਂ ਨੂੰ ਫੂਡ ਸੇਫਟੀ ਮਿਆਰਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ 
 ਬਨੂੰੜ/ਐਸ.ਏ.ਐਸ.ਨਗਰ:  ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਉਪ ਮੰਡਲ ਮੈਜਿਸਟਰੇਟ, ਮੋਹਾਲੀ ਚੰਦਰਜੋਤੀ ਸਿੰਘ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਵੱਲੋਂ ਬੁੱਧਵਾਰ ਨੂੰ ਬਨੂੜ ਵਿਖੇ ਮਿਠਾਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।
 ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਮੋਹਾਲੀ ਚੰਦਰਜੋਤੀ ਸਿੰਘ ਨੇ ਦੱਸਿਆ ਕਿ ਇਸ ਨਿਰੀਖਣ ਦਾ ਉਦੇਸ਼ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਆਫ ਇੰਡੀਆ ਦੇ ਤਹਿਤ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਠਿਆਈਆਂ ਦੇ ਨਿਰਮਾਣ ਦੀ ਗੁਣਵੱਤਾ ਅਤੇ ਮਿਆਰ ਨੂੰ ਯਕੀਨੀ ਬਣਾਉਣਾ ਸੀ।
 ਉਨ੍ਹਾਂ ਅੱਗੇ ਦੱਸਿਆ ਕਿ ਨਿਰੀਖਣ ਦੌਰਾਨ ਦੁੱਧ ਤੋਂ ਬਣੀਆਂ ਵਸਤਾਂ ਅਤੇ ਹੋਰ ਸਮੱਗਰੀ ਜਿਵੇਂ ਕਿ ਚਮਚਮ, ਮਿਲਕ ਕੇਕ, ਖੋਆ, ਬੇਸਨ ਦੇ ਲੱਡੂ ਅਤੇ ਕੱਚੇ ਪਨੀਰ ਦੇ ਕਈ ਸੈਂਪਲ ਲਏ ਗਏ।
 ਐਸ ਡੀ ਐਮ ਚੰਦਰਜੋਤੀ ਸਿੰਘ ਦੀ ਅਗਵਾਈ ਵਾਲੀ ਟੀਮ ਵਿੱਚ ਸਹਾਇਕ ਕਮਿਸ਼ਨਰ (ਫੂਡ ਸੇਫਟੀ) ਅਮਿਤ ਜੋਸ਼ੀ, ਅਨਿਲ ਕੁਮਾਰ ਫੂਡ ਸੇਫਟੀ ਅਫਸਰ, ਰਵੀ ਨੰਦਨ ਫੂਡ ਸੇਫਟੀ ਅਫਸਰ ਅਤੇ ਪੰਕਜ ਕੁਮਾਰ ਰੀਡਰ/ਐਸ ਡੀ ਐਮ ਸ਼ਾਮਲ ਸਨ।  ਟੀਮ ਨੇ ਬਨੂੜ ਦੇ ਲਾਇਲਪੁਰ ਸਵੀਟਸ, ਛਿੰਦਾ ਸਵੀਟਸ ਅਤੇ ਹੋਟਲ ਗ੍ਰੈਂਡ ਪੰਜਾਬ ਦੀ ਅਚਨਚੇਤ ਪੜਤਾਲ ਕਰਦੇ ਹੋਏ ਵਰਕਸ਼ਾਪਾਂ ਦੀ ਸਾਫ਼-ਸਫ਼ਾਈ ਦਾ ਵੀ ਨਿਰੀਖਣ ਕੀਤਾ ਅਤੇ ਸ਼ੋਅ ਕੇਸਾਂ ਵਿੱਚ ਵਸਤੂਆਂ ਨੂੰ ਸਹੀ ਅਤੇ ਸੁਰੱਖਿਅਤ ਢੰਗ ਨਾਲ ਰੱਖਣ ਲਈ ਆਖਿਆ।
ਐਸ ਡੀ ਐਮ ਮੋਹਾਲੀ ਨੇ ਦੱਸਿਆ ਕਿ ਦੁਕਾਨਦਾਰਾਂ ਨੂੰ ਦੁੱਧ ਅਤੇ ਹੋਰ ਮਿੱਠੇ ਉਤਪਾਦਾਂ ਦੀ ਗੁਣਵੱਤਾ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਐਫ ਐਸ ਐਸ ਏ ਆਈ ਦੀਆਂ ਸਾਰੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਨਕਲੀ ਖੋਆ ਜਾਂ ਪਨੀਰ ਦੀ ਵਰਤੋਂ ਨਾ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਹ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਦੀ ਉਲੰਘਣਾ ਕਰਦੇ ਪਾਏ ਗਏ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਤੋਂ ਇਲਾਵਾ ਭਾਰੀ ਜੁਰਮਾਨੇ ਵੀ ਕੀਤੇ ਜਾਣਗੇ।
dawn punjab
Author: dawn punjab

Leave a Comment

RELATED LATEST NEWS