Follow us

27/12/2024 7:26 am

Search
Close this search box.
Home » News In Punjabi » ਚੰਡੀਗੜ੍ਹ » ਸਰਕਾਰੀ ਕਾਲਜ ਮੁਹਾਲੀ ਦੀ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ : ਫੁੱਲ ਡ੍ਰੈੱਸ ਰਿਹਰਸਲ 24 ਜਨਵਰੀ ਨੂੰ

ਸਰਕਾਰੀ ਕਾਲਜ ਮੁਹਾਲੀ ਦੀ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ : ਫੁੱਲ ਡ੍ਰੈੱਸ ਰਿਹਰਸਲ 24 ਜਨਵਰੀ ਨੂੰ

ਐੱਸ.ਏ.ਐੱਸ.ਨਗਰ :
ਐਸ.ਡੀ.ਐਮ. ਮੋਹਾਲੀ ਚੰਦਰਜਯੋਤੀ ਸਿੰਘ ਨੇ ਦੱਸਿਆ ਕਿ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ, ਸਰਕਾਰੀ ਕਾਲਜ, ਮੁਹਾਲੀ ਦੀ ਗਰਾਊਂਡ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਸਬੰਧੀ ਰਿਹਰਸਲ ਕਰਵਾਈ ਗਈ।

ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡਜ਼, ਐੱਨ.ਸੀ.ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ ਵੱਲੋਂ ਸ਼ਾਨਦਾਰ ਪਾਰਚ ਪਾਸਟ ਕੀਤਾ ਗਿਆ।

ਇਸ ਤੋਂ ਬਾਅਦ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ, ਗਰੁੱਪ  ਸੌਂਗ ਅਤੇ ਪੰਜਾਬੀ ਸੱਭਿਆਚਾਰ ਤੇ ਦੇਸ਼ ਭਗਤੀ ਨਾਲ ਲਬਰੇਜ਼ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ।

ਸਮਾਗਮ ਵਾਲੇ ਦਿਨ ਵੱਖੋ-ਵੱਖ ਸਰਕਾਰੀ ਸਕੀਮਾਂ ‘ਤੇ ਆਧਾਰਿਤ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ, ਉਹਨਾਂ ਬਾਬਤ ਵੀ ਰਿਹਰਸਲ ਕੀਤੀ ਗਈ।

ਇਸ ਮੌਕੇ ਵੱਖ- ਵੱਖ ਸਕੂਲਾਂ ਦੇ ਅਧਿਆਪਕ ਅਤੇ  ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ਉਨ੍ਹਾਂ ਅੱਗੇ ਦੱਸਿਆ ਕਿ 24 ਜਨਵਰੀ ਨੂੰ ਸਵੇਰੇ 9:30 ਵਜੇ ਫੁੱਲ ਡ੍ਰੈੱਸ ਰਿਹਰਸਲ ਕਰਵਾਈ ਜਾਵੇਗੀ ਜਿਸ ਵਿੱਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਅਤੇ ਐਸਐਸਪੀ ਡਾਕਟਰ ਸੰਦੀਪ ਜੈਨ ਵੀ ਪੁੱਜਣਗੇ।

dawn punjab
Author: dawn punjab

Leave a Comment

RELATED LATEST NEWS