Follow us

18/10/2024 4:53 pm

Search
Close this search box.
Home » News In Punjabi » ਚੰਡੀਗੜ੍ਹ » ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ

ਕੋਈ ਵੀ ਪੁਰਾਣਾ ਵੋਟਰ ਨਹੀਂ, ਬਲਕਿ ਹਰੇਕ ਵੋਟ ਬਣੇਗੀ ਨਵੇਂ ਸਿਰੇ ਤੋਂ

ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 1 ਭਰ ਕੇ ਜਮ੍ਹਾਂ ਕਰਵਾਉਣ ਯੋਗ ਵੋਟਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ;

ਜ਼ਿਲਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਐਸ ਡੀ ਐਮਜ਼, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਣੀ ਤਹਿਤ ਵੋਟਰ ਰਜਿਸਟਰੇਸ਼ਨ ਕੇਵਲ 29 ਫਰਵਰੀ 2024 ਤੱਕ ਕੀਤੀ ਜਾਣੀ ਹੈ, ਜਦਕਿ ਅਜੇ ਤੱਕ ਵੋਟਰਾਂ ਨੇ ਬਹੁਤ ਘੱਟ ਫਾਰਮ ਜਮਾਂ ਕਰਵਾਏ ਹਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਣੇ ਨੇੜਲੇ ਗੁਰਦੁਆਰਾ ਸਾਹਿਬਾਨਾਂ ਚ ਛੁੱਟੀ ਵਾਲੇ ਦਿਨ (ਸ਼ਨੀਵਾਰ ਜਾਂ ਐਤਵਾਰ) ਨੂੰ ਵਿਸ਼ੇਸ਼ ਕੈਂਪ ਲਗਵਾ ਕੇ ਵੱਧ ਤੋਂ ਵੱਧ ਵੋਟਰਾਂ ਨੂੰ ਰਜਿਸਟਰ ਕਰਨ ਦਾ ਸੁਝਾਅ ਵੀ ਦਿੱਤਾ।

    ਉਨਾਂ ਗੁਰਦੁਆਰਾ ਚੋਣਾਂ ਲਈ ਵੋਟਰ ਬਣਨ ਦੇ ਚਾਹਵਾਨਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਨਾਲ ਸਬੰਧਤ ਫ਼ਾਰਮ ਪਟਵਾਰੀਆਂ ਕੋਲ ਅਤੇ ਸ਼ਹਿਰਾਂ ਵਿੱਚ ਨਗਰ ਕੌਂਸਲਾਂ ਦੇ ਕਰਮਚਾਰੀਆਂ ਕੋਲ ਆਪਣੇ ਫ਼ਾਰਮ ਜਮਾਂ ਕਰਵਾਉਣ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕਰਦੇ ਕਿਹਾ ਕਿ ਵੱਧ ਤੋਂ ਵੱਧ ਯੋਗ ਲੋਕਾਂ ਦੇ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇ। ਉਨਾਂ ਕਿਹਾ ਕਿ ਜ਼ਿਲ੍ਹੇ ਵਿਚ ਸਿੱਖ ਅਬਾਦੀ ਚੰਗੀ ਗਿਣਤੀ ਵਿਚ ਹੈ, ਇਸ ਲਈ ਵੱਧ ਤੋਂ ਵੱਧ ਵੋਟਰ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟ ਦੀ ਚੋਣਾਂ ਲਈ ਦਰਜ ਕਰਨੇ ਯਕੀਨੀ ਬਣਾਏ ਜਾਣ। ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਲੈਣ ਤੇ ਹਰੇਕ ਯੋਗ ਵੋਟਰ ਆਪਣੇ ਫਾਰਮ ਹਲਕਾ ਪਟਵਾਰੀ ਜਾਂ ਨਗਰ ਕੌਂਸਲ ਨੂੰ ਦੇਵੇ। 

     ਉਨ੍ਹਾਂ ਨੇ ਦੱਸਿਆ ਕਿ ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ਉੱਤੇ ਦਾਅਵੇ/ਇਤਰਾਜ਼ 11 ਅਪ੍ਰੈਲ ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 3 ਮਈ 2024 ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਵੀ ਯੋਗ ਵੋਟਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ (ਬੋਰਡ) ਲਈ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣਾ ਚਾਹੁੰਦਾ ਹੈ, ਉਹ ਫਾਰਮ ਨੰਬਰ 1 ਭਰਕੇ ਪੇਂਡੂ ਖੇਤਰਾਂ ਵਿੱਚ ਸਬੰਧਤ ਹਲਕਾ ਪਟਵਾਰੀ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਨਿਗਮ/ਨਗਰ ਕੌਸਲ ਜਾਂ ਲੋਕਲ ਅਥਾਰਟੀ ਦੇ ਅਧਿਕਾਰੀ ਜਿੰਨਾਂ ਨੂੰ ਰੀਵਾਇਜ਼ਿੰਗ ਅਥਾਰਟੀ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ, ਪਾਸ ਜਮਾਂ ਕਰਵਾ ਸਕਦਾ ਹੈ। ਉਨਾਂ ਕਿਹਾ ਕਿ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਉਹ ਵਿਅਕਤੀ ਹੀ ਫਾਰਮ ਨੰਬਰ 1 ਭਰ ਸਕਦੇ ਹਨ।

    ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬਿਨੈਕਾਰ ਮਿਤੀ 21 ਅਕਤੂਬਰ 2023 ਨੂੰ 21 ਸਾਲ ਜਾਂ ਉਸਤੋਂ ਵੱਧ ਉਮਰ ਪੂਰੀ ਕਰਦਾ ਹੋਵੇ, ਬਿਨੈਕਾਰ ਆਪਣੀ ਤਾਜ਼ਾ ਸਵੈ-ਤਸਦੀਕਸ਼ੁਦਾ ਫੋਟੋ ਨਾਲ ਨੱਥੀ ਕਰੇਗਾ, ਫਾਰਮ ਨੰਬਰ 1 ਵਿੱਚ ਦਰਜ਼ ਸਵੈ ਘੋਸ਼ਣਾ ਭਰਨੀ ਲਾਜ਼ਮੀ ਹੈ ਅਤੇ ਆਧਾਰ ਕਾਰਡ, ਵੋਟਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੰਸ, ਸਰਵਿਸ ਪਹਿਚਾਣ ਪੱਤਰ ਸਮੇਤ ਫੋਟੋਗ੍ਰਾਫ, ਬੈਂਕ ਜਾਂ ਡਾਕਘਰ ਦੀ ਪਾਸਬੁੱਕ ਸਮੇਤ ਫੋਟੋਗ੍ਰਾਫ, ਪੈਨ ਕਾਰਡ, ਸਮਾਰਟ ਕਾਰਡ, ਨੈਸ਼ਨਲ ਪਾਪੂਲੇਸ਼ਨ ਰਜਿਸਟਰਡ ਦਾ ਆਰ.ਜੀ.ਆਈ. ਕਾਰਡ, ਮਗਨਰੇਗਾ ਜਾਬ ਕਾਰਡ, ਸਿਹਤ ਬੀਮਾ ਸਮਾਰਟ ਕਾਰਡ, ਪੈਨਸ਼ਨ ਦਸਤਾਵੇਜ਼ ਸਮੇਤ ਫੋਟੋਗ੍ਰਾਫ, ਐੱਮ.ਪੀ., ਐੱਮ.ਐੱਲ.ਏ. ਮੈਂਬਰ ਵਿਧਾਨ ਪ੍ਰੀਸ਼ਦ ਨੂੰ ਜਾਰੀ ਦਫ਼ਤਰੀ ਪਹਿਚਾਣ ਪੱਤਰ ਆਦਿ ਦਸਤਾਵੇਜਾਂ ਵਿੱਚੋਂ ਕੋਈ ਵੀ ਇੱਕ ਦਸਤਾਵੇਜ਼ ਨਾਲ ਨੱਥੀ ਕਰੇਗਾ।

    ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐਸ ਤਿੜਕੇ, ਐਸ ਡੀ ਐਮ ਚੰਦਰਜੋਤੀ ਸਿੰਘ ਮੋਹਾਲੀ ਅਤੇ ਹਿਮਾਂਸ਼ੂ ਮਹਾਜਨ ਡੇਰਾਬੱਸੀ, ਤਹਿਸੀਲਦਾਰ ਚੋਣਾਂ ਸੰਜੇ ਸ਼ਰਮਾ,  ਤਹਿਸੀਲਦਾਰ ਕੁਲਦੀਪ ਸਿੰਘ ਮੋਹਾਲੀ, ਜਸਵਿੰਦਰ ਸਿੰਘ ਖਰੜ, ਕੁਲਦੀਪ ਸਿੰਘ ਡੇਰਾਬੱਸੀ, ਨਾਇਬ ਤਹਿਸੀਲਦਾਰ ਜਸਵੀਰ ਕੌਰ ਮਾਜਰੀ, ਰਵਿੰਦਰ ਸਿੰਘ ਮੋਹਾਲੀ, ਹਰਿੰਦਰਜੀਤ ਸਿੰਘ ਡੇਰਾਬੱਸੀ ਅਤੇ ਹੋਰ ਅਧਿਕਾਰੀ  ਹਾਜ਼ਰ ਸਨ।

dawn punjab
Author: dawn punjab

Leave a Comment

RELATED LATEST NEWS

Top Headlines

ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਬੁੱਤ ਮੋਹਾਲੀ ਬੱਸ ਅੱਡੇ ਉੱਤੇ ਦੁਬਾਰਾ ਲਗਾਇਆ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਡਿਪਟੀ ਮੇਅਰ ਨੇ ਬਾਬਾ ਬੰਦਾ ਸਿੰਘ ਬਹਾਦਰ ਬੱਸ ਅੱਡਾ ਵੀ ਛੇਤੀ ਹੀ ਆਰੰਭ ਹੋਣ ਦੀ ਆਸ ਪ੍ਰਗਟਾਈ ਬਾਬਾ ਬੰਦਾ ਸਿੰਘ

Live Cricket

Rashifal