ਨਵਾਂ ਸ਼ਹਿਰ: ਨਵਾਂ ਸ਼ਹਿਰ ਤੋਂ ਚੰਡੀਗੜ੍ਹ ਨੂੰ ਆਪਣੀ ਕਾਰ ਤੇ ਆ ਰਹੇ ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਦੀ ਕਾਰ ਪਿੰਡ ਟੌਂਸਾ ਟੋਲ ਟੈਕਸ ਦੇ ਕੋਲ ਡਿਵਾਈਡਰ ਦੇ ਨਾਲ ਟਕਰਾ ਜਾਣ ਕਾਰਨ ਇਹ ਹਾਦਸਾ ਵਾਪਰਿਆ।
ਦੱਸਿਆ ਜਾਂਦਾ ਹੈ ਕਿ ਸਾਬਕਾ ਵਿਧਾਇਕ ਅੰਗਦ ਸੈਣੀ ਦੀ ਹਾਲਤ ਖਤਰੇ ਤੋਂ ਬਾਹਰ ਹੈ ਪਰ ਉਸ ਨੂੰ ਜ਼ਖਮੀ ਹਾਲਤ ਵਿੱਚ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਿਲ ਕਰਾਇਆ ਗਿਆ ਹੈ।